ਫਗਵਾੜਾ, 17 ਫਰਵਰੀ, 2026 : ਪੰਜਾਬ ਦੇ ਸ਼ਹਿਰ ਫ਼ਗਵਾੜਾ (Phagwara) ਵਿਖੇ ਬਣੀ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੀ 9ਵੀਂ ਮੰਜਿ਼ਲ ਤੋਂ ਛਾਲ ਮਾਰ (Jump) ਕੇ ਇਕ ਵਿਦਿਆਰਥੀ ਨੇ ਖੁਦਕੁਸ਼ੀ (Suicide) ਕਰ ਲਈ ਹੈ ।
ਕੌਣ ਹੈ ਇਹ ਵਿਦਿਆਰਥੀ
ਫਗਵਾੜਾ ਵਿਖੇ ਐਲ. ਪੀ. ਯੂ. ਯੂਨੀਵਰਸਿਟੀ ਦੀ 9ਵੀਂ ਮੰਜਿ਼ਲ ਤੋਂ ਛਾਲ ਮਾਰ ਕੇ ਜਿਸ ਵਿਦਿਆਰਥੀ ਨੇ ਖੁਦਕੁਸ਼਼ੀ ਕੀਤੀ ਦੀ ਪਛਾਣ ਫਿਲੌਰ ਦੇ ਪਿੰਡ ਸਲੇਮਖੁਰਦ ਦੇ ਵਸਨੀਕ ਨਿਖਿਲ (Nikhil) ਵਜੋਂ ਹੋਈ ਹੈ ।
ਨੌਜਵਾਨ ਰਹਿੰਦਾ ਸੀ ਮਾਨਸਿਕ ਤੌਰ ਤੇ ਪ੍ਰੇਸ਼ਾਨ
ਪੰਜਾਬ ਪੁਲਸ ਦੀ ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਨਿਖਿਲ ਪਿਛਲੇ ਕੁਝ ਸਮੇਂ ਤੋਂ ਮਾਨਸਿਕ ਤੌਰ ‘ਤੇ ਪ੍ਰੇਸ਼ਾਨ (Mentally disturbed) ਸੀ ਤੇ ਸੋਮਵਾਰ ਨੂੰ ਯੂਨੀਵਰਸਿਟੀ ਪਹੁੰਚਣ ਤੋਂ ਬਾਅਦ ਉਸ ਨੇ ਪਹਿਲਾਂ ਸੋਸ਼ਲ ਮੀਡੀਆ ‘ਤੇ ਇੱਕ ਅਲਵਿਦਾਈ ਸਟੇਟਸ ਸਾਂਝਾ ਕੀਤਾ, ਜਿਸ ਵਿੱਚ ਉਸ ਨੇ ਖ਼ੁਦਕੁਸ਼ੀ ਕਰਨ ਦਾ ਜਿ਼ਕਰ ਕੀਤਾ ਸੀ । ਇਸ ਤੋਂ ਤੁਰੰਤ ਬਾਅਦ ਉਸ ਨੇ ਬਿਲਡਿੰਗ ਦੀ ਛੱਤ ਤੋਂ ਛਾਲ ਮਾਰ ਦਿੱਤੀ ।
ਪੁਲਸ ਨੇ ਲਾਸ਼ ਕਬਜੇ ਵਿਚ ਲੈ ਭੇਜੀ ਪੋਸਟਮਾਰਟਮ ਲਈ
ਵਿਦਿਆਰਥੀ ਵਲੋਂ ਛਾਲ ਮਾਰ ਕੇ ਖੁਦਕੁਸ਼ੀ ਕਰਨ ਦੇ ਘਟਨਾਕ੍ਰਮ ਦਾ ਪਤਾ ਚਲਦਿਆਂ ਫਗਵਾੜਾ ਦੇ ਡੀ. ਐਸ. ਪੀ. ਭਾਰਤ ਸਿੰਘ ਪੁਲਸ ਟੀਮ ਸਮੇਤ ਮੌਕੇ ‘ਤੇ ਪਹੁੰਚੇ । ਜਿਨ੍ਹਾਂ ਕਾਨੂੰਨੀ ਕਾਰਵਾਈ ਨੂੰ ਅੱਗੇ ਵਧਾਉਂਦਿਆਂ ਵਿਦਿਆਰਥੀ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ (Postmortem) ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ ।
Read More : ਵਿਆਹ ਤੋਂ ਦੋ ਦਿਨ ਪਹਿਲਾਂ ਨੌਜਵਾਨ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ









