ਥਾਣਾ ਜੈਤੋਂ ਵਿਖੇ ਤਾਇਨਾਤ ਕਾਂਸਟੇਬਲ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ

0
42
Vigilance

ਫ਼ਰੀਦਕੋਟ, 25 ਅਪ੍ਰੈਲ 2026 : ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਵਲੋਂ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਫਰੀਦਕੋਟ ਦੇ ਥਾਣਾ ਜੈਤੋਂ ਵਿਖੇ ਕਾਂਸਟੇਬਲ ਨੂੰ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ (Arrested) ਕੀਤਾ ਗਿਆ ਹੈ ।

ਕੌਣ ਹੈ ਇਹ ਕਾਂਸਟੇਬਲ

ਮਿਲੀ ਜਾਣਕਾਰੀ ਅਨੁਸਾਰ ਫ਼ਰੀਦਕੋਟ ਵਿੱਚ ਜੋ ਵਿਜੀਲੈਂਸ (Vigilance) ਬਿਊਰੋ ਦੀ ਟੀਮ ਨੇ ਥਾਣਾ ਜੈਤੋ ਵਿਖੇ ਤਾਇਨਾਤ ਇੱਕ ਕਾਂਸਟੇਬਲ ਨੂੰ 5 ਹਜ਼ਾਰ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ ਦਾ ਨਾਮ ਵਿਕਰਮ ਸ਼ਰਮਾ ਹੈ । ਦੱਸਣਯੋਗ ਹੈ ਕਿ ਉਕਤ ਕਾਰਵਾਈ ਵਿਜੀਲੈਂਸ ਵਲੋਂ ਬੀਤੀ ਰਾਤ ਨੂੰ ਜੈਤੋ ਦੀ ਸਾਦਾ ਪੱਤੀ ਨਿਵਾਸੀ ਗੁਰਨੂਰ ਸਿੰਘ ਦੀ ਸਿਕਾਇਤ ਦੇ ਆਧਾਰ ‘ਤੇ ਕੀਤੀ ਗਈ ।

ਕੀ ਹੈ ਪੂਰਾ ਮਾਮਲਾ

ਸਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਦਿੱਤੀ ਆਪਣੀ ਸਿਕਾਇਤ ਵਿੱਚ ਦੱਸਿਆ ਕਿ ਉਸਦਾ ਆਪਣੇ ਗੁਆਂਢੀਆਂ ਨਾਲ ਝਗੜਾ ਹੋਇਆ ਸੀ, ਜਿਸ ਕਾਰਨ 23 ਅਪ੍ਰੈਲ ਨੂੰ ਉਸਨੂੰ ਉਸਦੀ ਆਲਟੋ ਕਾਰ ਸਮੇਤ ਥਾਣਾ ਜੈਤੋ ਲਿਆਂਦਾ ਗਿਆ ਸੀ ਤੇ ਬਾਅਦ ਵਿੱਚ ਆਪਸੀ ਸਮਝੌਤੇ ਤੋਂ ਬਾਅਦ ਉਸਨੂੰ ਤਾਂ ਛੱਡ ਦਿੱਤਾ ਗਿਆ ਪਰ ਉਸਦੀ ਕਾਰ ਥਾਣੇ ਵਿੱਚ ਹੀ ਖੜ੍ਹੀ ਰਹੀ । ਇਸ ਝਗੜੇ ਦੀ ਜਾਂਚ ਕਰਨ ਵਾਲੇ ਕਾਂਸਟੇਬਲ ਵਿਕਰਮ ਸ਼ਰਮਾ ਨੇ ਕਾਰ ਛੱਡਣ ਦੇ ਬਦਲੇ 5000 ਰੁਪਏ ਰਿਸ਼ਵਤ ਦੀ ਮੰਗ ਕੀਤੀ ।

ਮੁਲਜਮ ਖਿਲਾਫ਼ ਵਿਜੀਲੈਂਸ ਨੇ ਕਰ ਲਿਆ ਮਾਮਲਾ ਦਰਜ

ਇਸ ਸਿਕਾਇਤ ਦੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਫ਼ਰੀਦਕੋਟ ਦੀ ਇੰਸਪੈਕਟਰ ਅਮਨਦੀਪ ਕੌਰ ਦੀ ਅਗਵਾਈ ਹੇਠ ਟੀਮ ਨੇ ਜਾਲ ਵਿਛਾ ਕੇ ਮੁਲਜ਼ਮ ਨੂੰ 24 ਅਪ੍ਰੈਲ ਨੂੰ 5000 ਰੁਪਏ ਦੀ ਰਿਸ਼ਵਤ ਲੈਂਦਿਆਂ (Taking bribes) ਰੰਗੇ ਹੱਥੀਂ ਕਾਬੂ ਕਰ ਲਿਆ । ਮੁਲਜ਼ਮ ਖਿਲਾਫ਼ ਥਾਣਾ ਵਿਜੀਲੈਂਸ ਫਿਰੋਜ਼ਪੁਰ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ।

LEAVE A REPLY

Please enter your comment!
Please enter your name here