ਨਸ਼ੀਲੇ ਪਦਾਰਥਾਂ ਦੇ ਮਾਮਲੇ ਵਿਚ ਨਸ਼ਾ ਤਸਕਰ ਨੂੰ ਸੁਣਾਈ 10 ਸਾਲ ਦੀ ਸਜ਼ਾ

0
35
Prison

ਮੋਗਾ, 12 ਫਰਵਰੀ 2026 : ਪੰਜਾਬ ਦੇ ਜਿ਼ਲਾ ਮੋਗਾ ਦੀ ਅਦਾਲਤ (Moga Court) ਨੇ ਅੱਜ ਹੈਰੋਇਨ ਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ (Drug trafficking) ਦੇ ਮਾਮਲੇ ਵਿਚ ਇਕ ਵਿਅਕਤੀ ਨੂੰ 10 ਸਾਲ ਕੈਦ (10 years in prison) ਦੀ ਸਜ਼ਾ ਸੁਣਾਈ ਹੈ ।

ਕੌਣ ਹੈ ਇਹ ਨਸ਼ਾ ਤਸਕਰ ਜਿਸਨੂੰ ਸੁਣਾਈ ਗਈ ਹੈ ਸਜ਼ਾ

ਮਿਲੀ ਜਾਣਕਾਰੀ ਅਨੁਸਾਰ ਮੋਗਾ ਜਿਲ੍ਹੇ ਦੇ ਵਿਸ਼ੇਸ਼ ਜੱਜ ਬਿਸ਼ਨ ਸਰੂਪ ਦੀ ਅਦਾਲਤ ਨੇ ਜੋ ਹੈਰੋਇਨ ਅਤੇ ਨਸ਼ੀਲੇ ਪਦਾਰਥਾਂ (Drugs) ਦੇ ਇੱਕ ਮਾਮਲੇ ਵਿੱਚ ਦੋਸ਼ੀ ਠਹਿਰਾਏ ਗਏ ਨਸ਼ਾ ਤਸਕਰ ਨੂੰ 10 ਸਾਲ ਦੀ ਕੈਦ ਅਤੇ 1 ਲੱਖ ਰੁਪਏ ਦਾ ਜੁਰਮਾਨਾ (Fine) ਕੀਤਾ ਗਿਆ ਹੈ ਦਾ ਨਾਮ ਲਵਹੀਰ ਹੈ । ਅਦਾਲਤ ਦੇ ਹੁਕਮਾਂ ਅਨੁਸਾਰ ਜੇਕਰ ਜੁਰਮਾਨਾ ਨਹੀਂ ਭਰਿਆ ਜਾਂਦਾ ਹੈ ਤਾਂ ਦੋਸ਼ੀ ਨੂੰ 1 ਸਾਲ ਦੀ ਵਾਧੂ ਕੈਦ ਕੱਟਣੀ ਪਵੇਗੀ ।

ਕਦੋਂ ਦਾ ਤੇ ਕੀ ਹੈ ਮਾਮਲਾ

ਮਾਨਯੋਗ ਅਦਾਲਤ ਵਲੋਂ ਜਿਸ ਮਾਮਲੇ ਵਿਚ ਅੱਜ ਨਸ਼ਾ ਤਸਕਰ (Drug trafficker) ਨੂੰ ਸਜ਼ਾ ਸੁਣਾਈ ਗਈ ਹੈ ਸਬੰਧੀ ਮਾਮਲਾ ਲਗਭਗ ਦੋ ਸਾਲ ਪਹਿਲਾਂ ਫਤਿਹਗੜ੍ਹ ਪੰਜਤੂਰ ਪੁਲਿਸ ਸਟੇਸ਼ਨ ਵੱਲੋਂ ਦਰਜ ਕੀਤਾ ਗਿਆ ਸੀ । 10 ਦਸੰਬਰ 2023 ਨੂੰ ਪੁਲਿਸ ਨੇ ਸਥਾਨਕ ਗੈਸ ਏਜੰਸੀ ਦੇ ਨੇੜੇ ਗਲੀ ਵਿੱਚ ਇੱਕ ਸ਼ੱਕੀ ਨੂੰ ਪੈਦਲ ਜਾ ਰਹੇ ਇੱਕ ਵਿਅਕਤੀ ਨੂੰ ਰੋਕਿਆ ਸੀ । ਉਹ ਵਿਅਕਤੀ ਇੱਕ ਪਲਾਸਟਿਕ ਦਾ ਲਿਫਾਫਾ ਲੈ ਕੇ ਜਾ ਰਿਹਾ ਸੀ, ਜਿਸ ਨੂੰ ਉਸ ਨੇ ਪੁਲਿਸ ਪਾਰਟੀ ਨੂੰ ਦੇਖ ਕੇ ਇੱਕ ਪਾਸੇ ਸੁੱਟ ਦਿੱਤਾ ।

ਪੁਲਸ ਨੇ ਜਦੋਂ ਲਿਫਾਫੇ ਦੀ ਤਲਾਸ਼ੀ ਲਈ ਜਿਸ ’ਚੋਂ ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ । ਦੋਸ਼ੀ ਦੀ ਪਛਾਣ ਲਵਹੀਰ ਸਿੰਘ ਉਰਫ਼ ਲਵ ਵਜੋਂ ਹੋਈ, ਜੋ ਕਿ ਗੈਸ ਏਜੰਸੀ ਵਾਲੀ ਗਲੀ ਫਤਿਹਗੜ੍ਹ ਪੰਜਤੂਰ ਦਾ ਰਹਿਣ ਵਾਲਾ ਹੈ । ਉਸੇ ਦਿਨ 10 ਦਸੰਬਰ 2023 ਨੂੰ ਪੁਲਿਸ ਨੇ ਮੁਲਜ਼ਮ ਵਿਰੁੱਧ ਫਤਿਹਗੜ੍ਹ ਪੰਜਤੂਰ ਥਾਣੇ ਵਿੱਚ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕੀਤਾ ਸੀ ।

Read More : ਅਦਾਲਤ ਨੇ ਸੁਣਾਈ ਥਾਣੇਦਾਰ ਨੂੰ ਬਲਾਤਕਾਰ ਮਾਮਲੇ ਵਿਚ ਉਮਰ ਕੈਦ ਦੀ ਸਜ਼ਾ

LEAVE A REPLY

Please enter your comment!
Please enter your name here