ਪਿੰਡ ਸਠਿਆਲਾ ਵਿਖੇ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ

0
26
Guru Granth

ਅੰਮ੍ਰਿਤਸਰ, 7 ਮਾਰਚ 2026 : ਪੰਜਾਬ ਦੇ ਸ਼ਹਿਰ ਅੰਮ੍ਰਿਤਸਰ (Amritsar) ਵਿਖੇ ਪੈਂਦੇ ਪਿੰਡ ਸਠਿਆਲਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ (Sacrilege) ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ ।

ਕੀ ਕੀਤਾ ਗਿਆ ਸ੍ਰੀ ਗੁਰੂ ਗੰਥ ਸਾਹਿਬ ਜੀ ਨਾਲ

ਮਿਲੀ ਜਾਣਕਾਰੀ ਮੁਤਾਬਕ ਜੋ ਅੰਮ੍ਰਿਤਸਰ ਦੇ ਹਲਕਾ ਬਾਬਾ ਬਕਾਲਾ ਸਾਹਿਬ ਅਧੀਨ ਆਉਂਦੇ ਪਿੰਡ ਸਠਿਆਲਾ (Village Sathiala) ਵਿਖੇ ਬਣੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਧਾਮ ਵਿਖੇ ਸ੍ਰੀ ਗੁਰੂ ਗ੍ਰੰਥੀ ਸਾਹਿਬ ਜੀ ਦੇ ਪਵਿੱਤਰ ਅੰਗ ਗਲੀਆਂ ਵਿਚ ਬਿਖਰੇ ਮਿਲੇ ਤਾਂ ਸੰਗਤ ਵਿਚ ਇਕਦਮ ਰੋਸ ਫੈਲ ਗਿਆ । ਗਲੀਆਂ ਵਿਚ ਇਸ ਤਰ੍ਹਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਅੰਗ ਮਿਲਣ ਤੇ ਗੁਰਦੁਆਰਾ ਸਾਹਿਬ ਵਿੱਚ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ (C. C. T. V. Cameras) ਦੀ ਜਾਂਚ ਕੀਤੀ ਗਈ, ਜਿਸ ਦੌਰਾਨ ਸਾਹਮਣੇ ਆਇਆ ਕਿ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਤਾਰਾਂ ਕੱਟ ਕੇ ਗੁਰਦੁਆਰਾ ਸਾਹਿਬ (Gurdwara Sahib) ਵਿੱਚ ਦਾਖਲ ਹੋ ਕੇ ਤੋੜਫੋੜ ਕੀਤੀ ਗਈ । ਗੁਰੁਆਰਾ ਸਾਹਿਬ ਅੰਦਰ ਵਾਪਰੀ ਇਸ ਘਟਨਾ ਨਾਲ ਪਿੰਡ ਵਿੱਚ ਸਨਸਨੀ ਫੈਲ ਗਈ ਅਤੇ ਵੱਡੀ ਗਿਣਤੀ ਵਿੱਚ ਲੋਕ ਮੌਕੇ ’ਤੇ ਇਕੱਠੇ ਹੋ ਗਏ ।

ਪੁਲਸ ਨੇ ਕਰ ਦਿੱਤੀ ਹੈ ਮੌਕੇ ਤੇ ਪਹੁੰਚ ਕੇ ਜਾਂਚ ਸ਼ੁਰੂ

ਪਿੰਡ ਵਾਸੀਆਂ ਵਲੋਂ ਇਸ ਸਮੁੱਚੇ ਘਟਨਾਕ੍ਰਮ ਸਬੰਧੀ ਪੁਲਸ ਨੂੰ ਸੂਚਿਤ ਕੀਤਾ ਗਿਆ, ਜਿਸ ਤੇ ਪੁਲਸ ਵਲੋਂ ਮੌਕੇ ਤੇ ਪਹੁੰਚ ਕੇ ਸਮੁੱਚੇ ਘਟਨਾਕ੍ਰਮ ਦਾ ਜਾਇਜ਼ਾ ਲੈਂਦਿਆਂ ਗੁਰਦੁਆਰਾ ਸਾਹਿਬ ਦੇ ਸੀ. ਸੀ. ਟੀ. ਵੀ. ਫੁਟੇਜ ਅਤੇ ਹੋਰ ਸਬੂਤ ਕਬਜੇ ਵਿਚ ਲੈ ਲਏ ਗਏ ਤਾਂ ਜੋ ਜਾਂਚ ਅੱਗੇ ਸ਼ੁਰੂ ਕੀਤੀ ਜਾ ਸਕੇ ।

ਕੀ ਆਖਿਆ ਡੀ. ਐਸ. ਪੀ. ਨੇ

ਇਸ ਸਬੰਧੀ ਬਾਬਾ ਬਕਾਲਾ ਦੇ ਡੀ. ਐਸ. ਪੀ. ਅਰੁਣ ਸ਼ਰਮਾ ਨੇ ਕਿਹਾ ਕਿ ਦੋਸ਼ੀਆਂ ਦੀ ਪਛਾਣ ਕਰਕੇ ਉਨ੍ਹਾਂ ਖਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ । ਇਸ ਮੌਕੇ ਉਨ੍ਹ੍ਹਾਂ ਲੋਕਾਂ ਨੂੰ ਵਾਪਰੇ ਇਸ ਘਟਨਾਕ੍ਰਮ ਤੇ ਸ਼ਾਂਤ ਰਹਿਣ ਲਈ ਆਖਿਆ ਤਾਂ ਜੋ ਕਾਰਵਾਈ ਵਿਚ ਕਿਸੇ ਤਰ੍ਹਾਂ ਦਾ ਵਿਘਨ ਨਾ ਪਵੇ ।

Read More : ਤਿੰਨ ਵਿਅਕਤੀਆਂ ਨੇ ਕੀਤੀ ਲਾਲੜੂ ਦੇ ਪਿੰਡ ਤੋਂਗਾਪਰ ਵਿਖੇ ਬੇਅਦਬੀ

LEAVE A REPLY

Please enter your comment!
Please enter your name here