ਮਾਣਹਾਨੀ ਮਾਮਲੇ ਵਾਲੀ ਸੰਜੇ ਸਿੰਘ ਦੀ ਪਟੀਸ਼ਨ ਹਾਈਕੋਰਟ ਨੇ ਕੀਤੀ ਮਨਜ਼ੂਰ

0
40
Sanjay Singh

ਚੰਡੀਗੜ੍ਹ, 27 ਮਾਰਚ 2026 : ਪੰਜਾਬ ਅਤੇ ਹਰਿਆਣਾ ਹਾਈਕੋਰਟ (High Court) ਵਲੋਂ ਸੰਸਦ ਮੈਂਬਰ ਸੰਜੇ ਸਿੰਘ ਵਲੋਂ ਮਾਣਹਾਨੀ ਮਾਮਲੇ ਵਿਚ ਦਾਇਰ ਪਟੀਸ਼ਨ ਨੂੰ ਮਨਜ਼ੂਰ (Petition approved) ਕੀਤੇ ਜਾਣ ਦਾ ਸਮਾਚਾਰ ਹੈ ।

ਕੀ ਹੈ ਇਹ ਮਾਣਹਾਨੀ ਮਾਮਲੇ ਵਾਲੀ ਪਟੀਸ਼ਨ

ਮਿਲੀ ਜਾਣਕਾਰੀ ਅਨੁਸਾਰ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ (Member of Parliament Sanjay Singh) ਵਿਰੁੱਧ ਮਾਣਹਾਨੀ ਮਾਮਲੇ ਵਿਚ ਸੁਣਵਾਈ ਦੌਰਾਨ ਲੁਧਿਆਣਾ ਅਦਾਲਤ ਨੇ ਬਿਕਰਮ ਸਿੰਘ ਮਜੀਠੀਆ ਦੇ ਮੁਕੱਦਮੇ ਨੂੰ ਨਿਲ ਕਰ ਦਿੱਤਾ ਸੀ ਪਰ ਸਾਲ 2021 ਵਿਚ ਸੰਜੇ ਸਿੰਘ ਨੇ ਲੁਧਿਆਣਾ ਅਦਾਲਤ ਦੇ ਫ਼ੈਸਲੇ ਨੂੰ ਚੁਣੌਤੀ ਦਿੰਦਿਆਂ ਮਾਨਯੋਗ ਹਾਈਕੋਰਟ ਵਿਚ ਪਟੀਸ਼ਨ ਦਾਇਰ ਕਰ ਦਿੱਤੀ ਸੀ । ਜਿਸ ਪਟੀਸ਼ਨ ‘ਤੇ ਅੱਜ ਆਪਣਾ ਫ਼ੈਸਲਾ ਸੁਣਾਉਂਦਿਆਂ ਹਾਈਕੋਰਟ ਨੇ ਸੰਜੇ ਸਿੰਘ ਦੀ ਪਟੀਸ਼ਨ ਨੂੰ ਮਨਜ਼ੂਰੀ ਦਿੰਦਿਆਂ ਬਿਕਰਮ ਮਜੀਠੀਆ (Bikram Majithia) ਦੀ ਬਹਿਸ ਲਈ ਨਿਰਦੇਸ਼ ਜਾਰੀ ਕੀਤੇ ਹਨ ।

LEAVE A REPLY

Please enter your comment!
Please enter your name here