ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਫਿਲਮ ਅਦਾਕਾਰ ਸੋਨੂੰ ਸੂਦ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੇ ਦੌਰਾਨ ਕੇਜਰੀਵਾਲ ਨੇ ਬੱਚਿਆਂ ਲਈ ਦੇਸ਼ ਦਾ ਮੈਟੋਰਜ਼ ਪ੍ਰੋਗਰਾਮ ਸ਼ੁਰੂ ਕੀਤਾ। ਇਸ ਪ੍ਰੋਗਰਾਮ ਲਈ ਸੋਨੂ ਸੂਦ ਨੂੰ ਬ੍ਰਾਂਡ ਐਮਬੈਸਡਰ ਬਣਾਇਆ ਗਿਆ ਹੈ।
ਜ਼ਿਕਰਯੋਗ ਹੈ ਕਿ ਪਿਛਲੇ ਸਾਲ ਕੋਵਿਡ – 19 ਮਹਾਂਮਾਰੀ ਦੇ ਮੱਦੇਨਜ਼ਰ ਲਾਗੂ ਕੀਤੇ ਗਏ ਦੇਸ਼ ਵਿਆਪੀ ਤਾਲਾਬੰਦੀ ਦੌਰਾਨ, 47 ਸਾਲ ਦਾ ਅਦਾਕਾਰ ਨੇ ਪ੍ਰਵਾਸੀ ਮਜ਼ਦੂਰਾਂ ਦੀ ਬਹੁਤ ਮਦਦ ਕੀਤੀ ਸੀ, ਜਿਸ ਦੇ ਕਾਰਨ ਪੂਰੇ ਦੇਸ਼ ਵਿੱਚ ਉਨ੍ਹਾਂ ਦੀ ਪ੍ਰਸ਼ੰਸਾ ਹੋਈ ਸੀ। ਮਹਾਂਮਾਰੀ ਦੀ ਦੂਜੀ ਲਹਿਰ ਦੇ ਦੌਰਾਨ ਵੀ ਉਨ੍ਹਾਂ ਨੇ ਲੋਕਾਂ ਦੀ ਬਹੁਤ ਮਦਦ ਕੀਤੀ ਸੀ।