ਸੀ. ਬੀ. ਆਈ. ਅਦਾਲਤ ਨੇ ਠਾਕੁਰ ਦਿਲੀਪ ਸਿੰਘ ਨੂੰ ਭਗੌੜਾ ਮੁਲਜਮ ਐਲਾਨਿਆ

0
42
Thakur Dilip Singh

ਮੋਹਾਲੀ, 17 ਅਪ੍ਰੈਲ 2026 : ਪੰਜਾਬ ਦੇ ਜਿਲਾ ਮੋਹਾਲੀ ਵਿਖੇ ਬਣੀ ਵਿਸ਼ੇਸ਼ ਸੀ. ਬੀ. ਆਈ. ਅਦਾਲਤ (C. B. I. Court) ਨੇ ਠਾਕੁਰ ਦਿਲੀਪ ਸਿੰਘ ਨੂੰ ਭਗੌੜਾ ਮੁਲਜਮ (Fugitive accused) ਐਲਾਨ ਦਿੱਤਾ ਗਿਆ ਹੈ ।

ਕਦੋਂ ਵਾਪਰਿਆ ਸੀ ਕਾਰ ਬੰਬ ਧਮਾਕਾ

ਮਿਲੀ ਜਾਣਕਾਰੀ ਅਨੁਸਾਰ ਮੋਹਾਲੀ ਵਿਖੇ ਬਣੀ ਜੋ ਪੰਜਾਬ ਦੀ ਇੱਕੋ ਇਕ ਵਿਸ਼ੇਸ਼ ਸੀ. ਬੀ. ਆਈ. ਅਦਾਲਤ ਨੇ ਇਕ ਮਹੱਤਵਪੂਰਨ ਹੁਕਮ ਜਾਰੀ ਕਰਦਿਆਂ ਨਾਮਧਾਰੀ ਸੰਪਰਦਾ ਦੇ ਮੁਲਜਮ ਠਾਕੁਰ ਦਿਲੀਪ ਸਿੰਘ (Thakur Dilip Singh) ਨੂੰ ਭਗੌੜਾ ਮੁਲਜਮ ਐਲਾਨਿਆਂ ਹੈ ਦਾ ਮੁੱਖ ਕਾਰਨ ਸਾਲ 2015 ਦੇ ਚਰਚਿਤ ਕਾਰ ਬੰਬ ਧਮਾਕਾ ਹੈ ।

ਕੀ ਸੀ ਪੂਰਾ ਮਾਮਲਾ

ਇਹ ਮਾਮਲਾ 4 ਦਸੰਬਰ 2015 ਨੂੰ ਜਲੰਧਰ ਵਿਚ ਹਰਿਵੱਲਭ ਸੰਗੀਤ ਸਮਾਗਮ ਦੌਰਾਨ ਟਿਫ਼ਿਨ ਬੰਬ ਧਮਾਕੇ (Tiffin bomb blasts) ਦੀ ਸਾਜ਼ਸ਼ ਦੇ ਦੋਸ਼ ਦਾ ਹੈ ਜਿਸ ਵਿਚ ਦਿਲੀਪ ਸਿੰਘ ’ਤੇ ਦੋਸ਼ ਲੱਗੇ ਸਨ। ਜਾਂਚ ਏਜੰਸੀਆਂ ਮੁਤਾਬਕ ਇਸ ਧਮਾਕੇ ਦਾ ਮਕਸਦ ਸਤਿਗੁਰੂ ਉਦੈ ਸਿੰਘ ਅਤੇ ਜਗਤਾਰ ਸਿੰਘ ਨੂੰ ਨਿਸ਼ਾਨਾ ਬਣਾਉਣਾ ਸੀ । ਇਹ ਮਾਮਲਾ ਉਸ ਸਮੇਂ ਕਾਫੀ ਚਰਚਾ ਵਿਚ ਰਿਹਾ ਸੀ ਅਤੇ ਇਸ ਨਾਲ ਜੁੜੀ ਜਾਂਚ ਨੇ ਕਈ ਨਵੇਂ ਖੁਲਾਸੇ ਕੀਤੇ ਸਨ ।

ਪੇਸ਼ ਹੋਣ ਲਈ ਦਿੱਤਾ ਗਿਆ ਸੀ ਕੋਰਟ ਵਲੋਂ ਸਮਾਂ

ਮਾਨਯੋਗ ਅਦਾਲਤ ਵਲੋਂ ਪਿਛਲੇ ਦਿਨੀ ਅਖਬਾਰਾਂ ਰਾਹੀਂ ਉਸ ਨੂੰ 30 ਦਿਨਾਂ ਵਿਚ ਪੇਸ਼ ਹੋਣ ਦੀ ਮਿਆਦ ਦਿਤੀ ਗਈ ਸੀ, ਜੋ ਕਿ ਪੂਰੀ ਹੋ ਚੁੱਕੀ ਸੀ । ਇਸ ਦੇ ਬਾਵਜੂਦ ਦਿਲੀਪ ਸਿੰਘ ਪੇਸ਼ ਨਹੀਂ ਹੋਇਆ ਤੇ ਹੁਣ ਕਾਰਵਾਈ ਕਰਦਿਆਂ ਹੋਇਆਂ ਉਸ ਨੂੰ ਭਗੌੜਾ ਮੁਲਜ਼ਮ ਐਲਾਨਦਿਆਂ ਸਬੰਧਤ ਅਧਿਕਾਰੀਆਂ ਨੂੰ ਉਸ ਦਾ ਨਾਂ ਰਿਕਾਰਡ ਵਿਚ ਦਰਜ ਕਰਨ ਦੇ ਹੁਕਮ ਜਾਰੀ ਕਰ ਦਿਤੇ ਹਨ ।

ਮਾਮਲੇ ਦੇ ਸਰਕਾਰੀ ਗਵਾਹ ਨੇ ਦਿੱਤੀ ਸੀ ਕੋਰਟ ਵਿਚ ਅਰਜ਼ੀ

ਇਸ ਦੌਰਾਨ ਸਰਕਾਰੀ ਗਵਾਹ ਸੁਰਿੰਦਰ ਸਿੰਘ ਨੇ ਅਦਾਲਤ ਵਿਚ ਪੇਸ਼ ਹੋ ਕੇ ਇਕ ਅਰਜ਼ੀ ਦਾਇਰ ਕਰਦਿਆਂ ਉਸ ਦਾ ਘਰ ਮੁਲਜ਼ਮਾਂ ਦੇ ਘਰਾਂ ਦੇ ਨੇੜੇ ਹੈ ਅਤੇ ਉਸ ਨੂੰ ਜਾਨ ਦਾ ਖ਼ਤਰਾ ਹੈ । ਅਦਾਲਤ ਨੇ ਪੁਲਸ ਕਮਿਸ਼ਨਰ ਜਲੰਧਰ ਨੂੰ ਹੁਕਮ ਦਿਤਾ ਕਿ ਗਵਾਹ ਦੀ ਅਰਜ਼ੀ ਦੀ ਜਾਂਚ ਕਰ ਕੇ ਉਸ ਦੀ ਸੁਰੱਖਿਆ ਸੰਬੰਧੀ ਲੋੜੀਂਦੀ ਕਾਰਵਾਈ ਕੀਤੀ ਜਾਵੇ ।

LEAVE A REPLY

Please enter your comment!
Please enter your name here