ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਗ੍ਰਿਫ਼ਤਾਰ

0
38
Laljit Bhullar

ਚੰਡੀਗੜ੍ਹ, 23 ਮਾਰਚ 2026 : ਪੰਜਾਬ ਦੇ ਸਾਬਕਾ ਮੰਤਰੀ (Former Minister) ਲਾਲ ਜੀਤ ਸਿੰਘ ਭੁੱਲਰ ਨੂੰ ਡੀ. ਐਮ. ਦੀ ਮੌਤ ਦੇ ਮਾਮਲੇ ਵਿਚ ਗ੍ਰਿਫ਼ਤਾਰ (Arrested) ਕਰ ਲਏ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।

ਕੀ ਸੀ ਸਮੁੱਚਾ ਮਾਮਲਾ

ਮਿਲੀ ਜਾਣਕਾਰੀ ਮੁਤਾਬਕ ਲੰਘੇ ਦਿਨਾਂ ਪੰਜਾਬ ਦੇ ਇਕ ਵੇਅਰਹਾਊਸ ਦੇ ਜਿਲਾ ਮੈੈਨੇਜਰ ਗਗਨਦੀਪ ਸਿੰਘ ਰੰਧਾਵਾ ਵਲੋਂ ਸਲਫਾਸ ਖਾ ਕੇ ਖੁਦਕੁਸ਼ੀ ਕਰ ਲਈ ਗਈ ਸੀ ਤੇ ਉਸ ਵੇਲੇ ਇਕ ਵੀਡੀਓ ਬਣਾ ਕੇ ਵਾਇਰਲ ਕਰ ਦਿੱਤੀ ਗਈ ਸੀ ਕਿ ਉਸਦੀ ਮੌਤ ਦਾ ਜਿੰਮੇਵਾਰ ਆਮ ਆਦਮੀ ਪਾਰਟੀ ਵਿਚ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ (Laljit Singh Bhullar) ਹੈ ।ਜਿਸ ਤੋਂ ਬਾਅਦ ਮੁੱਖ ਮੰਤਰੀ ਪੰਜਾਬ ਵਲੋਂ ਤੁਰੰਤ ਹੀ ਅਜਿਹਾ ਘਟਨਾਕ੍ਰਮ ਸਾਹਮਣੇ ਆਉਣ ਤੇ ਲਾਲਜੀਤ ਸਿੰਘ ਭੁੱਲਰ ਦਾ ਅਸਤੀਫਾ ਲੈ ਲਿਆ ਗਿਆ ਸੀ ।

ਫੋਨ ਲੈਣ ਗਈ ਟੀਮ ਨੂੰ ਵੀ ਗ੍ਰਿਫ਼ਤਾਰੀ ਨਾ ਹੋਣ ‘ਤੇ ਪਰਿਵਾਰ ਨੇ ਮੁੜ ਦਿੱਤਾ ਸੀ ਵਾਪਸ

ਅੱਜ ਡੀ. ਸੀ. ਪੀ. ਰਵਿੰਦਰ ਪਾਲ ਸਿੰਘ ਅਤੇ ਉਨ੍ਹਾਂ ਦੀ ਟੀਮ ਪਰਿਵਾਰ ਤੋਂ ਡੀ. ਐਮ. ਦਾ ਮੋਬਾਈਲ ਫੋਨ ਲੈਣ ਗਈ । ਉਨ੍ਹਾਂ ਕਿਹਾ ਕਿ ਇਸ ਵਿੱਚ ਕੁਝ ਸਬੂਤ ਹੋ ਸਕਦੇ ਹਨ । ਹਾਲਾਂਕਿ ਪਰਿਵਾਰ ਨੇ ਮੋਬਾਈਲ ਫੋਨ ਤੋਂ ਬਿਨਾਂ ਅਧਿਕਾਰੀ ਨੂੰ ਵਾਪਸ ਕਰ ਦਿੱਤਾ ਅਤੇ ਉਨ੍ਹਾਂ ਨੂੰ ਪਹਿਲਾਂ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਲਈ ਕਿਹਾ । ਇਸ ਮਾਮਲੇ ਦੀ ਜਾਂਚ ਹੁਣ ਸੀ. ਬੀ. ਆਈ. ਨੂੰ ਸੌਂਪੀ ਜਾ ਸਕਦੀ ਹੈ । ਸੋਮਵਾਰ ਨੂੰ ਕਾਂਗਰਸ ਸੰਸਦ ਮੈਂਬਰ ਗੁਰਜੀਤ ਔਜਲਾ ਨੇ ਲੋਕ ਸਭਾ ਵਿੱਚ ਇਹ ਮੁੱਦਾ ਉਠਾਇਆ, ਜਿਸ ਕਾਰਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਐਲਾਨ ਕੀਤਾ ਕਿ ਉਹ ਜਾਂਚ ਸੀਬੀਆਈ ਨੂੰ ਸੌਂਪ ਦੇਣਗੇ ।

Read More : ਡੀ. ਐਮ. ਗਗਨਦੀਪ ਰੰਧਾਵਾ ਦਾ ਪੋਸਟਮਾਰਟਮ ਤੀਸਰੇੇ ਦਿਨ ਵੀ ਨਹੀਂ ਕੀਤਾ ਗਿਆ

LEAVE A REPLY

Please enter your comment!
Please enter your name here