ਕਮਿਸ਼ਨ ਘੱਟ ਗਿਣਤੀਆਂ ਦੇ ਹੱਕਾਂ ਦੀ ਸੁਰੱਖਿਆ ਪ੍ਰਤੀ ਵਚਨਬੱਧ : ਚੇਅਰਮੈਨ

0
49
Chairman

ਸੰਗਰੂਰ, 23 ਅਪ੍ਰੈਲ 2026 : ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ (Punjab State Minorities Commission) ਦੇ ਚੇਅਰਮੈਨ ਜਤਿੰਦਰ ਮਸੀਹ ਗੌਰਵ ਨੇ ਅੱਜ ਸੰਗਰੂਰ ਵਿਖੇ ਜਿਲਾ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਕੀਤੀ ।

ਕੀ ਕਾਰਨ ਸੀ ਮੀਟਿੰਗ ਕਰਨ ਦਾ

ਮਸੀਹੀ, ਮੁਸਲਿਮ, ਬੋਧੀ, ਪਾਰਸੀ ਤੇ ਜੈਨ ਆਦਿ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕਰਨ ਲਈ ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਜਤਿੰਦਰ ਮਸੀਹ ਗੌਰਵ (Chairman Jitendra Masih Gaurav) ਨੇ ਸੰਗਰੂਰ ਵਿਖੇ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਅਤੇ ਹੋਰ ਅਧਿਕਾਰੀਆਂ ਨਾਲ ਇੱਕ ਅਹਿਮ ਮੀਟਿੰਗ ਕੀਤੀ ।

ਪੰਜਾਬ ਸਰਕਾਰ ਦੀਆਂ ਹਦਾਇਤਾਂ ਸਬੰਧੀ ਕਰਵਾਇਆ ਜਾਣੂ

ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਹਦਾਇਤ ਕੀਤੀ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮੂਹ ਵਿਭਾਗਾਂ ਦੇ ਅਧਿਕਾਰੀ ਘੱਟ ਗਿਣਤੀਆਂ (Minorities) ਦੀ ਭਲਾਈ ਲਈ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚਾਇਆ ਜਾਣ ਲਈ ਕੰਮ ਕਰਨ । ਚੇਅਰਮੈਨ ਜਤਿੰਦਰ ਮਸੀਹ ਗੌਰਵ ਨੇ ਕਿਹਾ ਕਿ ਘੱਟ ਗਿਣਤੀਆਂ ਵਿਰੁੱਧ ਕਿਸੇ ਵੀ ਤਰ੍ਹਾਂ ਦੇ ਅਪਰਾਧਾਂ ਤੇ ਅੱਤਿਆਚਾਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਇਸ ਵਿੱਚ ਕੋਈ ਵੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ । ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਜੇਕਰ ਕੋਈ ਵੀ ਅਧਿਕਾਰੀ ਕੋਈ ਅਣਗਹਿਲੀ ਕਰੇਗਾ ਤਾਂ ਉਸ ਵਿਰੁੱਧ ਵੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ।

ਡੀ. ਸੀ. ਨੇ ਹਦਾਇਤਾਂ ਦੀ ਪਾਲਣਾ ਦਾ ਦਿੱਤਾ ਭਰੋਸਾ

ਡਿਪਟੀ ਕਮਿਸ਼ਨਰ (Deputy Commissioner) ਰਾਹੁਲ ਚਾਬਾ ਨੇ ਵਿਸ਼ਵਾਸ ਦਿਵਾਇਆ ਕਿ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਇੰਨ-ਬਿੰਨ ਕਰਨੀ ਯਕੀਨੀ ਬਣਾਈ ਜਾਵੇਗੀ । ਬੈਠਕ ਦੌਰਾਨ ਚੇਅਰਮੈਨ ਜਤਿੰਦਰ ਮਸੀਹ ਗੌਰਵ ਵੱਲੋਂ ਸੰਗਰੂਰ ਜ਼ਿਲ੍ਹੇ ਦੇ ਘੱਟ ਗਿਣਤੀ ਭਾਈਚਾਰੇ ਦੀਆਂ ਸਮੱਸਿਆਵਾਂ `ਤੇ ਚਰਚਾ ਕਰਦਿਆਂ ਕਈ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ ਕੀਤਾ ਗਿਆ । ਮੀਟਿੰਗ ਵਿੱਚ ਸੰਗਰੂਰ, ਸੁਨਾਮ, ਦਿੜਬਾ, ਲਹਿਰਾ ਅਤੇ ਧੂਰੀ ਸਮੇਤ ਇਸ ਨਾਲ ਲੱਗਦੇ ਪਿੰਡਾਂ ਦੇ ਘੱਟ ਗਿਣਤੀ ਭਾਈਚਾਰੇ ਦੀਆਂ ਸਮਾਜਿਕ, ਧਾਰਮਿਕ, ਪ੍ਰਸ਼ਾਸਕੀ ਤੇ ਪੁਲਿਸ ਨਾਲ ਜੁੜੀਆਂ ਸਮੱਸਿਆਵਾਂ ’ਤੇ ਵਿਸਥਾਰ ਨਾਲ ਚਰਚਾ ਕੀਤੀ ਗਈ, ਜਿਨ੍ਹਾਂ ਦੇ ਹੱਲ ਲਈ ਚੇਅਰਮੈਨ ਨੇ ਤੁਰੰਤ ਕਾਰਵਾਈ ਕਰਨ ਦੀ ਹਦਾਇਤ ਕੀਤੀ ।

ਵੱਖ-ਵੱਖ ਸਮੱਸਿਆਵਾਂ ਸਬੰਧੀ ਕੀਤਾ ਗਿਆ ਵਿਚਾਰ-ਵਟਾਂਦਰਾ

ਮੀਟਿੰਗ ਵਿੱਚ ਖ਼ਾਸ ਤੌਰ ’ਤੇ ਕਬਰਸਤਾਨਾਂ ਨਾਲ ਜੁੜੀਆਂ ਸਮੱਸਿਆਵਾਂ, ਉਨ੍ਹਾਂ ਦੇ ਰੱਖ-ਰਖਾਅ, ਜਗ੍ਹਾ ਦੀ ਘਾਟ ਅਤੇ ਸਰਕਾਰ ਵੱਲੋਂ ਮਿਲ ਰਹੀਆਂ ਸਹੂਲਤਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਕਈ ਪ੍ਰਤਿਨਿਧੀਆਂ ਨੇ ਇਸ ਗੱਲ ’ਤੇ ਚਿੰਤਾ ਜਤਾਈ ਕਿ ਪਿੰਡਾਂ ਅਤੇ ਸ਼ਹਿਰੀ ਇਲਾਕਿਆਂ ਵਿੱਚ ਘੱਟ ਗਿਣਤੀ ਭਾਈਚਾਰੇ ਲਈ ਕਬਰਸਤਾਨਾਂ ਦੀ ਉਚਿਤ ਸਹੂਲਤ ਨਹੀਂ ਹੈ, ਜਿਸ ਕਰਕੇ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ । ਜਿਸ ‘ਤੇ ਜਤਿੰਦਰ ਮਸੀਹ ਗੌਰਵ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਹਦਾਇਤਾਂ ਦਿੱਤੀਆਂ ਕਿ ਸੰਗਰੂਰ ਦੇ ਮਸੀਹੀ ਭਾਈਚਾਰੇ ਲਈ ਕਬਰਸਤਾਨ ਵਾਸਤੇ ਢੁਕਵੀਂ ਜਗ੍ਹਾ ਜਲਦ ਦੇਣ ਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ ।

ਕੀ ਆਖਿਆ ਜਤਿੰਦਰ ਮਸੀਹ ਨੇ

ਜਤਿੰਦਰ ਮਸੀਹ ਗੌਰਵ ਨੇ ਇਸ ਮੌਕੇ ’ਤੇ ਕਿਹਾ ਕਿ ਪੰਜਾਬ ਸਰਕਾਰ (Punjab Government) ਅਤੇ ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ, ਘੱਟ ਗਿਣਤੀ ਭਾਈਚਾਰੇ ਦੇ ਹੱਕਾਂ ਦੀ ਸੁਰੱਖਿਆ ਅਤੇ ਸਹੂਲਤਾਂ ਪ੍ਰਤੀ ਪੂਰੀ ਤਰ੍ਹਾਂ ਵਚਨਬੱਧ ਹੈ ।

ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਘੱਟ ਗਿਣਤੀ ਭਾਈਚਾਰੇ ਨੂੰ ਦਰਪੇਸ਼ ਹਰੇਕ ਸਮੱਸਿਆ ਨੂੰ ਤੁਰੰਤ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆਂਦਾ ਜਾਵੇਗਾ ਅਤੇ ਉਨ੍ਹਾਂ ਦੇ ਹੱਲ ਲਈ ਢੁਕਵੇਂ ਕਦਮ ਚੁੱਕੇ ਜਾਣਗੇ । ਚੇਅਰਮੈਨ ਨੇ ਸਭ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਇਸ ਤਰ੍ਹਾਂ ਦੀਆਂ ਮੀਟਿੰਗਾਂ ਰਾਹੀਂ ਘੱਟ ਗਿਣਤੀ ਭਾਈਚਾਰੇ ਦੀਆਂ ਅਸਲ ਸਮੱਸਿਆਵਾਂ ਦੀ ਪਛਾਣ ਹੋ ਸਕਦੀ ਹੈ ਅਤੇ ਉਨ੍ਹਾਂ ਦੇ ਹੱਲ ਲਈ ਸਰਕਾਰੀ ਪੱਧਰ ’ਤੇ ਪ੍ਰਭਾਵਸ਼ਾਲੀ ਨੀਤੀਆਂ ਬਣਾਈਆਂ ਜਾ ਸਕਦੀਆਂ ਹਨ ।

ਚੇਅਰਮੈਨ ਨੇ ਕੀ ਭਰੋਸਾ ਦਿੱਤਾ

ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਕਮਿਸ਼ਨ ਦਾ ਮਕਸਦ ਸਿਰਫ਼ ਸੁਣਨਾ ਨਹੀਂ, ਬਲਕਿ ਕਾਰਵਾਈ ਕਰਨਾ ਹੈ ਤਾਂ ਜੋ ਹਰ ਧਾਰਮਿਕ ਭਾਈਚਾਰਾ ਆਪਣੇ ਅਧਿਕਾਰਾਂ ਨਾਲ ਗੌਰਵਮਈ ਜੀਵਨ ਬਤੀਤ ਕਰ ਸਕੇ । ਇਸ ਮੌਕੇ ਕਮਿਸ਼ਨ ਦੇ ਮੁੱਖ ਸਲਾਹਕਾਰ ਡਾ. ਲੁਕਸ ਮਸੀਹ, ਵਧੀਕ ਡਿਪਟੀ ਕਮਿਸ਼ਨਰ ਅੰਕੁਰ ਮਹਿੰਦਰੂ ਤੇ ਸੁਖਚੈਨ ਸਿੰਘ ਪਾਪੜਾ, ਐਸ. ਪੀ. ਰਜੇਸ਼ ਛਿੱਬਰ ਤੇ ਡੀ. ਐਸ. ਪੀ. ਸੁਖਦੇਵ ਸਿੰਘ, ਜ਼ਿਲ੍ਹਾ ਸਮਾਜਿਕ ਅਧਿਕਾਰਤਾ ਅਤੇ ਨਿਆਂ ਅਫ਼ਸਰ ਸੁਖ ਸਾਗਰ ਸਿੰਘ, ਪਾਸਟਰ ਹਰਦੀਪ ਧੂਰੀ, ਰਾਜ ਸਿੱਧੂ, ਪਲਵਿੰਦਰ ਵਿਰਕ, ਜਗਤਾਰ ਸਿੰਘ, ਪਾਸਟਰ ਰਮੇਸ਼ ਪਾਲ ਸਮੇਤ ਹੋਰਨਾਂ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਹਾਜਰ ਸਨ ।

LEAVE A REPLY

Please enter your comment!
Please enter your name here