ਹਾਈਕੋਰਟ ਨੇ ਕੀਤੀ ਹਰਚਰਨ ਸਿੰਘ ਭੁੱਲਰ ਦੀ ਜ਼ਮਾਨਤ ਪਟੀਸ਼ਨ ਖਾਰਜ

0
32
Harcharan Bhullar

ਚੰਡੀਗੜ੍ਹ, 16 ਫਰਵਰੀ 2026 : ਪੰਜਾਬ ਦੇ ਮੁਅੱਤਲ ਚੱਲ ਰਹੇ ਡੀ. ਆਈ. ਜੀ. (D. I. G.) ਰੋਪੜ ਰੇਂਜ ਹਰਚਰਨ ਸਿੰਘ ਭੁੱਲਰ ਦੀ ਜ਼ਮਾਨਤ ਪਟੀਸ਼ਨ (Bail petition) ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ (High Court) ਨੇ ਖਾਰਜ ਕਰ ਦਿੱਤਾ ਹੈ ।

ਕੀ ਹੋਇਆ ਸੁਣਵਾਈ ਦੌਰਾਨ

ਮਿਲੀ ਜਾਣਕਾਰੀ ਮੁਤਾਬਕ ਜੋ ਹਾਈਕੋਰਟ ਵਲੋਂ ਅੱਜ ਹਰਚਰਨ ਸਿੰਘ ਭੁੱਲਰ (Harcharan Singh Bhullar) ਦੀ ਜ਼ਮਾਨਤ ਪਟੀਸ਼ਨ ਤੇ ਆਪਣਾ ਫ਼ੈਸਲਾ ਸੁਣਾਉਂਦਿਆਂ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ ਹੈ ਮੌਕੇ ਸੁਣਵਾਈ ਦੌਰਾਨ ਅਦਾਲਤ ਨੇ ਦੋਵਾਂ ਪੱਖਾਂ ਦੀਆਂ ਦਲੀਲਾਂ ਸੁਣੀਆਂ । ਇਸ ਮੌਕੇ ਸੀ. ਬੀ. ਆਈ. ਵੱਲੋਂ ਜ਼ਮਾਨਤ ਦਾ ਸਖ਼ਤ ਵਿਰੋਧ ਕੀਤਾ ਗਿਆ ਸੀ ।

ਜਾਂਚ ਏਜੰਸੀ ਨੇ ਦਲੀਲ ਦਿੱਤੀ ਕਿ ਭੁੱਲਰ ਇੱਕ ਪ੍ਰਭਾਵਸ਼ਾਲੀ ਅਹੁਦੇ ‘ਤੇ ਰਹੇ ਹਨ ਅਤੇ ਜ਼ਮਾਨਤ ਮਿਲਣ ‘ਤੇ ਉਹ ਗਵਾਹਾਂ ਨੂੰ ਪ੍ਰਭਾਵਿਤ ਕਰ ਸਕਦੇ ਹਨ ਜਾਂ ਸਬੂਤਾਂ ਨਾਲ ਛੇੜਛਾੜ ਕਰ ਸਕਦੇ ਹਨ । ਮੁਅੱਤਲ ਡੀ. ਆਈ. ਜੀ. ਹਰਚਰਨ ਸਿੰਘ ਭੁੱਲਰ ਨੂੰ ਅਕਤੂਬਰ 2025 ਵਿੱਚ ਸੀ. ਬੀ. ਆਈ. ਨੇ ਰਿਸ਼ਵਤਖੋਰੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ ।

Read More : ਹਰਚਰਨ ਭੁੱਲਰ ਦੀ ਜ਼ਮਾਨਤ ਅਰਜ਼ੀ ਤੇ ਹਾਈਕੋਰਟ ਵਿਚ ਹੋਈ ਸੁਣਵਾਈ

LEAVE A REPLY

Please enter your comment!
Please enter your name here