ਪੰਜਾਬ ਸਰਕਾਰ ਨੇ ਬਦਲੇ 13 ਆਈ. ਏ. ਐਸ. ਤੇ ਪੀ. ਸੀ. ਐਸ. ਬਦਲੇ

0
53
Himanshu Aggarwal

ਡਿਪਟੀ ਕਮਿਸ਼ਨਰ ਪਟਿਆਲਾ ਹਿਮਾਂਸ਼ੂ ਅਗਰਵਾਲ ਥਾਪੇ
ਚੰਡੀਗੜ੍ਹ, 6 ਅਪ੍ਰੈਲ 2026 : ਪੰਜਾਬ ਸਰਕਾਰ (Punjab Government) ਨੇ ਇਕ ਹੁਕਮ ਜਾਰੀ ਕਰਕੇ 13 ਆਈ. ਏ. ਐਸ. (I. A. S.) ਤੇ ਪੀ. ਸੀ. ਐਸ. (P. C. S.) ਅਧਿਕਾਰੀਆਂ ਦੇ ਤਬਾਦਲੇ (Transfers) ਕਰ ਦਿੱਤੇ ਹਨ । ਜਿਨ੍ਹਾਂ ਵਿਚ :

ਆਈ. ਏ. ਐਸ. ਵਿਕਾਸ ਪ੍ਰਤਾਪ ਨੂੰ ਵਧੀਕ ਮੁੱਖ ਸਕੱਤਰ, ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਵਿਭਾਗ, ਆਈ. ਏ. ਐਸ. ਸੁਮੇਰ ਸਿੰਘ ਗੁਰਜਰ ਨੂੰ ਪ੍ਰਮੁੱਖ ਸਕੱਤਰ ਰੱਖਿਆ ਸੇਵਾਵਾਂ ਭਲਾਈ ਵਿਭਾਗ, ਸ਼੍ਰੀਮਤੀ ਕੰਵਲਪ੍ਰੀਤ ਬਰਾੜ ਆਈ. ਏ. ਐਸ. ਨੂੰ ਸਕੱਤਰ, ਸਿਹਤ ਤੇ ਪਰਿਵਾਰ ਭਲਾਈ ਵਿਭਾਗ ਅਤੇ ਵਾਧੂ ਚਾਰਜ ਕਮਿਸ਼ਨਰ, ਫੂਡ ਤੇ ਡਰੱਗ ਪ੍ਰਸ਼ਾਸਨ ਤੇ ਵਾਧੂ ਚਾਰਜ ਕਮਿਸ਼ਨਰ, ਫਰੀਦਕੋਟ ਮੰਡਲ, ਫਰੀਦਕੋਟ, ਸ਼੍ਰੀਮਤੀ ਬਬੀਤਾ ਆਈ. ਏ. ਐਸ. ਨੂੰ ਕਮਿਸ਼ਨਰ, ਖੇਤੀਬਾੜੀ ਅਤੇ ਵਾਧੂ ਚਾਰਜ ਕਮਿਸ਼ਨਰ, ਫਿਰੋਜ਼ਪੁਰ, ਮੰਡਲ, ਫਿਰੋਜ਼ਪੁਰ, ਹਰਪ੍ਰੀਤ ਸਿੰਘ ਸੁਦਨ ਆਈ. ਏ. ਐਸ. ਨੂੰ ਡਾਇਰੈਕਟਰ ਖੇਡਾਂ ਤੇ ਯੁਵਕ ਸੇਵਾਵਾਂ ਅਤੇ ਵਾਧੂ ਚਾਰਜ ਮੈਨੇਜਿੰਗ ਡਾਇਰੈਕਟਰ, ਪੰਜਾਬ ਲਘੂ ਉਦਯੋਗ ਨਿਰਯਾਤ ਨਿਗਮ ਅਤੇ ਵਾਧੂ ਚਾਰਜ ਮੈਨੇਜਿੰਗ ਡਾਇਰੈਕਟਰ, ਪੰਜਾਬ ਰਾਜ ਉਦਯੋਗ ਵਿਕਾਸ ਨਿਗਮ ਬਦਲਿਆ ਗਿਆ ਹੈ ।

ਇਸੇ ਤਰ੍ਹਾਂ ਆਈ. ਏ. ਐਸ. ਜਸਪ੍ਰੀਤ ਸਿੰਘ ਨੂੰ ਡਾਇਰੈਕਟਰ ਉਦਯੋਗ ਤੇ ਵਣਜ, ਹਿਮਾਂਸ਼ੂ ਅਗਰਵਾਲ ਨੂੰ ਡਿਪਟੀ ਕਮਿ਼ਨਰ ਪਟਿਆਲਾ, ਅਭਿਜੀਤ ਕਪਲਿਸ਼ ਆਈ. ਏ. ਐਸ. ਨੂੰ ਡਾਇਰੈਕਟਰ ਖਣਨ ਤੇ ਭੂ-ਵਿਗਿਆਨ, ਅਮਿਤ ਕੁਮਾਰ ਪੰਚਾਲ ਆਈ. ਏ. ਐਸ. ਨੂੰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ, ਵਰਜੀਤ ਵਾਲੀਆ ਆਈ. ਏ. ਐਸ. ਨੂੰ ਡਿਪਟੀ ਕਮਿਸ਼ਨਰ ਜਲੰਧਰ, ਜਸਬੀਰ ਸਿੰਘ ਆਈ. ਏ. ਐਸ. ਨੂੰ ਵਧੀਕ ਸਕੱਤਰ, ਆਮ ਰਾਜ ਪ੍ਰਬੰਧ ਤੇ ਤਾਲਮੇਲ ਵਿਭਾਗ ਅਤੇ ਵਾਧੂ ਚਾਰਜ ਡਾਇਰੈਕਟਰ ਪ੍ਰਾਹੁਣਚਾਰੀ, ਅਕਾਸ਼ ਬਾਂਸਲ ਆਈ. ਏ. ਐਸ. ਨੂੰ ਡਿਪਟੀ ਕਮਿਸ਼ਨਰ ਕਪੂਰਥਲਾ ਅਤੇ ਤੇਜਦੀਪ ਸਿੰਘ ਸੈਣੀ ਪੀ. ਸੀ. ਐਸ. ਨੂੰ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਲੰਧਰ ਲਗਾਇਆ ਗਿਆ ਹੈ।

LEAVE A REPLY

Please enter your comment!
Please enter your name here