ਵੈਨਕੂਵਰ, 17 ਮਾਰਚ 2026 : ਕੈਨੇਡਾ (Canada) ਵਿਖੇ ਇਕ ਝਗੜੇ ਦੌਰਾਨ ਸਿੱਖ ਵਿਦਿਆਰਥੀ ਦਾ ਕਾਤਲਾਨਾ ਹਮਲਾ (Murderous attack) ਕਰਕੇੇ ਕੁੱਝ ਵਿਅਕਤੀਆਂ ਵਲੋਂ ਕਤਲ (Murder) ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।
ਕੌਣ ਹੈ ਇਹ ਨੌਜਵਾਨ
ਮਿਲੀ ਜਾਣਕਾਰੀ ਮੁਤਾਬਕ ਕੈਨੇਡਾ ਵਿਖੇ ਇਕ ਹਿੰਸਕ ਘਟਨਾ ਦੌਰਾਨ ਜੋ ਕਿਸੇ ਗੱਲ ਨੂੰ ਲੈ ਕੇ ਇਕ ਸਿੱਖ ਨੌਜਵਾਨ ਤੇ ਹਮਲਾ ਕਰਕੇ ਉਸਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਹੈ ਦਾ ਨਾਮ ਗੁਰਕੀਰਤ ਸਿੰਘ ਮਨੋਚਾ (Gurkirat Singh Manocha) ਹੈ ਤੇ ਇਹ ਭਾਰਤ ਦੇਸ਼ ਦੇ ਸੂਬੇ ਮੱਧ ਪ੍ਰਦੇਸ਼ ਦੇ ਸ਼ਹਿਰ ਉਜੈਨ ਦਾ ਰਹਿਣ ਵਾਲਾ ਹੈ । ਉਕਤ ਘਟਨਾ ਬ੍ਰਿਟਿਸ਼ ਕੋਲੰਬੀਆ ਦੇ ਫ਼ੋਰਟ ਸੇਂਟ ਜੌਨ ਇਲਾਕੇ ਵਿਚ ਵਾਪਰੀ ਦੱਸੀ ਜਾ ਰਹੀ ਹੈ ।
ਕਦੋਂ ਵਾਪਰੀ ਇਹ ਘਟਨਾ
ਵਿਦਿਆਰਥੀ ਗੁਰਕੀਰਤ ਸਿੰਘ ਮਨੋਚਾ ਜਿਸਦਾ ਝਗੜੇ ਦੌਰਾਨ ਹਮਲਾ ਕਰਕੇ ਕਤਲ ਕਰ ਦਿੱਤਾ ਗਿਆ ਦੇ ਪਰਿਵਾਰ ਅਨੁਸਾਰ ਇਹ ਦਰਦਨਾਕ ਘਟਨਾ 14 ਮਾਰਚ ਨੂੰ ਵਾਪਰੀ ਜਦੋਂ ਕਿਸੇ ਗੱਲ ਨੂੰ ਲੈ ਕੇ ਹੋਏ ਝਗੜੇ ਦੌਰਾਨ ਹਮਲਾਵਰਾਂ ਨੇ ਗੁਰਕੀਰਤ ’ਤੇ ਜਾਨਲੇਵਾ ਹਮਲਾ ਕਰ ਦਿਤਾ । ਗੁਰਕੀਰਤ ਦੇ ਪਿਤਾ ਗੁਰਜੀਤ ਸਿੰਘ ਨੇ ਦਸਿਆ ਕਿ ਕੈਨੇਡੀਅਨ ਪੁਲਸ (Canadian Police) ਨੇ ਮਾਮਲੇ ਦੀ ਪੂਰੀ ਜਾਂਚ ਸ਼ੁਰੂ ਕਰ ਦਿਤੀ ਹੈ ਅਤੇ ਪੋਸਟਮਾਰਟਮ ਰਿਪੋਰਟ (Postmortem report) ਆਉਣ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਲੱਗੇਗਾ ।
ਹਮਲਾਵਰਾਂ ਵਿਰੁੱਧ ਕਤਲ ਦਾ ਮਾਮਲਾ ਦਰਜ ਕਰਨ ਦੀ ਪਰਿਵਾਰ ਨੇ ਕੀਤੀ ਮੰਗ
ਪਰਿਵਾਰ ਨੇ ਮੰਗ ਕੀਤੀ ਹੈ ਕਿ ਜਾਂਚ ਤੋਂ ਬਾਅਦ ਦੋਸ਼ੀਆਂ ਵਿਰੁਧ ਕਤਲ ਦਾ ਮਾਮਲਾ ਦਰਜ (Case registered) ਕੀਤਾ ਜਾਵੇ । ਗੁਰਕੀਰਤ ਕਰੀਬ ਸਵਾ ਸਾਲ ਪਹਿਲਾਂ ਹੀ ਉੱਚ ਸਿੱਖਿਆ ਅਤੇ ਸੁਨਹਿਰੀ ਭਵਿੱਖ ਦੇ ਸੁਪਨੇ ਲੈ ਕੇ ਕੈਨੇਡਾ ਗਿਆ ਸੀ । ਉਹ ਉਥੋਂ ਦੇ ਨੌਰਦਰਨ ਲਾਈਟਸ ਕਾਲਜ ਵਿਚ ਬਿਜ਼ਨਸ ਮੈਨੇਜਮੈਂਟ ਦੇ ਪੋਸਟ-ਡਿਗਰੀ ਡਿਪਲੋਮਾ ਪ੍ਰੋਗਰਾਮ ਦੀ ਪੜ੍ਹਾਈ ਕਰ ਰਿਹਾ ਸੀ ।
Read More : ਕੈਨੇਡਾ ਵਿਖੇ ਗੋਲੀਆਂ ਮਾਰ ਕੇ ਕਰ ਦਿੱਤਾ ਮੋਗਾ ਦੇ ਨੌਜਵਾਨ ਦਾ ਕਤਲ









