ਬਾਗਬਾਨੀ ਮੰਤਰੀ ਮਹਿੰਦਰ ਭਗਤ ਨੇ ਕੀਤੀ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ

0
35
Mahendra Bhagat

ਚੰਡੀਗੜ੍ਹ 8 ਅਪ੍ਰੈਲ 2026 : ਪੰਜਾਬ ਦੇ ਬਾਗਬਾਨੀ ਵਿਭਾਗ (Horticulture Department) ਦੇ ਕੈਬਨਿਟ ਮੰਤਰੀ ਮਹਿੰਦਰ ਭਗਤ ਵਲੋਂ ਅੱਜ ਬਾਗਬਾਨੀ ਵਿਭਾਗ ਦੇ ਅਧਿਕਾਰੀਆਂ ਨਾਲ ਇਕ ਮੀਟਿੰਗ (Meeting) ਆਯੋਜਿਤ ਕੀਤੀ ਗਈ ਹੈ ।

ਕੀ ਨਿਰਦੇਸ਼ ਦਿੱਤੇ ਗਏ ਮੀਟਿੰਗ ਵਿਚ

ਮਿਲੀ ਜਾਣਕਾਰੀ ਮੁਤਾਬਕ ਅੱਜ ਜੋ ਬਾਗਬਾਨੀ ਵਿਭਾਗ ਦੇ ਅਧਿਕਾਰੀਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਦੀ ਪ੍ਰਧਾਨਗੀ ਪੰਜਾਬ ਦੇ ਬਾਗਬਾਨੀ ਮੰਤਰੀ ਮਹਿੰਦਰ ਭਗਤ (Mahendra Bhagat) ਨੇ ਕੀਤੀ ਹੈ ਦੌਰਾਨ ਬਾਗਬਾਨੀ ਖੇਤਰ ਨੂੰ ਉਤਸਾਹਿਤ ਕਰਨ ਲਈ ਅਤੇ ਕਿਸਾਨਾਂ ਦੀ ਆਮਦਨ ਵਿਚ ਵੱਡੇ ਪੱਧਰ ‘ਤੇ ਵਾਧਾ ਕਰਨ ਲਈ ਫਲਦਾਰ ਰੁੱਖਾਂ ਦੀ ਕਾਸ਼ਤ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ । ਇਸ ਮੌਕੇ ਉਨ੍ਹਾਂ ਹੋਰ ਜ਼ੋਰ ਦੇ ਕੇ ਕਿਹਾ ਕਿ ਫੱਲਦਾਰ ਰੁੱਖਾਂ ਦੇ ਬੂਟਿਆਂ ਦੀ ਕਾਸ਼ਤ ਬਾਜ਼ਾਰ ਦੀ ਮੰਗ ਅਤੇ ਕਿਸਾਨਾਂ ਦੀ ਸਹੂਲਤ ਦੇ ਆਧਾਰ ‘ਤੇ ਕੀਤੀ ਜਾਣੀ ਚਾਹੀਦੀ ਹੈ ।

ਮੀਟਿੰਗ ਵਿਚ ਦਿੱਤੀ ਗਈ ਕੈਬਨਿਟ ਮੰਤਰੀ ਨੂੰ ਵੱਖ-ਵੱਖ ਪ੍ਰਾਜੈਕਟਾਂ ਦੀ ਰਿਪੋਰਟ

ਮੀਟਿੰਗ ਦੌਰਾਨ ਬਾਗਬਾਨੀ ਵਿਭਾਗ ਦੇ ਸਕੱਤਰ ਅਰਸ਼ਦੀਪ ਸਿੰਘ ਥਿੰਦ ਅਤੇ ਡਾਇਰੈਕਟਰ ਮਨੀਸ਼ ਕੁਮਾਰ ਵਲੋਂ ਬਾਗਬਾਨੀ ਮੰਤਰੀ ਮਹਿੰਦਰ ਭਗਤ ਨੂੰ ਵਿਭਾਗ ਦੇ ਵੱਖ-ਵੱਖ ਪ੍ਰੋਜੈਕਟਾਂ ਦੀ ਪ੍ਰਗਤੀ ਸਬੰਧੀ ਜਾਣਕਾਰੀ ਦਿੱਤੀ ਗਈ । ਵਿਭਾਗ ਵਿੱਚ ਅਧਿਕਾਰੀਆਂ ਦੀਆਂ ਨਵੀਆਂ ਭਰਤੀਆਂ ਅਤੇ ਤਰੱਕੀਆਂ ‘ਤੇ ਵੀ ਚਰਚਾ ਕੀਤੀ ਗਈ ।

ਇਸ ਮੌਕੇ ਬਾਗਬਾਨੀ ਮੰਤਰੀ ਨੇ ਅਧਿਕਾਰੀਆਂ ਨੂੰ ਸੂਬੇ ਵਿੱਚ ਬਾਗਬਾਨੀ ਖੇਤਰ (Gardening area) ਨੂੰ ਹੁਲਾਰਾ ਦੇਣ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਜਾਪਾਨ ਇੰਟਰਨੈਸ਼ਨਲ ਕੋਆਪਰੇਸ਼ਨ ਏਜੰਸੀ (ਜੇ. ਆਈ. ਸੀ. ਏ) ਦੇ ਸਹਿਯੋਗ ਨਾਲ ਮਨਜ਼ੂਰ ਕੀਤੇ ਗਏ ਲਗਭਗ 1300 ਕਰੋੜ ਦੇ ਪ੍ਰੋਜੈਕਟਾਂ ਦੀ ਵਕਾਲਤ ਕਰਦੇ ਰਹਿਣ ਦੀ ਅਪੀਲ ਕੀਤੀ । ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰੋਜੈਕਟਾਂ ਦਾ ਉਦੇਸ਼ ਪੰਜਾਬ ਵਿੱਚ ਜਲਵਾਯੂ-ਲਚਕੀਲੇ ਅਤੇ ਉੱਚ-ਮੁੱਲ ਵਾਲੀਆਂ ਬਾਗਬਾਨੀ ਫਸਲਾਂ ਨੂੰ ਉਤਸ਼ਾਹਿਤ ਕਰਨਾ ਹੈ ।

ਬਾਗਬਾਨੀ ਵਿਭਾਗ ਅਧੀਨ ਚੱਲ ਰਹੇ ਸਮੁੱਚੇ ਪ੍ਰਾਜੈਕਟ ਨਿਰਧਾਰਤ ਸਮੇਂ ਅੰਦਰ ਪੂਰੇ ਹੋਣ

ਇਸ ਮੌਕੇ ਮੰਤਰੀ ਭਗਤ ਨੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਕਿ ਬਾਗਬਾਨੀ ਵਿਭਾਗ ਅਧੀਨ ਚੱਲ ਰਹੇ ਸਾਰੇ ਪ੍ਰੋਜੈਕਟ ਨਿਰਧਾਰਤ ਸਮੇਂ ਦੇ ਅੰਦਰ ਪੂਰੇ ਹੋਣ । ਉਨ੍ਹਾਂ ਅਧਿਕਾਰੀਆਂ ਨੂੰ ਸਥਾਨਕ ਪੰਚਾਇਤਾਂ ਅਤੇ ਕਿਸਾਨਾਂ ਨਾਲ ਨਿੱਜੀ ਸੰਪਰਕ ਬਣਾਈ ਰੱਖਣ ਅਤੇ ਸਰਕਾਰੀ ਨਿਰਦੇਸ਼ਾਂ ਅਨੁਸਾਰ ਉਨ੍ਹਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਦੀ ਅਪੀਲ ਕੀਤੀ। ਅਧਿਕਾਰੀਆਂ ਨੇ ਮੰਤਰੀ ਨੂੰ ਸਾਰੇ ਪ੍ਰੋਜੈਕਟਾਂ ਨੂੰ ਸਮੇਂ ਸਿਰ ਪੂਰਾ ਕਰਨ ਦਾ ਭਰੋਸਾ ਦਿੱਤਾ ।

LEAVE A REPLY

Please enter your comment!
Please enter your name here