ਗਿਰੀਡੀਹ, 6 ਅਪ੍ਰੈਲ 2026 : ਭਾਰਤ ਦੇਸ਼ ਦੇ ਸੂਬੇ ਝਾਰਖੰਡ (Jharkhand) ਦੇ ਜਿਲਾ ਗਿਰੀਡੀਹ ਵਿਖੇ ਇਕ ਮਾਸੂਮ ਨਾਲ ਜਬਰ ਜਨਾਹ (Rape) ਕਰਕੇ ਉਸਨੂੰ ਗਰਭਵਤੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ ।
ਕੀ ਦੱਸਿਆ ਪੁਲਸ ਨੇ
ਝਾਰਖੰਡ ਦੇ ਗਿਰੀਡੀਹ ਜਿਲੇ (Giridih District) ‘ਚ ਇਕ ਸ਼ਖਸ ਨੂੰ 13 ਸਾਲਾ ਲੜਕੀ ਨਾਲ ਕਈ ਵਾਰ ਜਬਰ-ਜ਼ਨਾਹ ਕਰ ਕੇ ਉਸ ਨੂੰ ਗਰਭਵਤੀ (Pregnant) ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ । ਪੁਲਸ ਨੇ ਦੱਸਿਆ ਕਿ 4 ਮਹੀਨੇ ਦੀ ਗਰਭਵਤੀ ਨਾਬਾਲਿਗ ਲੜਕੀ ਦੇ ਪਰਿਵਾਰ ਵੱਲੋਂ ਪੁਲਸ `ਚ ਸ਼ਿਕਾਇਤ ਦਰਜ ਕਰਵਾਏ ਜਾਣ ਤੋਂ ਬਾਅਦ 35 ਸਾਲਾ ਮੁਲਜ਼ਮ ਨੂੰ ਗ੍ਰਿਫ਼ਤਾਰ (Arrested) ਕੀਤਾ ਗਿਆ ।
ਮੁਲਜਮ ਨੇ ਕਰ ਲਿਆ ਹੈ ਜੁਰਮ ਕਬੂਲ
ਗਾਵਾ ਪੁਲਸ ਥਾਣਾ ਮੁਖੀ ਜੈਪ੍ਰਕਾਸ਼ ਕੁਮਾਰ ਨੇ ਦੱਸਿਆ ਕਿ ਮੁਲਜ਼ਮ ਨੇ ਆਪਣਾ ਜੁਰਮ ਕਬੂਲ ਕਰ ਲਿਆ ਹੈ । ਪੁੱਛਗਿੱਛ ਕਰਨ ‘ਤੇ ਪੀੜਤਾ ਨੇ ਦੱਸਿਆ ਕਿ ਮੁਲਜ਼ਮ ਉਸ ਦਾ ਕਾਫ਼ੀ ਸਮੇਂ ਤੋਂ ਜਿਨਸੀ ਸ਼ੋਸ਼ਣ ਕਰ ਰਿਹਾ ਸੀ ਅਤੇ ਉਸ ਨੇ ਇਸ ਬਾਰੇ ਕਿਸੇ ਨੂੰ ਦੱਸਣ ‘ਤੇ ਉਸ ਨੂੰ ਜਾਨੋਂ ਮਾਰਨ ਦੀ ਚਿਤਾਵਨੀ ਦਿੱਤੀ ਸੀ ।









