ਪੰਜਾਬ ਮੰਤਰੀ ਮੰਡਲ ਨੇ ਮਜ਼ਦੂਰ ਦਿਵਸ `ਤੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ

0
43
Bhagwant

ਚੰਡੀਗੜ੍ਹ, 29 ਅਪ੍ਰੈਲ 2026 : ਪੰਜਾਬ ਸਰਕਾਰ (Punjab Government) ਵਲੋਂ ਕੈਬਨਿਟ ਕਮੇਟੀ ਦੀ ਮੀਟਿੰਗ ਵਿਚ ਇਕ ਅਹਿਮ ਫ਼ੈਸਲਾ ਲੈਂਦਿਆਂ 1 ਮਈ ਵਾਲੇ ਦਿਨ ਵਿਧਾਨ ਸਭਾ ਵਿਸ਼ੇਸ਼ ਸੈਸ਼ਨ ਬੁਲਾਇਆ ਗਿਆ ਹੈ ।

ਮਜ਼ਦੂਰ ਦਿਵਸ ਵਾਲੇ ਦਿਨ ਹੋਵੇਗਾ ਵਿਸ਼ੇਸ਼ ਸੈਸ਼ਨ

ਸੂਬੇ ਦੇ ਮਿਹਨਤੀ ਮਜ਼ਦੂਰ ਵਰਗ ਦੇ ਸਨਮਾਨ ਲਈ ਭਗਵੰਤ ਮਾਨ (Bhagwant Mann) ਦੀ ਅਗਵਾਈ ਵਾਲੇ ਪੰਜਾਬ ਮੰਤਰੀ ਮੰਡਲ ਨੇ 1 ਮਈ ਨੂੰ ਮਜ਼ਦੂਰ ਦਿਵਸ ‘ਤੇ ਸੂਬਾਈ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦੀ ਮੰਗਲਵਾਰ ਮਨਜ਼ੂਰੀ ਦੇ ਦਿੱਤੀ । ਇਹ ਫੈਸਲਾ ਇੱਥੇ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਦੀ ਮੀਟਿੰਗ ‘ਚ ਲਿਆ ਗਿਆ ।

ਮਿਹਨਤੀ ਲੋਕਾਂ, ਕਾਰੀਗਰਾਂ ਤੇ ਮਜ਼ਦੂਰਾਂ ਨੂੰ ਸਮਰਪਿਤ ਹੋਵੇਗਾ ਸੈਸ਼ਨ

ਮੁੱਖ ਮੰਤਰੀ (Chief Minister ( ਭਗਵੰਤ ਮਾਨ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ`’ਤੇ ਦੱਸਿਆ ਕਿ ਪੰਜਾਬ ਮੰਤਰੀ ਮੰਡਲ ਨੇ ਮਜ਼ਦੂਰ ਦਿਵਸ ‘ਤੇ ਇਕ ਦਿਨ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦਾ ਅਹਿਮ ਫੈਸਲਾ ਲਿਆ ਹੈ । ਇਹ ਸੈਸ਼ਨ ਦੇਸ਼ ਦੇ ਸਮਾਜਿਕ ਤੇ ਆਰਥਿਕ ਵਿਕਾਸ ‘ਚ ਅਹਿਮ ਯੋਗਦਾਨ ਪਾਉਣ ਵਾਲੇ ਮਿਹਨਤੀ ਲੋਕਾਂ, ਕਾਰੀਗਰਾਂ ਤੇ ਮਜ਼ਦੂਰਾਂ ਨੂੰ ਸਮਰਪਿਤ ਹੋਵੇਗਾ । ਇਸ ਇਤਿਹਾਸਕ ਪਹਿਲਕਦਮੀ ਦੇ ਹਿੱਸੇ ਵਜੋਂ ਵੱਖ-ਵੱਖ ਮਜ਼ਦੂਰ ਯੂਨੀਅਨਾਂ ਦੇ ਨੁਮਾਇੰਦਿਆਂ ਨੂੰ ਵਿਧਾਨ ਸਭਾ `ਚ ਵਿਸ਼ੇਸ਼ ਮਹਿਮਾਨਾਂ ਵਜੋਂ ਸੱਦਾ ਦਿੱਤਾ ਜਾਵੇਗਾ ।

LEAVE A REPLY

Please enter your comment!
Please enter your name here