ਹਨੀ ਟ੍ਰੈਪ ਗਿਰੋਹ ਦਾ ਪਰਦਾਫਾਸ਼ ਕਰਦਿਆਂ 6 ਮੈਂਬਰਾਂ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ

0
37
Arrest

ਸ੍ਰੀ ਮੁਕਤਸਰ ਸਾਹਿਬ, 3 ਅਪ੍ਰੈਲ 2026 : ਪੰਜਾਬ ਦੇ ਸ੍ਰੀ ਮੁਕਤਸਰ ਸਾਹਿਬ (Sri Muktsar Sahib) ਦੀ ਪੁਲਸ ਵਲੋਂ ਇਕ ਹਨੀ ਟ੍ਰੈਪ (Honey Trap) ਗਿਰੋਹ ਦੇ ਛੇ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।

ਕੌਣ ਕੌਣ ਹੈ ਜਿਸਨੂੰ ਕੀਤਾ ਗਿਆ ਹੈ ਗ੍ਰਿ਼ਫ਼ਤਾਰ

ਮਿਲੀ ਜਾਣਕਾਰੀ ਅਨੁਸਾਰ ਸ੍ਰੀ ਮੁਕਤਸਰ ਸਾਹਿਬ ਦੀ ਪੁਲਸ ਨੇ ਜੋ ਹਨੀ ਟ੍ਰੈਪ ਵਿਚ ਸ਼ਾਮਲ ਛੇ ਮੈਂਬਰਾਂ ਜਿਨ੍ਹਾਂ ਵਿਚ ਤਿੰਨ ਔਰਤਾਂ ਤੇ ਤਿੰਨ ਨੌਜਵਾਨ ਵਿਅਕਤੀ ਸ਼ਾਮਲ ਹਨ ਨੂੰ ਗ੍ਰਿਫ਼ਤਾਰ (Arrested) ਕੀਤਾ ਗਿਆ ਹੈ ਦੇ ਵਿਚ ਮਨਦੀਪ ਸਿੰਘ ਉਰਫ ਮੰਨੂ ਵਾਸੀ ਪਟੇਲ ਨਗਰ ਮਲੌਟ , ਵੀਰਪਾਲ ਕੌਰ ਵਾਸੀ ਪਟੇਲ ਨਗਰ ਮਲੌਟ , ਜਸਵੰਤ ਕੁਮਾਰ ਵਾਸੀ ਗੁਰੂ ਨਾਨਕ ਨਗਰ ਮਲੌਟ, ਜਪਿੰਦਰਜਿਤ ਸਿੰਘ ਵਾਸੀ ਪਿੰਡ ਦਿਉਣ ਖੇੜਾ, ਸੰਤੋਸ਼ ਰਾਣੀ ਵਾਸੀ ਪਿੰਡ ਤਪਾਖੇੜਾ ਅਤੇ ਸੀਮਾ ਰਾਣੀ ਵਾਸੀ ਪਟੇਲ ਨਗਰ ਮਲੌਟ ਸ਼ਾਮਲ ਹਨ ।

ਕੀ ਦੱਸਿਆ ਐਸ. ਐਸ. ਪੀ. ਫਾਜਿਲਕਾ ਨੇ

ਉਪਰੋਕਤ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਫਾਜਿ਼ਲਕਾ ਦੇ ਐਸ. ਐਸ. ਪੀ. (S. S. P.) ਗੁਰਮੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਕ ਅਪ੍ਰੈਲ ਨੂੰ ਪੁਲਸ ਚੌਂਕੀ ਸੀਤੋ ਗੁੰਨੋ ਵਿਖੇ ਸੂਚਨਾ ਮਿਲੀ ਕਿ ਇਕ ਵਿਅਕਤੀ ਨੂੰ ਹਨੀ ਟ੍ਰੈਪ ਰਾਹੀਂ ਅਗਵਾ ਕਰ ਲਿਆ ਗਿਆ ਹੈ ਤੇ ਪਰਿਵਾਰ ਨੂੰ ਅਸ਼ਲੀਲ ਵੀਡੀਓ ਵਾਇਰਲ ਕਰਨ ਦਾ ਡਰ ਦਿਖਾ ਕੇ ਫਿਰੌਤੀ ਦੀ ਮੰਗ ਕੀਤੀ ਜਾ ਰਹੀ ਹੈ । ਜਿਸ ‘ਤੇ ਪੁਲਸ ਵਲੋਂ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਟੀਮਾਂ ਬਣਾ ਕੇ ਸੀ. ਸੀ. ਟੀ. ਵੀ. ਫੁਟੇਜ, ਟੈਕਨੀਕਲ ਸਰਵਿਲਾਂਸ ਅਤੇ ਖੂਫੀਆ ਜਾਣਕਾਰੀ ਦੇ ਆਧਾਰ ਤੇ ਉਪਰੋਕਤ ਵਿਅਕਤੀਆਂ ਦੀ ਪਛਾਣ ਕੀਤੀ ਗਈ ਅਤੇ ਛੇ ਜਣਿਆਂ ਨੂੰ ਕਾਬੂ ਕਰਕੇ ਇਕ ਗੱਡੀ ਵੀ ਬਰਾਮਦ ਕੀਤੀ ਗਈ ਹੈ ।

ਕਿਹੜੀਆਂ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ

ਸ੍ਰੀ ਮੁਕਤਸਰ ਸਾਹਿਬ ’ਚ ਪੁਲਸ ਨੇ ਹਨੀ ਟ੍ਰੈਪ ਗਿਰੋਹ ਦੇ ਮੈਂਬਰਾਂ ਵਿਰੁਧ ਵੱਖ-ਵੱਖ ਧਾਰਾਵਾਂ ਜਿਸ ਵਿੱਚ 140 (2), 140 (3), 308 (4), 308 (5), 308 (6), 351, 61 (2) ਆਦਿ ਸ਼ਾਮਲ ਹਨ ਤਹਿਤ ਕੇਸ ਦਰਜ (Case registered) ਕੀਤਾ ਗਿਆ ਹੈ । ਉਪਰੋਕਤ ਸਮੁੱਚੇ ਦੋਸ਼ੀਆਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਜੋ ਹੋਰ ਪੁੱਛਗਿੱਛ ਕਰਕੇ ਮਾਮਲੇ ਨਾਲ ਜੁੜੇ ਹੋਰ ਖੁਲਾਸੇ ਕੀਤੇ ਜਾ ਸਕਣ ।

LEAVE A REPLY

Please enter your comment!
Please enter your name here