ਸੀ. ਬੀ. ਆਈ. ਨੇ ਹੈਡ ਕਾਂਸਟੇਬਲ ਨੂੰ ਕੀਤਾ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ

0
38
CBI

ਨਵੀਂ ਦਿੱਲੀ, 22 ਅਪ੍ਰੈਲ 2026 : ਭਾਰਤ ਦੇੇਸ਼ ਦੀ ਕੇਂਦਰੀ ਜਾਂਚ ਏਜੰਸੀ (Central Investigation Agency) ਸੀ. ਬੀ. ਆਈ. ਵਲੋਂ ਦਿੱਲੀ ਪੁਲਸ ਦੇ ਹੈਡ ਕਾਂਸਟੇਬਲ ਨੂੰ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ (Arrested) ਕੀਤਾ ਹੈ ।

ਕੀ ਹੈ ਪੂਰਾ ਮਾਮਲਾ

ਮਿਲੀ ਜਾਣਕਾਰੀ ਮੁਤਾਬਕ ਕੇਂਦਰੀ ਜਾਂਚ ਬਿਊਰੋ (ਸੀ. ਬੀ. ਆਈ.) (C. B. I.) ਨੇ ਦਿੱਲੀ ਪੁਲਸ ਦੇ ਐਂਟੀ ਨਾਰਕੋਟਿਕ ਸੈੱਲ ਦਵਾਰਕਾ ਵਿਖੇ ਤਾਇਨਾਤ ਮੁਲਜ਼ਮ ਹੈੱਡ ਕਾਂਸਟੇਬਲ (Head Constable) ਅਜੇ ਨੂੰ ਸਿਕਾਇਤਕਰਤਾ ਤੋਂ 2 ਲੱਖ ਰੁਪਏ ਦੀ ਮੰਗ ਕਰਨ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।

ਕੀ ਕਾਰਨ ਸੀ ਰਿਸ਼ਵਤ ਮੰਗਣ ਦਾ

ਜਾਣਕਾਰੀ ਮੁਤਾਬਕ ਹੈੱਡ ਕਾਂਸਟੇਬਲ ਅਤੇ ਹੋਰਾਂ ਨੇ ਸਿਕਾਇਤਕਰਤਾ ਨੂੰ ਕਿਸੇ ਕੇਸ ਵਿੱਚ ਝੂਠਾ ਨਾ ਫਸਾਉਣ ਬਦਲੇ 15 ਲੱਖ ਰੁਪਏ ਦੀ ਰਿਸ਼ਵਤ ਮੰਗੀ ਸੀ । ਇਹ ਵੀ ਇਲਜ਼ਾਮ ਲਾਇਆ ਗਿਆ ਸੀ ਕਿ ਮੁਲਜ਼ਮ ਹੈੱਡ ਕਾਂਸਟੇਬਲ ਨੇ 21 ਅਪ੍ਰੈਲ 2026 ਤੱਕ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 5 ਲੱਖ ਰੁਪਏ ਦੇਣ ਦੇ ਨਿਰਦੇਸ਼ ਦਿੱਤੇ ਸਨ ਤਾਂ ਸੀ. ਬੀ. ਆਈ. ਨੇ 21 ਅਪ੍ਰੈਲ ਨੂੰ ਜਾਲ ਵਿਛਾਇਆ ਅਤੇ ਦਿੱਲੀ ਪੁਲਸ ਦੇ ਐਂਟੀ ਨਾਰਕੋਟਿਕ ਸੈੱਲ (ਦਵਾਰਕਾ) ਦੇ ਹੈੱਡ ਕਾਂਸਟੇਬਲ ਨੂੰ ਸਿਕਾਇਤਕਰਤਾ ਤੋਂ ਕੁੱਲ 15 ਲੱਖ ਰੁਪਏ ਦੀ ਰਿਸ਼ਵਤ ਵਿੱਚੋਂ 2 ਲੱਖ ਰੁਪਏ ਦੀ ਅਦਾਇਗੀ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ । ਉਕਤ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ । ਇਸ ਤੋਂ ਇਲਾਵਾ ਦਫ਼ਤਰ ਦੀ ਤਲਾਸ਼ੀ ਦੌਰਾਨ 48.87 ਲੱਖ ਰੁਪਏ ਦੀ ਨਕਦੀ ਜ਼ਬਤ ਕੀਤੀ ਗਈ ਹੈ । ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

LEAVE A REPLY

Please enter your comment!
Please enter your name here