ਰਣਵੀਰ ਤੋਂ ਬਾਅਦ ਹੁਣ ਸਲਮਾਨ ਖਾਨ ਦੇ ਜੀਜੇ ਨੂੰ ਮਿਲੀ ਧਮਕੀ

0
28
Aayush sharma

ਮੁੰਬਈ, 12 ਫਰਵਰੀ 2026 : ਪ੍ਰਸਿੱਧ ਅਦਾਕਾਰ ਸਲਮਾਨ ਖਾਨ (Actor Salman Khan) ਦੇ ਜੀਜੇ ਆਯੂਸ਼ ਸ਼ਰਮਾ ਨੂੰ ਇਕ ਧਮਕੀ ਭਰੀ ਈ-ਮੇਲ ਕਥਿਤ ਤੌਰ ‘ਤੇ ਲਾਰੈਂਸ ਬਿਸ਼ਨੋਈ ਗੈਂਗ ਵੱਲੋਂ ਹੀ ਭੇਜੀ ਗਈ ਹੈ ।

ਮੁੰਬਈ ਕਰਾਈਮ ਬ੍ਰਾਂਚ ਨੇ ਕੀਤੀ ਪੁ਼ਸ਼ਟੀ

ਰਿਪੋਰਟ ਦੇ ਮੁਤਾਬਕ ਮੁੰਬਈ ਕ੍ਰਾਈਮ ਬ੍ਰਾਂਚ (Mumbai Crime Branch) ਨੇ ਬੁੱਧਵਾਰ ਨੂੰ ਦੱਸਿਆ ਕਿ ਆਯੂਸ਼ ਸ਼ਰਮਾ (Aayush sharma) ਨੂੰ ਧਮਕੀ ਮਿਲੀ ਹੈ । ਮੁੰਬਈ ਪੁਲਸ ਦੀ ਕ੍ਰਾਈਮ ਬ੍ਰਾਂਚ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ । ਸਲਮਾਨ ਖਾਨ ਦੇ ਪਰਿਵਾਰ ਅਤੇ ਉਨ੍ਹਾਂ ਦੇ ਕਰੀਬੀਆਂ ਨੂੰ ਪਹਿਲਾਂ ਵੀ ਲਾਰੈਂਸ ਬਿਸ਼ਨੋਈ ਗੈਂਗ (Lawrence Bishnoi Gang) ਵੱਲੋਂ ਕਈ ਵਾਰ ਧਮਕੀਆਂ (Threats) ਮਿਲ ਚੁੱਕੀਆਂ ਹਨ । ਇਕ ਦਿਨ ਪਹਿਲਾਂ ਅਦਾਕਾਰ ਰਣਵੀਰ ਸਿੰਘ ਵੀ ਧਮਕੀ ਮਿਲੀ ਸੀ । ਰਣਵੀਰ ਨੂੰ ਵਟਸਐਪ ‘ਤੇ ਧਮਕੀ ਭਰਿਆ ਵਾਇਸ ਮੈਸੇਜ ਭੇਜਿਆ ਗਿਆ ਸੀ, ਜਿਸ ‘ਚ ਕਰੋੜਾਂ ਰੁਪਏ ਦੀ ਮੰਗ ਕੀਤੀ ਗਈ ਸੀ ।

Read More : ਪੰਜਾਬੀ ਗਾਇਕ ਮਾਸਟਰ ਸਲੀਮ ਦੇ ਮੈਨੇਜਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

LEAVE A REPLY

Please enter your comment!
Please enter your name here