ਪਟਿਆਲਾ, 17 ਅਪ੍ਰੈਲ 2026 : ਪੰਜਾਬ ਪੁਲਸ ਦੇ ਪਟਿਆਲਾ ਪੁਲਸ (Patiala Police) ਵਲੋਂ ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਗ੍ਰਿਫ਼ਤਾਰ (Arrested) ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।
ਕੌਣ ਹਨ ਤਿੰਨੋ ਜਣੇ
ਮਿਲੀ ਜਾਣਕਾਰੀ ਅਨੁਸਾਰ ਪਟਿਆਲਾ ਪੁਲਸ ਵਲੋਂ ਐਸ. ਐਸ. ਪੀ. ਪਟਿਆਲਾ (S. S. P. Patiala) ਦੀ ਅਗਵਾਈ ਹੇਠ ਜੋ ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤੇ ਜਾਣ ਦਾ ਪਤਾ ਚੱਲਿਆ ਹੈ ਵਿਚ ਸੌਰਵ ਛਾਬੜਾ, ਗੱਡੂ ਕੁਮਾਰ ਅਤੇ ਵਿਸ਼ਾਲ ਕੁਮਾਰ ਸ਼ਾਮਲ ਹਨ । ਉਕਤ ਤਿੰਨਾਂ ਵਿਰੁੱਧ ਵੱਖ-ਵੱਖ ਧਾਰਾਵਾਂ 331 (4), 305, 115 (2), ਬੀ. ਐਨ. ਐਸ, 25, 27 / 54/ 59 ਅਸਲਾ ਐਕਟ ਥਾਣਾ ਸਿਵਲ ਲਾਇਨ ਪਟਿਆਲਾ ਦਰਜ ਕੀਤਾ ਗਿਆ ਸੀ ।
ਕੀ ਬਰਾਮਦ ਕੀਤਾ ਗਿਆ ਸੀ
ਪੁਲਸ ਵਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਜੋ ਉਪਰੋਕਤ ਤਿੰਨ ਵਿਅਕਤੀਆਂ ਨੂੰ ਲੁੱਟ-ਖੋਹ (Robbery) ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਗਿਆ ਹੈਦੇ ਕੋਲੋਂ ਪੰਜ ਲੱਖ ਨਗਦ, 8 ਤੋਲੇ ਸੋਨਾ, ਦੋ ਕਿਲੋ ਚਾਂਦੀ ਦੇ ਗਹਿਣੇ ਬਰਾਮਦ ਕੀਤੇ ਗਏ ਹਨ ।
ਕੀ ਦੱਸਿਆ ਐਸ. ਐਸ. ਪੀ. ਪਟਿਆਲਾ ਨੇ
ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਐਸ. ਐਸ. ਪੀ ਪਟਿਆਲਾ ਵਰੁਣ ਸ਼ਰਮਾ ਨੇ ਦੱਸਿਆ ਕਿ 3-4 ਅਪ੍ਰੈਲ ਦੀ ਦਰਿਮਆਨੀ ਰਾਤ ਨੂੰ ਜਦੋਂ ਸਿ਼ਕਾਇਤਕਰਤਾ ਦਰਸ਼ਨ ਕੁਮਾਰ ਵਾਸੀ ਮਾਡਲ ਟਾਊਨ ਪਟਿਆਲਾ ਦੇ ਘਰ ਕੁਝ ਅਣਪਛਾਤੇ ਵਿਅਕਤੀਆਂ ਨੇ ਦਾਖਲ ਹੋ ਕੇ ਦਰਸਨ ਕੁਮਾਰ ਤੇ ਉਸਦੀ ਪਤਨੀ ਦੇ ਸਿਰਾਂ ਵਿੱਚ ਗੰਭੀਰ ਸੱਟਾਂ ਮਾਰ ਕੇ ਲੁੱਟ-ਖੋਹ ਕੀਤੀ ਸੀ । ਉਨ੍ਹਾਂ ਦੱਸਿਆ ਕਿ ਵਾਰਦਾਤ ਨੂੰ ਅੰਜਾਮ ਵਿਚ ਸੌਰਵ ਛਾਬੜਾ ਮਾਸਟਰ ਮਾਈਂਡ ਸੀ ।
ਕੀ ਸਾਹਮਣੇ ਆਇਆ ਮੁੱਢਲੀ ਪੁੱਛਗਿੱਛ ਵਿਚ
ਐਸ. ਐਸ. ਪਟਿਆਲਾ ਨੇ ਦੱਸਿਆ ਕਿ ਉਪਰੋਕਤ ਤਿੰਨਾਂ ਤੋਂ ਕੀਤੀ ਗਈ ਮੱਢਲੀ ਪੁੱਛਗਿੱਛ ਦੋਰਾਨ ਪਤਾ ਲੱਗਾ ਹੈ ਕਿ ਤਿੰਨਾਂ ਵਲੋਂ ਪਹਿਲਾਂ ਵੀ ਧੂਰੀ ਏਰੀਆਂ ਵਿੱਚ ਚੋਰੀਆਂ ਨੂੰ ਅੰਜਾਮ ਦਿੱਤਾ ਗਿਆ ਸੀ ਜੋ ਕਿ ਹੁਣ ਤੱਕ ਟਰੇਸ ਨਹੀ ਹੋਈਆ ਸਨ । ਜਿਨ੍ਹਾਂ ਦਾ ਪੁਲਸ ਰਿਮਾਂਡ (Police remand) ਹਾਸਲ ਕਰਕੇ ਕੀਤੀ ਚੋਰੀਆਂ ਦੀ ਬਰਾਮਦਗੀ ਕਰਵਾਈ ਜਾਵੇਗੀ ।









