ਬਸ-ਮੋਟਰਸਾਈਕਲ ਟੱਕਰ ਵਿਚ ਵਿਦਿਆਰਥਣ ਦੀ ਮੌਤ ਵਿਦਿਆਰਥੀ ਜਖਮੀ

0
48
Accident

ਹੁਸ਼ਿਆਰਪੁਰ, 24 ਅਪ੍ਰੈਲ 2026 : ਪੰਜਾਬ ਦੇ ਹੁਸਿਆਰਪੁਰ (Hoshiarpur) ਵਿਖੇ ਬਸ ਤੇ ਮੋੋਟਰਸਾਈਕਲ ਵਿਚਾਕਾਰ ਟੱਕਰ ਹੋਣ ਕਾਰਨ ਵਿਦਿਆਰਥਣ ਦੀ ਮੌਤ ਤੇ ਵਿਦਿਆਰਥੀ ਦੇ ਜਖਮੀ ਹੋਣ ਦਾ ਸਮਾਚਾਰ ਹੈ ।

ਕੌਣ ਹੈ ਇਹ ਵਿਦਿਆਰਥਣ

ਮਿਲੀ ਜਾਣਕਾਰੀ ਅਨੁਸਾਰ ਹੁਸ਼ਿਆਰਪੁਰ-ਫ਼ਗਵਾੜਾ ਮੁੱਖ ਸੜਕ ’ਤੇ ਪਿੰਡ ਅੱਤੋਵਾਲ ਨੇੜੇ ਸਵੇਰੇ ਬੱਸ ਤੇ ਮੋਟਰਸਾਈਕਲ (Bus and motorcycle) ਵਿਚਕਾਰ ਟੱਕਰ ਕਾਰਨ 23 ਸਾਲਾ ਵਿਦਿਆਰਥਣ ਦੀ ਮੌਤ ਹੋ ਗਈ, ਜਦਕਿ ਇਕ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ । ਪੁਲਸ ਅਨੁਸਾਰ ਮ੍ਰਿਤਕ ਲੜਕੀ ਦੀ ਪਛਾਣ ਸੰਜਨਾ (23) ਪੁੱਤਰੀ ਜਤਿੰਦਰ ਸਿੰਘ ਵਾਸੀ ਪਿੰਡ ਚੋਹਾਲ ਵਜੋਂ ਹੋਈ ਹੈ ।

ਜਖਮੀ ਨੌਜਵਾਨ ਦਾ ਚੱਲ ਰਿਹਾ ਹੈ ਹਸਪਤਾਲ ਵਿਚ ਇਲਾਜ

ਸੜਕ ਹਾਦਸੇ (Road accidents) ਵਿਚ ਜ਼ਖ਼ਮੀ ਨੌਜਵਾਨ ਦੀ ਪਛਾਣ ਲਵਪ੍ਰੀਤ ਸਿੰਘ ਵਜੋਂ ਹੋਈ ਹੈ ਜੋ ਫ਼ਗਵਾੜਾ ਦੇ ਇਕ ਨਿੱਜੀ ਹਸਪਤਾਲ ’ਚ ਜ਼ੇਰੇ ਇਲਾਜ ਹੈ । ਦੋਵੇਂ ਇੱਕ-ਦੂਜੇ ਦੇ ਗੁਆਂਢੀ ਸਨ ਅਤੇ ਫਗਵਾੜਾ ਸਥਿਤ ਨਿਜੀ ਯੂਨੀਵਰਸਿਟੀ ਦੇ ਵਿਦਿਆਰਥੀ ਸਨ । ਜਾਣਕਾਰੀ ਮੁਤਾਬਕ ਦੋਵੇਂ ਰੋਜ਼ਾਨਾ ਦੀ ਤਰ੍ਹਾਂ ਸਵੇਰੇ ਅਪਣੇ ਪਿੰਡ ਚੋਹਾਲ ਤੋਂ ਮੋਟਰਸਾਈਕਲ ’ਤੇ ਸਵਾਰ ਹੋ ਕੇ ਯੂਨੀਵਰਸਿਟੀ ਜਾ ਰਹੇ ਸਨ । ਜਦੋਂ ਉਹ ਅੱਤੋਵਾਲ ਨੇੜੇ ਪਹੁੰਚੇ ਤਾਂ ਉਨ੍ਹਾਂ ਦੇ ਮੋਟਰਸਾਈਕਲ ਨੂੰ ਬੱਸ ਨੇ ਟੱਕਰ ਮਾਰ ਦਿਤੀ ।

ਕੀ ਜਾਣਕਾਰੀ ਦਿੱਤੀ ਐਸ. ਐਚ. ਓ. ਨੇ

ਥਾਣਾ ਮੇਹਟੀਆਣਾ ਦੇ ਐੱਸ. ਐੱਚ. ਓ. ਇੰਸਪੈਕਟਰ ਰਜਿੰਦਰ ਸਿੰਘ ਮੁਤਾਬਕ ਬੱਸ ਹੁਸ਼ਿਆਰਪੁਰ ਵੱਲੋਂ ਆ ਰਹੀ ਸੀ ਅਤੇ ਉਸ ਨੇ ਮੋਟਰਸਾਈਕਲ ਨੂੰ ਪਿੱਛੇ ਤੋਂ ਟੱਕਰ ਮਾਰੀ । ਟੱਕਰ ਨਾਲ ਸੰਜਨਾ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਲਵਪ੍ਰੀਤ ਸਿੰਘ ਗੰਭੀਰ ਰੂਪ ਵਿਚ ਜ਼ਖ਼ਮੀ (Injured) ਹੋ ਗਿਆ। ਹਾਦਸੇ ਮਗਰੋਂ ਬੱਸ ਚਾਲਕ ਮੌਕੇ ਤੋਂ ਫਰਾਰ ਹੋ ਗਿਆ । ਪੁਲਸ ਨੇ ਦੋਵੇਂ ਵਾਹਨਾਂ ਨੂੰ ਕਬਜ਼ੇ ’ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿਤੀ ਹੈ । ਮ੍ਰਿਤਕ ਦੇਹ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਹੁਸ਼ਿਆਰਪੁਰ ਭੇਜ ਦਿਤਾ ਗਿਆ ਹੈ ।

LEAVE A REPLY

Please enter your comment!
Please enter your name here