ਗੈਂਗਸਟਰਾਂ ਤੇ ਵਾਰ ਮੁਹਿੰਮ 27ਵੇਂ ਦਿਨ ਵਿਚ ਹੋਈ ਦਾਖਲ

0
21
Investigation

ਚੰਡੀਗੜ੍ਹ, 17 ਫਰਵਰੀ 2026 : ਪੰਜਾਬ ਵਿਚ ਗੈਂਗਸਟਰਾਂ ‘ਤੇ ਵਾਰ ਮੁਹਿੰਮ (Campaign against gangsters) ਜੋ ਕਿ ਗੈਂਗਸਟਰਾਂ ਤੇ ਉਨ੍ਹਾਂ ਦੇ ਸਾਥੀਆਂ ਦੇ ਖਾਤਮੇ ਲਈ ਸ਼ੁਰੂ ਕੀਤੀ ਗਈ ਹੈ ਨੂੰ 27ਵਾਂ ਦਿਨ ਹੋ ਚੁੱਕਿਆ ਹੈ ।

ਮੁਹਿੰਮ ਤਹਿਤ ਕਿੰਨੀਆਂ ਥਾਵਾਂ ਤੇ ਛਾਪੇਮਾਰੀ ਕੀਤੀ ਤੇ ਕਿੰਨੇ ਕੀਤੇ ਗ੍ਰਿਫ਼ਤਾਰ

ਪੰਜਾਬ ਪੁਲਸ ਨੇ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੇ 27ਵੇਂ ਦਿਨ ਪੰਜਾਬ ਪੁਲਿਸ (Punjab Police) ਨੇ ਅੱਜ ਸੂਬੇ ਭਰ ‘ਚ ਗੈਂਗਸਟਰ ਸਾਥੀਆਂ ਨਾਲ ਸਬੰਧਤ ਪਛਾਣੇ ਅਤੇ ਮੈਪ ਕੀਤੇ ਟਿਕਾਣਿਆਂ ‘ਤੇ ਜਿਥੇ 516 ਥਾਵਾਂਤੇ ਛਾਪੇਮਾਰੀ ਕੀਤੀ, ਉਥੇ ਇਸੇ ਮੁਹਿੰਮ ਤਹਿਤ 181 ਵਿਅਕਤੀਆਂ ਨੂੰ ਗ੍ਰਿਫ਼ਤਾਰ (Arrested) ਵੀ ਕੀਤਾ ਗਿਆ ਹੈ । ਇਸ ਪਹਿਲਕਦਮੀ ਦੇ ਤਹਿਤ ਸਾਰੇ ਜਿ਼ਲ੍ਹਿਆਂ ਦੀਆਂ ਪੁਲਸ ਟੀਮਾਂ ਐਂਟੀ-ਗੈਂਗਸਟਰ ਟਾਸਕ ਫੋਰਸ (ਏ. ਜੀ. ਟੀ. ਐਫ.) ਪੰਜਾਬ ਦੇ ਤਾਲਮੇਲ ‘ਚ ਸੂਬੇ ਭਰ ‘ਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ ।

181 ਵਿਅਕਤੀਆਂ ਦੀ ਗ੍ਰਿਫਤਾਰੀ ਤੋਂ ਬਾਅਦ ਕੁੱਲ ਗਿਣਤੀ ਹੋਈ 94442

ਮੁਹਿੰਮ ਦੇ 27ਵੇਂ ਦਿਨ ਪੁਲਿਸ ਟੀਮਾਂ ਨੇ 181 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਤੋਂ ਦੋ ਹਥਿਆਰ ਬਰਾਮਦ (Weapons recovered) ਕੀਤੇ । ਇਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਗ੍ਰਿਫਤਾਰੀਆਂ ਦੀ ਕੁੱਲ ਗਿਣਤੀ 9,442 ਹੋ ਗਈ ਹੈ । ਇਸ ਤੋਂ ਇਲਾਵਾ 67 ਵਿਅਕਤੀਆਂ ਵਿਰੁੱਧ ਰੋਕਥਾਮ ਕਾਰਵਾਈ ਕੀਤੀ, ਜਦੋਂ ਕਿ 139 ਵਿਅਕਤੀਆਂ ਦੀ ਤਸਦੀਕ ਕੀਤੀ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ । ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਨੌਂ ਐਲਾਨੇ ਅਪਰਾਧੀਆਂ (ਪੀ. ਓ.) ਨੂੰ ਵੀ ਗ੍ਰਿਫਤਾਰ ਕੀਤਾ। ਲੋੜੀਂਦੇ ਅਪਰਾਧੀਆਂ/ਗੈਂਗਸਟਰਾਂ ਬਾਰੇ ਜਾਣਕਾਰੀ ਪ੍ਰਦਾਨ ਕਰਨ ਅਤੇ ਅਪਰਾਧਾਂ ਅਤੇ ਅਪਰਾਧਿਕ ਗਤੀਵਿਧੀਆਂ ਦੀ ਰਿਪੋਰਟ ਕਰਨ ਲਈ, ਲੋਕ ਗੁਮਨਾਮ ਤੌਰ ‘ਤੇ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ‘ਤੇ ਸੰਪਰਕ ਕਰ ਸਕਦੇ ਹਨ ।

ਯੁੱਧ ਨਸਿ਼ਆਂ ਵਿਰੁੱਧ ਮੁਹਿੰਮ ਨੂੰ ਹੋਇਆ 352ਵਾਂ ਦਿਨ

ਪੰਜਾਬ ਪੁਲਸ ਮੁਤਾਬਕ “ਯੁੱਧ ਨਸਿ਼ਆਂ ਵਿਰੁੱਧ” (War on Drugs) ਮੁਹਿੰਮ ਨੂੰ 352ਵੇਂ ਦਿਨ ਜਾਰੀ ਰੱਖਿਆ, ਜਿਸ ਤਹਿਤ 77 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ 2 ਕਿੱਲੋ ਹੈਰੋਇਨ, 1,345 ਨਸ਼ੀਲੇ ਪਦਾਰਥਾਂ (Drugs) ਦੀਆਂ ਗੋਲੀਆਂ/ਕੈਪਸੂਲ ਅਤੇ 69,120 ਦੀ ਡਰੱਗ ਮਨੀ (Drug money) ਬਰਾਮਦ ਕੀਤੀ । ਇਸ ਨਾਲ ਸਿਰਫ਼ 352 ਦਿਨਾਂ ਵਿਚ ਗ੍ਰਿਫ਼ਤਾਰ ਕੀਤੇ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 49,841 ਹੋ ਗਈ ਹੈ । ਜਿਕਰਯੋਗ ਹੈ ਕਿ ਬਠਿੰਡਾ ਪੁਲਿਸ ਨੇ ਇੱਕ ਨਸ਼ਾ ਤਸਕਰੀ ਨੂੰ 1.5 ਕਿੱਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ । ਪੰਜਾਬ ਪੁਲਿਸ ਨੇ ਅੱਜ 16 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਲਈ ਰਾਜ਼ੀ ਕੀਤਾ ।

Read More : ਪੰਜਾਬ ਵਿਚ ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਨੂੰ ਹੋਇਆ 24ਵਾਂ ਦਿਨ

LEAVE A REPLY

Please enter your comment!
Please enter your name here