ਕੋਰੋਨਾ ਦੇ ਕੇਸਾਂ ‘ਚ ਹਰ ਰੋਜ਼ ਵਾਧਾ ਹੁੰਦਾ ਜਾ ਰਿਹਾ ਹੈ। ਦੇਸ਼ ਵਿੱਚ ਤਿਓਹਾਰਾਂ ਦਾ ਸੀਜ਼ਨ ਸ਼ੁਰੂ ਹੋਣ ਵਾਲਾ ਹੈ। ਇਸ ਦੇ ਮੱਦੇਨਜ਼ਰ ਕੇਂਦਰੀ ਗ੍ਰਹਿ ਮੰਤਰਾਲੇ ਨੇ ਕੋਵਿਡ-19 ਸੰਬੰਧੀ ਤਾਜ਼ਾ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਮੰਤਰਾਲੇ ਨੇ ਰਾਜਾਂ ਨੂੰ ਕਿਹਾ ਹੈ ਕਿ ਉਹ ਇਹ ਯਕੀਨੀ ਬਣਾਉਣ ਕਿ ਇੱਕ ਥਾਂ ’ਤੇ ਬਹੁਤੇ ਲੋਕਾਂ ਇਕੱਠੇ ਨਾ ਹੋਣ।
ਇਸ ਦੇ ਨਾਲ ਹੀ ਰਾਜ ਕੋਰੋਨਾ ’ਤੇ ਕਾਬੂ ਰੱਖਣ ਤੇ ਫੈਲਣ ਤੋਂ ਰੋਕਣ ਲਈ ਟੈਸਟ, ਟਰੈਕ, ਟਰੀਟ, ਵੈਕਸੀਨੇਸ਼ਨ ਤੇ ਕੋਵਿਡ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ। ਕੇਂਦਰ ਸਰਕਾਰ ਨੇ ਪਹਿਲਾਂ ਤੋਂ ਜਾਰੀ ਕੋਵਿਡ ਦਿਸ਼ਾ ਨਿਰਦੇਸ਼ਾਂ ਦੀ ਮਿਆਦ 30 ਸਤੰਬਰ ਤੱਕ ਵਧਾ ਦਿੱਤੀ ਹੈ।