ਡੀ. ਐਸ. ਪੀ. ਦੀ ਹੋਈ ਗੋਲੀ ਲੱਗਣ ਕਾਰਨ ਮੌਤ

0
38
DSP

ਫਗਵਾੜਾ, 21 ਅਪ੍ਰੈਲ 2026 : ਪੰਜਾਬ ਦੇ ਸ਼ਹਿਰ ਫਗਵਾੜਾ (Phagwara) ਵਿਖੇ ਡਿਪਟੀ ਸੁਪਰਡੈਂਟ ਆਫ ਪੁਲਸ (ਡੀ. ਐਸ. ਪੀ.) ਯੋਗੇਸ਼ ਕੁਮਾਰ ਦੀ ਗੋਲੀ ਲੱਗਣ ਕਾਰਨ ਮੌਤ (Death) ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।

ਕੀ ਹੈ ਪੂਰਾ ਮਾਮਲਾ

ਮਿਲੀ ਜਾਣਕਾਰੀ ਅਨੁਸਾਰ ਐਂਟੀ ਨਾਰਕੋਟਿਕਸ ਟਾਸਕ ਫੋਰਸ ਵਿਚ ਤਾਇਨਾਤ ਡੀ. ਐਸ. ਪੀ. (D. S. P.) ਯੋਗੇਸ਼ ਕੁਮਾਰ ਦੀ ਅੱਜ ਫਗਵਾੜਾ ਦੇ ਪੁਲਿਸ ਕਵਾਰਟਰ ਵਿਚ ਗੋਲੀ ਲੱਗਣ (Shoot) ਕਾਰਨ ਮੌਤ ਹੋ ਗਈ । ਇਹ ਗੋਲੀ ਉਸ ਦੇ ਆਪਣੇ ਰਿਵਾਲਵਰ ਤੋਂ ਚੱਲੀ ਹੋਈ ਦੱਸੀ ਜਾ ਰਹੀ ਹੈ । ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਘਟਨਾ ਉਸ ਸਮੇਂ ਵਾਪਰੀ, ਜਦੋਂ ਉਹ ਆਪਣੇ ਕਮਰੇ ਵਿਚ ਇਕੱਲੇ ਸਨ । ਗੋਲੀ ਦੀ ਆਵਾਜ਼ ਸੁਣ ਕੇ ਹੋਰ ਪੁਲਸ ਕਰਮਚਾਰੀ ਮੌਕੇ ’ਤੇ ਪਹੁੰਚੇ, ਜਿਥੇ ਉਨ੍ਹਾਂ ਨੂੰ ਡੀ. ਐਸ. ਪੀ. ਗੰਭੀਰ ਹਾਲਤ ਵਿਚ ਮਿਲੇ । ਉਨ੍ਹਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ।

ਕੀ ਜਾਣਕਾਰੀ ਦਿੱਤੀ ਐਸ. ਪੀ. ਫਗਵਾੜਾ ਨੇ

ਮੌਕੇ ’ਤੇ ਪੁਲਸ ਵਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਘਟਨਾ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ । ਅਧਿਕਾਰੀਆਂ ਅਤੇ ਕਰਮਚਾਰੀਆਂ ਵਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ । ਐਸ.ਪੀ. ਫਗਵਾੜਾ (SP Phagwara) ਨੇ ਦੱਸਿਆ ਕਿ ਡੀ. ਐਸ. ਪੀ. ਦੀ ਐਸ.ਟੀ.ਐਫ਼. ਤੋਂ ਬਦਲੀ ਹੋ ਗਈ ਸੀ, ਜਿਸ ਕਰਕੇ ਉਨ੍ਹਾਂ ਨੂੰ ਆਪਣਾ ਸਰਕਾਰੀ ਹਥਿਆਰ ਜਮ੍ਹਾਂ ਕਰਵਾਉਣਾ ਸੀ ਤੇ ਅੱਜ ਜਦੋਂ ਉਹ ਹਥਿਆਰ ਦੀ ਸਫਾਈ ਕਰ ਰਹੇ ਸਨ, ਜਿਸ ਦੌਰਾਨ ਅਚਾਨਕ ਗੋਲੀ ਚੱਲ ਗਈ ਅਤੇ ਇਹ ਘਟਨਾ ਵਾਪਰ ਗਈ ।

LEAVE A REPLY

Please enter your comment!
Please enter your name here