ਪਟਿਆਲਾ, 24 ਮਾਰਚ 2026 : ਯੁੱਧ ਨਸਿ਼ਆਂ ਵਿਰੁੱਧ (War on drugs) ਵਿੱਢੀ ਮੁਹਿੰਮ ਤਹਿਤ ਅੱਜ ਇਕ ਵਿਸ਼ੇਸ਼ ਟ੍ਰੇਨਿੰਗ ਪ੍ਰੋੋਗਰਾਮ ਹਰਪਾਲ ਟਿਵਾਣਾ ਆਡੀਟੋਰੀਅਮ ਵਿਖੇ ਕਰਵਾਇਆ ਗਿਆ ਹੈ ।
ਯੁੱਧ ਨਸਿਆਂ ਵਿਰੁੱਧ ਨੂੰ ਮਜ਼ਬੂਤੀ ਦੇਣ ਲਈ ਵਿਸ਼ੇਸ਼ ਟ੍ਰੇਨਿੰਗ ਸੈਸ਼ਨ ਆਯੋਜਿਤ
ਪੰਜਾਬ ਦੇ ਮੁੱਖ ਮੰਤਰੀ (Chief Minister) ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਸੋਚ ਅਨੁਸਾਰ ਪੰਜਾਬ ਵਿੱਚ ਨਸ਼ਿਆਂ ਦੇ ਖ਼ਾਤਮੇ ਲਈ ਚਲ ਰਹੀ “ਯੁੱਧ ਨਸਿ਼ਆਂ ਵਿਰੁੱਧ” ਮੁਹਿੰਮ ਨੂੰ ਹੋਰ ਮਜ਼ਬੂਤੀ ਦੇਣ ਲਈ ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ ਅੱਜ ਪਟਿਆਲਾ ਦੇ ਹਰਪਾਲ ਟਿਵਾਣਾ ਆਡੀਟੋਰੀਅਮ ਵਿਖੇ ਪਿੰਡ ਅਤੇ ਵਾਰਡ ਪੱਧਰ ਦੇ ਬਲਾਕ ਕੋਆਰਡੀਨੇਟਰਾਂ ਨਾਲ ਹੋਏ ਵਿਸ਼ੇਸ਼ ਟ੍ਰੇਨਿੰਗ ਸੈਸ਼ਨ (Special training sessions) ਵਿੱਚ ਸ਼ਾਮਲ ਹੋਏ। ਉਨ੍ਹਾਂ ਇਸ ਮੌਕੇ ‘ਤੇ ਨਸ਼ਾ ਮੁਕਤ ਪੰਜਾਬ ਬਣਾਉਣ ਲਈ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ ਅਤੇ ਜਮੀਨੀ ਪੱਧਰ ‘ਤੇ ਮੁਹਿੰਮ ਨੂੰ ਹੋਰ ਤੇਜ਼ ਕਰਨ ਦੀ ਅਪੀਲ ਕੀਤੀ ।
ਯੁੱਧ ਨਸਿ਼ਆਂ ਵਿਰੁੱਧ ਮੁਹਿੰਮ ਦੇ ਨਤੀਜੇ ਸਪੱਸ਼ਟ ਤੌਰ ‘ਤੇ ਆ ਰਹੇ ਹਨ ਸਾਹਮਣੇ : ਸਿਸੋਦੀਆ
ਸੰਬੋਧਨ ਕਰਦੇ ਹੋਏ ਮਨੀਸ਼ ਸਿਸੋਦੀਆ (Manish Sisodia) ਨੇ ਕਿਹਾ ਕਿ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੇ ਨਤੀਜੇ ਹੁਣ ਸਪਸ਼ਟ ਤੌਰ ‘ਤੇ ਸਾਹਮਣੇ ਆ ਰਹੇ ਹਨ ਅਤੇ ਪੰਜਾਬ ਪੁਲਿਸ ਦੇ ਸਹਿਯੋਗ ਨਾਲ ਨਸ਼ਿਆਂ ‘ਤੇ ਕਾਬੂ ਪਾਇਆ ਜਾ ਰਿਹਾ ਹੈ । ਉਨ੍ਹਾਂ ਪੁਲਿਸ ਅਧਿਕਾਰੀਆਂ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਇਹ ਇੱਕ ਲੰਬੀ ਅਤੇ ਮੁਸ਼ਕਲ ਲੜਾਈ ਹੈ, ਜਿਸ ਵਿੱਚ ਜਨਤਾ ਦੀ ਭਾਗੀਦਾਰੀ ਬਹੁਤ ਜ਼ਰੂਰੀ ਹੈ ।
ਬਲਾਕ ਅਤੇ ਜਿਲਾ ਪੱਧਰ ਤੇ ਇਕੱਠਾ ਕੀਤਾ ਜਾ ਰਿਹਾ ਹੈ ਡਾਟਾ
ਉਨ੍ਹਾਂ ਦੱਸਿਆ ਕਿ ਬਲਾਕ ਅਤੇ ਜਿ਼ਲ੍ਹਾ ਪੱਧਰ ‘ਤੇ ਡਾਟਾ ਇਕੱਠਾ ਕੀਤਾ ਜਾ ਰਿਹਾ ਹੈ ਅਤੇ ਐਪ ਰਾਹੀਂ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਕਿੰਨੇ ਲੋਕ ਨਸ਼ਾ ਮੁਕਤੀ ਸੇਵਾਵਾਂ ਨਾਲ ਜੁੜ ਰਹੇ ਹਨ । ਉਨ੍ਹਾਂ ਕਿਹਾ ਕਿ ਇਹ ਪ੍ਰਕਿਰਿਆ ਸਰਕਾਰ ਦੀ ਪਾਰਦਰਸ਼ਤਾ ਨੂੰ ਦਰਸਾਉਂਦੀ ਹੈ । ਉਨ੍ਹਾਂ ਆਮ ਆਦਮੀ ਪਾਰਟੀ ਸਰਕਾਰ ਨੂੰ ਕੱਟੜ ਇਮਾਨਦਾਰ ਸਰਕਾਰ ਦੱਸਦਿਆਂ ਕਿਹਾ ਕਿ ਨਸ਼ਾ ਮੁਕਤ ਪੰਜਾਬ ਬਣਾਉਣਾ ਸਰਕਾਰ ਦੀ ਸਭ ਤੋਂ ਵੱਡੀ ਪਹਿਲ ਹੈ ।
ਸਰਕਾਰ ਨਸ਼ੇ ਦਾ ਸਿ਼ਕਾਰ ਨੌਜਵਾਨਾ ਨੂੰ ਮੁੱਖ ਧਾਰਾ ਵਿਚ ਲਿਆਉਣ ਲਈ ਯਤਨਸ਼ੀਲ : ਸਿਹਤ ਮੰਤਰੀ
ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਸਰਕਾਰ ਨਸ਼ੇ ਦੀ ਲਤ ਦਾ ਸਿ਼ਕਾਰ ਨੌਜਵਾਨਾਂ ਨੂੰ ਮੁੜ ਸਮਾਜ ਦੀ ਮੁੱਖ ਧਾਰਾ ਵਿੱਚ ਲਿਆਉਣ ਲਈ ਲਗਾਤਾਰ ਯਤਨਸ਼ੀਲ ਹੈ । ਉਨ੍ਹਾਂ ਦੱਸਿਆ ਕਿ ਨਸ਼ਾ ਮੁਕਤੀ ਕੇਂਦਰਾਂ ਵਿੱਚ ਇਲਾਜ ਦੇ ਨਾਲ-ਨਾਲ ਸਕਿਲ ਟ੍ਰੇਨਿੰਗ ਦਿੱਤੀ ਜਾ ਰਹੀ ਹੈ, ਤਾਂ ਜੋ ਨੌਜਵਾਨ ਰੋਜ਼ਗਾਰ ਪ੍ਰਾਪਤ ਕਰ ਸਕਣ ।
ਡੀ. ਆਈ. ਜੀ. ਕੁਲਦੀਪ ਚਾਹਲ ਨੇ ਕੀ ਆਖਿਆ
ਇਸ ਮੌਕੇ ‘ਤੇ ਡੀ. ਆਈ. ਜੀ. ਕੁਲਦੀਪ ਚਾਹਲ ਨੇ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਪਹਿਲੇ ਪੜਾਅ ਦੀ ਅਪਾਰ ਸਫਲਤਾ ਤੋਂ ਬਾਅਦ ਦੂਜੇ ਪੜਾਅ ਵਿੱਚ ਵੀ ਚੰਗੇ ਨਤੀਜੇ ਮਿਲ ਰਹੇ ਹਨ ਅਤੇ ਪੁਲਸ ਵੱਲੋਂ ਨਸ਼ਿਆਂ ਦੇ ਖ਼ਿਲਾਫ਼ ਕੜੀਆਂ ਕਾਰਵਾਈਆਂ ਜਾਰੀ ਹਨ । ਉਨ੍ਹਾਂ ਭਰੋਸਾ ਦਵਾਇਆ ਕਿ ਪੁਲੀਸ ਪ੍ਰਸ਼ਾਸ਼ਨ ਅਤੇ ਜਿਲ੍ਹਾ ਪ੍ਰਸ਼ਾਸਨ ਮਿਲ ਕੇ ਇਸ ਸਮੱਸਿਆ ਨੂੰ ਜੜੋਂ ਖਤਮ ਕਰਨ ਲਈ ਵਚਨਬੱਧ ਹਨ ।
ਡਿਪਟੀ ਕਮਿਸ਼ਨਰ ਨੇ ਨੌਜਵਾਨਾਂ ਨੂੰ ਨਸਿ਼ਆਂ ਤੋਂ ਦੂਰ ਰੱਖਣ ਲਈ ਕਿਹਾ
ਡੀ. ਸੀ. ਵਰਜੀਤ ਵਾਲੀਆ ਨੇ ਕਿਹਾ ਕਿ ਨੌਜਵਾਨਾਂ ਨੂੰ ਨਸਿ਼ਆਂ ਤੋਂ ਦੂਰ ਰੱਖਣ ਲਈ ਖੇਡਾਂ, ਕਲਾ ਅਤੇ ਲਾਇਬ੍ਰੇਰੀਆਂ ਵੱਲ ਉਨ੍ਹਾਂ ਦਾ ਰੁਝਾਨ ਵਧਾਇਆ ਜਾ ਰਿਹਾ ਹੈ, ਤਾਂ ਜੋ ਉਹ ਆਪਣੀ ਊਰਜਾ ਨੂੰ ਸਕਾਰਾਤਮਕ ਦਿਸ਼ਾ ਵਿੱਚ ਲਗਾ ਸਕਣ। ਉਨ੍ਹਾਂ ਕਿਹਾ ਕਿ ਸਾਂਝੇ ਯਤਨਾਂ ਨਾਲ ਹੀ ਪੰਜਾਬ ਨੂੰ ਨਸ਼ਾ ਮੁਕਤ ਬਣਾਇਆ ਜਾ ਸਕਦਾ ਹੈ ।
ਜੋਨ ਇੰਚਾਰਜ ਨੇ ਨਿਭਾਈ ਆਪਣੀ ਡਿਊਟੀ
ਜਿਲ੍ਹਾ ਪੱਧਰ, ਬਲਾਕ ਪੱਧਰ ਅਤੇ ਆਮ ਆਦਮੀ ਪਾਰਟੀ ਦੇ ਨੁਮਾਇੰਦੇ ਮੌਜੂਦ ਸਨ । ਜ਼ੋਨ ਇੰਚਾਰਜ ਮਾਲਵਾ ਈਸਟ ਮੈਡਮ ਅਨੁ ਬੱਬਰ ਜਿਨ੍ਹਾਂ ਕੋਲ 21 ਹਲਕਿਆਂ ਦੀ ਜਿ਼ੰਮੇਵਾਰੀ ਹੈ, ਨੇ ਬਾਖੂਬੀ ਆਪਣੀ ਡਿਊਟੀ ਨਿਭਾਈ ਅਤੇ ਸਟੇਜ ਦੀ ਸੁਚੱਜੀ ਵਿਵਸਥਾ ਨੂੰ ਯਕੀਨੀ ਬਣਾਇਆ । ਹਾਜ਼ਰ ਕੋਆਰਡੀਨੇਟਰਾਂ ਵੱਲੋਂ ਵੀ ਇਸ ਮੁਹਿੰਮ ਨੂੰ ਘਰ-ਘਰ ਤੱਕ ਲਿਜਾਣ ਅਤੇ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਗਿਆ ।
ਇਸ ਮੌਕੇ ਵੱਡੀ ਗਿਣਤੀ ਵਿਚ ਕਿਹੜੀਆਂ ਕਿਹੜੀਆਂ ਸ਼ਖਸੀਅਤਾਂ ਸਨ ਮੌਜੂਦ
ਇਸ ਮੌਕੇ ‘ਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ, ਵਿਧਾਇਕ ਅਜੀਤ ਪਾਲ ਸਿੰਘ ਕੋਹਲੀ, ਨੀਨਾ ਮਿੱਤਲ, ਕੁਲਵੰਤ ਸਿੰਘ ਬਾਜ਼ੀਗਰ, ਜਮੀਲ ਉਲ ਰਹਿਮਾਨ, ਕੁਲਜੀਤ ਸਿੰਘ ਰੰਧਾਵਾ, ਡਿਪਟੀ ਮੇਅਰ ਜਗਦੀਪ ਜੱਗਾ ਸਮੇਤ ਹੋਰ ਕਈ ਜਨ ਪ੍ਰਤੀਨਿਧੀ ਮੌਜੂਦ ਰਹੇ । ਪ੍ਰਸ਼ਾਸਨਕ ਪੱਧਰ ‘ਤੇ ਡਿਪਟੀ ਕਮਿਸ਼ਨਰ ਸ੍ਰੀ ਵਰਜੀਤ ਵਾਲੀਆ, ਡੀ. ਆਈ. ਜੀ. ਕੁਲਦੀਪ ਚਾਹਲ ਅਤੇ ਐਸ. ਐਸ. ਪੀ. ਵਰੁਣ ਸ਼ਰਮਾ ਸਮੇਤ ਪੁਲਿਸ ਅਤੇ ਸਿਵਲ ਅਧਿਕਾਰੀ ਵੀ ਹਾਜ਼ਰ ਰਹੇ ।
Read More : ਯੁੱਧ ਨਸਿ਼ਆਂ ਵਿਰੁੱਧ ਦੇ 282ਵੇਂ ਦਿਨ 89 ਨਸ਼ਾ ਤਸਕਰ ਕਾਬੂ









