ਹਥਿਆਰਾਂ ਸਮੇਤ ਦੋ ਨੌਜਵਾਨਾਂ ਨੂੰ ਅੰਮ੍ਰਿਤਸਰ ਪੁਲਸ ਨੇ ਕੀਤਾ ਗ੍ਰਿਫ਼ਤਾਰ

0
17
Weapons

ਅੰਮ੍ਰਿਤਸਰ, 14 ਮਾਰਚ 2026 : ਪੰਜਾਬ ਦੇ ਸ਼ਹਿਰ ਅੰਮ੍ਰਿਤਸਰ (Amritsar) ਦੀ ਪੁਲਸ ਨੇ ਸਰਹੱਦ ਪਾਰ ਹਥਿਆਰਾਂ ਦੀ ਤਸਕਰੀ (Arms smuggling) ਕਰਨ ਵਾਲੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ ।

ਐਸ. ਐਸ. ਪੀ. ਅੰਮ੍ਰਿਤਸਰ (ਦਿਹਾਤੀ) ਨੇ ਕੀ ਜਾਣਕਾਰੀ ਦਿੱਤੀ

ਅੰਮ੍ਰਿਤਸਰ ਪੁਲਸ (Amritsar Police) ਵਲੋਂ ਪਾਕਿਸਤਾਨ ਦੀ ਖੂਫੀਆ ਏਜੰਸੀ ਆਈ. ਐਸ. ਆਈ. ਨਾਲ ਜੁੜੇ ਇਕ ਅੱਤਵਾਦੀ ਅਤੇ ਸਰਹੱਦ ਪਾਰ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾ ਫਾਸ਼ ਕਰਦਿਆਂ ਜਾਣਕਾਰੀ ਦਿੰਦੇ ਹੋਏ ਐਸ. ਐਸ. ਪੀ. ਅੰਮ੍ਰਿਤਸਰ (ਦਿਹਾਤੀ) (S. S. P. Amritsar (Rural)) ਸੋਹੇਲ ਮੀਰ ਨੇ ਦੱਸਿਆ ਕਿ ਪੁਲਸ ਨੂੰ ਖੁਫੀਆ ਜਾਣਕਾਰੀ ਮਿਲੀ ਸੀ ਕਿ ਕੁਝ ਸ਼ੱਕੀ ਨੌਜਵਾਨ ਇਲਾਕੇ ਵਿੱਚ ਗੈਰ-ਕਾਨੂੰਨੀ ਹਥਿਆਰਾਂ ਨਾਲ ਸਰਗਰਮ ਹਨ ਅਤੇ ਕੋਈ ਵੱਡੀ ਵਾਰਦਾਤ ਕਰਨ ਦੀ ਯੋਜਨਾ ਬਣਾ ਰਹੇ ਹਨ । ਇਸ ਸੂਚਨਾ `ਤੇ ਕਾਰਵਾਈ ਕਰਦੇ ਹੋਏ, ਪੁਲਿਸ ਨੇ ਤੁਰੰਤ ਅੰਮ੍ਰਿਤਸਰ ਦਿਹਾਤੀ ਦੇ ਪਿੰਡ ਮਾਹਵਾ ਵਿੱਚ ਛਾਪਾ ਮਾਰਿਆ ।

ਕਿਹੜੇ ਕਿਹੜੇ ਹਥਿਆਰ ਬਰਾਮਦ ਹੋਏ ਹਨ ਨੌਜਵਾਨਾਂ ਕੋਲੋਂ

ਛਾਪੇਮਾਰੀ ਦੌਰਾਨ ਪੁਲਸ ਨੇ ਜਿਨ੍ਹਾਂ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ (Youths arrested) ਕੀਤਾ ਦੀ ਤਲਾਸ਼ੀ ਦੌਰਾਨ ਉਨ੍ਹਾਂ ਨੂੰ ਇੱਕ -47 ਰਾਈਫਲ, ਦੋ ਮੈਗਜ਼ੀਨ, 36 ਜਿ਼ੰਦਾ ਕਾਰਤੂਸ ਅਤੇ ਤਿੰਨ ਆਧੁਨਿਕ 9 ਗਲੌਕ ਪਿਸਤੌਲ ਮਿਲੇ । ਪੁਲਸ ਅਨੁਸਾਰ ਇਹ ਹਥਿਆਰ ਪਾਕਿਸਤਾਨ ਤੋਂ ਡਰੋਨ ਰਾਹੀਂ ਭਾਰਤ ਭੇਜੇ ਗਏ ਸਨ । ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਇਸ ਕਾਰਵਾਈ ਨੇ ਇੱਕ ਵੱਡੀ ਸਾਜਿਸ਼ ਨੂੰ ਨਾਕਾਮ ਕਰ ਦਿੱਤਾ ਹੈ ।

ਨੈਟਵਰਕ ਵਿਚ ਸ਼ਾਮਲ ਵਿਅਕਤੀਆਂ ਨੂੰ ਜਲਦੀ ਕੀਤਾ ਜਾਵੇਗਾ ਗ੍ਰਿਫ਼ਤਾਰ

ਪੁਲਸ ਦਾ ਕਹਿਣਾ ਹੈ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਇਸ ਨੈੱਟਵਰਕ ਵਿੱਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ । ਐਸ. ਐਸ. ਪੀ. ਸੋਹੇਲ ਮੀਰ ਨੇ ਕਿਹਾ ਕਿ ਪੰਜਾਬ ਪੁਲਸ ਕਿਸੇ ਵੀ ਤਰ੍ਹਾਂ ਦੀ ਅੱਤਵਾਦੀ ਗਤੀਵਿਧੀ (Terrorist activity) ਨੂੰ ਬਰਦਾਸ਼ਤ ਨਹੀਂ ਕਰੇਗੀ ਅਤੇ ਸੂਬੇ ਦੀ ਸੁਰੱਖਿਆ ਪ੍ਰਤੀ ਪੂਰੀ ਤਰ੍ਹਾਂ ਚੌਕਸ ਹੈ ।

Read More : ਅੰਮ੍ਰਿਤਸਰ ਪੁਲਸ ਨੇ ਕਰੋੜਾਂ ਦੀ ਹੈਰੋਇਨ ਸਮੇਤ 10 ਮੁਲਜ਼ਮ ਕੀਤੇ ਗ੍ਰਿਫ਼ਤਾਰ

LEAVE A REPLY

Please enter your comment!
Please enter your name here