ਪਟਿਆਲਾ, 26 ਮਾਰਚ 2026 : ਭ੍ਰਿਸ਼ਟਾਚਾਰ (Corruption) ਵਿਰੁੱਧ ਵਿਢੀ ਮੁਹਿੰਮ ਤਹਿਤ ਇਕ ਸਰਕਾਰੀ ਅਧਿਕਾਰੀ ਨੂੰ ਰਿਸ਼ਵਤ (Bribe) ਲੈਣ ਦੇ ਦੋਸ਼ ਹੇਠ ਰੰਗੇ ਹੱਥੀਂ ਗ੍ਰਿਫ਼ਤਾਰ (Arrested) ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ ।
ਕੌਣ ਹੈ ਇਹ ਸਬ-ਇੰਸਪੈਕਟਰ
ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਕਾਊਂਟਰ ਇੰਟੈਲੀਜੈਂਸ ਦਫ਼ਤਰ ਜਿ਼ਲ੍ਹਾ ਪਟਿਆਲਾ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ ਹਰਪਾਲ ਸਿੰਘ ਨੂੰ 20 ਹਜਾਰ ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ । ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਉਕਤ ਮੁਲਜ਼ਮ ਨੂੰ ਤਹਿਸੀਲ ਨਾਭਾ, ਜ਼ਿਲ੍ਹਾ ਪਟਿਆਲਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ ।
ਵਿਜੀਲੈਂਸ ਦੇ ਬੁਲਾਰੇ ਨੇ ਕੀ ਆਖਿਆ
ਬੁਲਾਰੇ ਨੇ ਕਿਹਾ ਕਿ ਸਿਕਾਇਤਕਰਤਾ (Complainant) ਦੇ ਰਿਸ਼ਤੇਦਾਰ ਦੇ ਸਾਲ 2023 ਵਿੱਚ ਖਾਲਿਸਤਾਨੀ ਲਹਿਰ ਵਿੱਚ ਸ਼ਾਮਲ ਹੋਣ ਸਬੰਧੀ ਜਾਂਚ ਕੀਤੀ ਗਈ ਸੀ। ਇਸ ਸਬੰਧ ਵਿੱਚ, ਦੋਸ਼ੀ ਏ. ਐਸ. ਆਈ. ਨੇ ਸ਼ਿਕਾਇਤਕਰਤਾ ਨੂੰ ਕਾਊਂਟਰ ਇੰਟੈਲੀਜੈਂਸ ਦਫ਼ਤਰ ਬੁਲਾਇਆ ਅਤੇ ਉਸਨੂੰ ਕਿਹਾ ਕਿ ਉਹ, ਆਪਣੇ ਰਿਸ਼ਤੇਦਾਰ ਦੇ ਨਾਲ, ਖਾਲਿਸਤਾਨੀ ਲਹਿਰ ਵਿੱਚ ਵੀਂ ਸ਼ਾਮਲ ਸੀ । ਸਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਮੁਲਜ਼ਮ ਏ. ਐਸ. ਆਈ. ਨੇ ਸ਼ਿਕਾਇਤਕਰਤਾ ਨੂੰ ਉਸਦੇ ਪੱਖ ਵਿਚ ਰਿਪੋਰਟ ਜਾਰੀ ਕਰਨ ਬਦਲੇ 20,000 ਰੁਪਏ ਰਿਸ਼ਵਤ ਦੀ ਮੰਗ ਕੀਤੀ, ਜੋ ਕਿ ਸਿਕਾਇਤਕਰਤਾ ਨੂੰ ਵਿਦੇਸ਼ ਜਾਣ ਲਈ ਲੋੜੀਂਦੀ ਸੀ ।
ਸਿ਼ਕਾਇਤਕਰਤਾ ਨੇ ਕੀਤਾ ਸੀ ਵਿਜੀਲੈਂਸ ਨਾਲ ਸੰਪਰਕ
ਕਿਸੇ ਵੀ ਕਿਸਮ ਦੀ ਗੈਰ-ਕਾਨੂੰਨੀ ਰਿਸ਼ਵਤ ਦੇਣ ਲਈ ਤਿਆਰ ਨਾ ਹੋਣ ਕਰਕੇ ਸਿਕਾਇਤਕਰਤਾ ਨੇ ਵਿਜੀਲੈਂਸ (Vigilance) ਬਿਊਰੋ ਰੇਂਜ ਪਟਿਆਲਾ ਨਾਲ ਸੰਪਰਕ ਕੀਤਾ । ਉਸਦੀ ਸ਼ਿਕਾਇਤ `ਤੇ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀ ਏ. ਐਸ. ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 20 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ । ਇਸ ਸਬੰਧ ਵਿੱਚ ਦੋਸ਼ੀ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ।
Read More : ਵਿਜੀਲੈਂਸ ਬਿਊਰੋ ਨੇ ਸਬ-ਇੰਸਪੈਕਟਰ ਨੂੰ ਕੀਤਾ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ









