ਮੁੱਖ ਮੰਤਰੀ ਦੇ ਓ. ਐਸ. ਡੀ. ਨੇ ਵੰਡੇ ਮੁਆਵਜ਼ੇ ਦੇ ਮਨਜ਼ੁਰੀ ਪੱਤਰ

0
34
Letter

ਧੂਰੀ, 2 ਮਾਰਚ 2026 : ਮੁੱਖ ਮੰਤਰੀ (Chief Minister) ਭਗਵੰਤ ਸਿੰਘ ਮਾਨ ਦੇ ਓ. ਐਸ. ਡੀ. ਸੁਖਵੀਰ ਸਿੰਘ ਨੇ ਅੱਜ ਧੂਰੀ ਹਲਕੇ ਦੇ 13 ਪਿੰਡਾਂ ਦੇ 193 ਪ੍ਰਭਾਵਿਤ ਪਰਿਵਾਰਾਂ ਨੂੰ ਮਨਜੂਰੀ ਪੱਤਰ (Approval letter) ਸੌਂਪੇ ਹਨ । ਦੱਸਣਯੋਗ ਹੈ ਉਕਤ ਨਿਯੁਕਤੀ ਪੱਤਰ ਬਰਸਾਤਾਂ ਦੌਰਾਨ ਨੁਕਸਾਨੇ ਮਕਾਨਾਂ ਦੇ ਮੁਆਵਜ਼ੇ ਵਜੋਂ ਵੰਡੇ ਗਏ ਹਨ ਤੇ ਇਹ ਕੁੱਲ 1 ਕਰੋੜ 7 ਲੱਖ ਰੁਪਏ ਦੇ ਮਨਜ਼ੂਰੀ ਪੱਤਰ ਹਨ ।

ਪੰਜਾਬ ਸਰਕਾਰ ਲੋਕਾਂ ਦੀ ਭਲਾਈ ਲਈ ਹੈ ਪੂਰੀ ਤਰ੍ਹਾਂ ਵਚਨਬੱਧ : ਓ. ਐਸ. ਡੀ.

ਇਸ ਮੌਕੇ ਸੰਬੋਧਨ ਕਰਦਿਆਂ ਓ. ਐਸ. ਡੀ. ਸੁਖਵੀਰ ਸਿੰਘ (O. S. D. Sukhvir Singh) ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਮੁਸ਼ਕਲ ਸਮੇਂ ਪ੍ਰਭਾਵਿਤ ਪਰਿਵਾਰਾਂ ਦੇ ਨਾਲ ਮਜ਼ਬੂਤੀ ਨਾਲ ਖੜੀ ਹੈ । ਉਨ੍ਹਾਂ ਦੱਸਿਆ ਕਿ ਜਿਨ੍ਹਾਂ ਪਰਿਵਾਰਾਂ ਦੇ ਮਕਾਨ ਪੂਰੀ ਤਰ੍ਹਾਂ ਨੁਕਸਾਨੇ ਗਏ ਹਨ, ਉਨ੍ਹਾਂ ਨੂੰ ਪ੍ਰਤੀ ਪਰਿਵਾਰ 1 ਲੱਖ 20 ਹਜ਼ਾਰ ਰੁਪਏ ਦੀ ਰਾਹਤ ਰਕਮ ਪ੍ਰਦਾਨ ਕੀਤੀ ਗਈ ਹੈ, ਜਦਕਿ ਅੰਸਿ਼ਕ ਤੌਰ ’ਤੇ ਨੁਕਸਾਨ ਝੱਲਣ ਵਾਲੇ ਪਰਿਵਾਰਾਂ ਨੂੰ 40 ਹਜ਼ਾਰ ਰੁਪਏ ਦੀ ਸਹਾਇਤਾ ਜਾਰੀ ਕੀਤੀ ਗਈ ਹੈ । ਇਹ ਰਕਮ ਸਰਕਾਰ ਵੱਲੋਂ ਨਿਰਧਾਰਤ ਮਾਪਦੰਡਾਂ ਅਤੇ ਪਾਰਦਰਸ਼ੀ ਪ੍ਰਕਿਰਿਆ ਅਨੁਸਾਰ ਮਨਜ਼ੂਰ ਕੀਤੀ ਗਈ ਹੈ ।

ਕਿਹੜੇ ਪਿੰਡ ਦੇ ਕਿੰਨੇ ਪਰਿਵਾਰਾਂ ਨੂੰ ਸੌਂਪੇ ਗਏ ਹਨ ਮਨਜ਼ੂਰੀ ਪੱਤਰ

ਉਨ੍ਹਾਂ ਦੱਸਿਆ ਕਿ ਅੱਜ ਜਿਨ੍ਹਾਂ ਪਿੰਡਾਂ ਦੇ ਪਰਿਵਾਰਾਂ ਨੂੰ ਮਨਜ਼ੂਰੀ ਪੱਤਰ ਸੌਂਪੇ ਗਏ, ਉਨ੍ਹਾਂ ਵਿੱਚ ਪਿੰਡ ਅਲਾਲ ਦੇ 9 ਪਰਿਵਾਰ, ਬਾਲੀਆਂ ਦੇ 5, ਬਮਾਲ ਦੇ 38, ਬਰੜਵਾਲ ਦੇ 17, ਭਸੌੜ ਦੇ 6, ਚੀਮਾ ਦੇ 12, ਦੁਗਨੀ ਦੇ 28, ਹਸਨਪੁਰ ਦੇ 9, ਈ. ਸੀ. ਦੇ 13, ਜਾਤੀਮਾਜਰਾ ਦਾ 1, ਮੂਲੋਵਾਲ ਦੇ 18, ਪੇਧਨੀ ਕਲਾਂ ਦੇ 13 ਅਤੇ ਰੁਲਦੂ ਸਿੰਘ ਵਾਲਾ ਦੇ 24 ਪਰਿਵਾਰ ਸ਼ਾਮਲ ਹਨ । ਇਸ ਤੋਂ ਇਲਾਵਾ ਪਿੰਡ ਦੌਲਤਪੁਰ ਦੇ ਗੁਰਦਿਆਂ ਦੀ ਗੰਭੀਰ ਬਿਮਾਰੀ ਨਾਲ ਪੀੜਤ ਇਕ ਵਿਅਕਤੀ ਨੂੰ ਮੁੱਖ ਮੰਤਰੀ ਰਾਹਤ ਫੰਡ ਵਿੱਚੋਂ 1 ਲੱਖ ਰੁਪਏ ਦੀ ਆਰਥਿਕ ਸਹਾਇਤਾ ਵੀ ਪ੍ਰਦਾਨ ਕੀਤੀ ਗਈ ।

ਹਰ ਯੋਗ ਵਿਅਕਤੀ ਤੱਕ ਸਰਕਾਰੀ ਸਹਾਇਤਾ ਪਹੁੰਚਾਉਣ ਲਈ ਕੀਤਾ ਜਾ ਰਿਹੈ ਵਚਨਬੱਧਤਾ ਨਾਲ ਕੰਮ

ਸਮਾਗਮ ਦੇ ਅੰਤ ਵਿੱਚ ਓ. ਐਸ. ਡੀ. ਸੁਖਵੀਰ ਸਿੰਘ ਨੇ ਦੁਹਰਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Singh Mann) ਦੀ ਅਗਵਾਈ ਹੇਠ ਪੰਜਾਬ ਸਰਕਾਰ (Punjab Government) ਹਰ ਮੁਸ਼ਕਲ ਦੀ ਘੜੀ ਵਿੱਚ ਲੋਕਾਂ ਦੇ ਨਾਲ ਖੜੀ ਹੈ ਅਤੇ ਪ੍ਰਭਾਵਿਤ ਪਰਿਵਾਰਾਂ ਨੂੰ ਰਾਹਤ ਮੁਹੱਈਆ ਕਰਵਾਉਣਾ ਆਪਣਾ ਫ਼ਰਜ਼ ਸਮਝਦੀ ਹੈ ।

ਉਨ੍ਹਾਂ ਕਿਹਾ ਕਿ ਲੋਕ-ਕੇਂਦਰਿਤ ਅਤੇ ਜ਼ਿੰਮੇਵਾਰ ਪ੍ਰਸ਼ਾਸਨ ਦੇ ਸਿਧਾਂਤਾਂ ’ਤੇ ਚੱਲਦਿਆਂ ਹਰ ਯੋਗ ਵਿਅਕਤੀ ਤੱਕ ਸਰਕਾਰੀ ਸਹਾਇਤਾ ਪਹੁੰਚਾਉਣ ਲਈ ਵਚਨਬੱਧਤਾ ਨਾਲ ਕੰਮ ਕੀਤਾ ਜਾ ਰਿਹਾ ਹੈ । ਇਸ ਮੌਕੇ ਮੁੱਖ ਮੰਤਰੀ ਦੇ ਸੰਯੁਕਤ ਪ੍ਰਮੁੱਖ ਸਕੱਤਰ ਸੰਦੀਪ ਸਿੰਘ ਗਾੜ੍ਹਾ, ਐਸ. ਡੀ. ਐਮ. ਧੂਰੀ ਡਾ. ਇਸਮਤ ਵਿਜੈ ਸਿੰਘ, ਰਿਸ਼ਭ ਬਾਂਸਲ, ਮੁੱਖ ਮੰਤਰੀ ਫੀਲਡ ਅਫ਼ਸਰ ਅਰਵਿੰਦ ਕੁਮਾਰ, ਪੁਸ਼ਪਿੰਦਰ ਸ਼ਰਮਾ, ਰਮਨਦੀਪ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਲਾਭਪਾਤਰੀ ਮੌਜੂਦ ਸਨ ।

Read More : ਟਾਟਾ ਸਟੀਲ ਪਲਾਂਟ ਦੇ ਸ਼ੁਰੂ ਹੋਣ ਨਾਲ ਮਿਲੇਗਾ ਉਦਯੋਗ ਨੂੰ ਹੁਲਾਰਾ : ਮੁੱਖ ਮੰਤਰੀ

LEAVE A REPLY

Please enter your comment!
Please enter your name here