ਕੈਨੇਡਾ, 25 ਮਾਰਚ 2026 : ਕੈਨੇਡਾ (Canada) ਵਿਖੇ ਜਿਸ ਪੰਜਾਬੀ ਨੌਜਵਾਨ ਦਾ ਕਾਰ ਵਿਚ ਬੈਠੇ ਬੈਠੇ ਹੀ ਗੋਲੀ ਮਾਰ ਕੇ ਕਤਲ (Murder) ਕਰ ਦਿੱਤਾ ਗਿਆ ਸੀ ਦੇ ਮਾਮਲੇ ਵਿਚ ਇਕ ਨੌਜਵਾਨ ਨੂੰ ਗ੍ਰਿਫ਼ਤਾਰ (Arrested) ਕੀਤਾ ਗਿਆ ਹੈ ।
ਕੌਣ ਹੈ ਇਹ ਨੌਜਵਾਨ ਜਿਸਨੂੰ ਕੀਤਾ ਗਿਆ ਹੈ ਗ੍ਰਿਫ਼ਤਾਰ
ਮਿਲੀ ਜਾਣਕਾਰੀ ਅਨੁਸਾਰ ਕੈਨੇਡਾ ਵਿਚ ਜਿਸ ਪੰਜਾਬੀ ਨੌਜਵਾਨ ਬੀਰਇੰਦਰ ਸਿੰਘ (Birinder Singh) ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ ਦੇ ਮਾਮਲੇ ਵਿੱਚ ਕੈਨੇਡੀਅਨ ਪੁਲਸ ਨੂੰ ਉਸ ਸਮੇਂ ਇਕ ਵੱਡੀ ਕਾਮਯਾਬੀ ਹਾਸਲ ਹੋਈ ਜਦੋਂ ਰਾਇਲ ਕੈਨੇਡੀਅਨ ਮਾਊਂਟਿਡ ਪੁਲਸ (Royal Canadian Mounted Police) (ਆਰ. ਸੀ. ਐਮ. ਪੀ.) ਨੇ ਇਸ ਮਾਮਲੇ ਦੇ ਸਬੰਧ ਵਿੱਚ 18 ਸਾਲਾ ਜਿੰਮੀ ਗੈਸਨਰ (Jimmy Gassner) ਨੂੰ ਗ੍ਰਿਫ਼ਤਾਰ ਕੀਤਾ। ਆਰ. ਸੀ. ਐਮ. ਪੀ. ਅਨੁਸਾਰ ਸ਼ੱਕੀ ਜਿੰਮੀ ਗੈਸਨਰ ਨੂੰ ਸਸਕੈਚਵਨ ਦੇ ਕੈਨੋ ਲੇਕ ਤੋਂ ਗ੍ਰਿਫਤਾਰ ਕੀਤਾ ਗਿਆ ।
ਪੁਲਸ ਦਾ ਮੰਨਣਾ ਹੈ ਕਿ ਮੁਲਜਮ ਟਰੱਕ ਵਿਚ ਆਏ ਸਨ
ਗ੍ਰਿਫ਼ਤਾਰ ਕੀਤੇ ਗਏ ਜਿੰਮੀ ‘ਤੇ ਦੂਜੇ ਦਰਜੇ ਦੇ ਕਤਲ ਦਾ ਦੋਸ਼ ਲਗਾਇਆ ਗਿਆ ਹੈ । ਜਿੰਮੀ ਗੈਸਨਰ ਜਿਸਨੂੰ ਅਲਬਰਟਾ ਲਿਆਂਦਾ ਗਿਆ ਹੈ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ । ਕੈਨੇਡੀਅਨ ਪੁਲਸ ਦਾ ਮੰਨਣਾ ਹੈ ਕਿ ਮੁਲਜ਼ਮ ਟਰੱਕ ਵਿੱਚ ਆਏ ਸਨ ਤੇ ਉਹ ਹੋਰਨਾਂ ਦੀ ਵੀ ਭਾਲ ਕਰ ਰਹੇ ਹਨ ।
ਕਦੋਂ ਵਾਪਰੀ ਸੀ ਘਟਨਾ
ਪੰਜਾਬੀ ਨੌਜਵਾਨ ਨਾਲ ਜੋ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰਨ ਦੀ ਘਟਨਾ ਵਾਪਰੀ ਸੀ ਉਹ 14 ਮਾਰਚ ਨੂੰ ਵਾਪਰੀ ਸੀ। ਇਸ ਘਟਨਾ ਵਿੱਚ 22 ਸਾਲਾ ਬੀਰਇੰਦਰ ਦੀ ਗਰਦਨ ਵਿੱਚ ਗੋਲੀ ਮਾਰੀ ਗਈ ਸੀ । ਉਹ ਆਪਣੀ ਕਾਰ ਵਿੱਚ ਬੈਠਾ ਸੀ । ਹਮਲਾਵਰ ਇੱਕ ਟਰੱਕ ਵਿੱਚ ਆਏ ਅਤੇ ਹਮਲਾ ਕਰਕੇ ਫਰਾਰ ਹੋ ਗਏ । ਬੀਰਇੰਦਰ ਦੇ ਨਾਲ ਉਸ ਦੇ ਸਾਥੀ ਵੀ ਸਨ, ਜਿਨ੍ਹਾਂ ਨੇ ਉਸ ਨੂੰ ਹਸਪਤਾਲ ਪਹੁੰਚਾਇਆ, ਜਿਥੇ ਬੀਰਇੰਦਰ ਨੇ ਦਮ ਤੋੜ ਦਿੱਤਾ ।
Read More : ਹਰਿਆਣਵੀ ਨੌਜਵਾਨ ਦੀ ਕਰੰਟ ਲੱਗਣ ਨਾਲ ਹੋਈ ਸਪੇੇਨ ਵਿਚ ਮੌਤ









