ਜੰਮੂ/ਸ਼੍ਰੀਨਗਰ, 29 ਅਪ੍ਰੈਲ 2026 : ਭਾਰਤ ਦੇਸ਼ ਦੇ ਸੂਬੇ ਜੰਮੂ-ਸ਼੍ਰੀਨਗਰ (Jammu-Srinagar) ਵਿਖੇ ਪੁਲਸ ਵਲੋਂ ਇਤਰਾਜਯੋਗ ਸਮੱਗਰੀ ਅਤੇ ਹਥਿਆਰਾਂ (Weapons) ਸਮੇਤ ਕਈ ਵਿਅਕਤੀਆਂ ਨੂੰ ਗ੍ਰਿਫ਼ਤਾਰ (Arrested) ਕੀਤਾ ਗਿਆ ਹੈ ।
ਕੀ ਕੀ ਬਰਾਮਦ ਕੀਤਾ ਗਿਆ ਹੈ ਗ੍ਰਿਫਤਾਰ ਵਿਅਕਤੀਆਂ ਕੋਲੋਂ
ਮਿਲੀ ਜਾਣਕਾਰੀ ਅਨੁਸਾਰ ਪੁਲਸ ਨੇ ਮੰਗਲਵਾਰ ਨੂੰ ਸ੍ਰੀਨਗਰ ਵਿਚ ਗ੍ਰੇਨੇਡ, ਗੋਲਾ-ਬਾਰੂਦ ਅਤੇ ਹੋਰ ਇਤਰਾਜ਼ਯੋਗ ਸਮੱਗਰੀ ਦੇ ਨਾਲ 5 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ । ਪੁਲਸ ਅਨੁਸਾਰ, ਸ੍ਰੀਨਗਰ ਜ਼ਿਲੇ ਦੇ ਬਾਹਰੀ ਇਲਾਕੇ ਖਾਨਮੋਹ ਦੇ ਨਾਰਡ ਸਾਂਗਰੀ ਖੇਤਰ ਵਿਚ ਨਿਯਮਤ ਜਾਂਚ ਦੌਰਾਨ ਪੁਲਸ ਕਰਮਚਾਰੀਆਂ ਨੇ ਗੋਲਾ-ਬਾਰੂਦ ਦੇ ਨਾਲ ਇਨ੍ਹਾਂ 5 ਵਿਅਕਤੀਆਂ ਨੂੰ ਹਿਰਾਸਤ ਵਿਚ ਲਿਆ ਹੈ ।
ਸੀਨੀਅਰ ਪੁਲਸ ਅਧਿਕਾਰੀ ਨੇ ਕੀ ਦੱਸਿਆ
ਇਕ ਸੀਨੀਅਰ ਪੁਲਸ ਅਧਿਕਾਰੀ (Police officer) ਨੇ ਦੱਸਿਆ ਕਿ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 2 4. ਗ੍ਰੀਨੇਡ, 2 ਮੈਗਜ਼ੀਨ, ਗੋਲਾ-ਬਾਰੂਦ ਦੇ ਕੁਝ ਰਾਊਂਡ, ਪੋਸਟਰ ਅਤੇ 6 ਮੋਬਾਈਲ ਫੋਨ ਬਰਾਮਦ ਕੀਤੇ ਗਏ ਹਨ । ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿਚ ਪੰਥਾ ਚੌਕ ਥਾਣੇ ਵਿਚ ਮਾਮਲਾ ਦਰਜ (Case registered) ਕਰ ਕੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ।
7 ਅਪ੍ਰੈਲ ਨੂੰ ਕੀਤਾ ਗਿਆ ਸੀ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼
ਜਿਕਰਯੋਗ ਹੈ ਕਿ 23 ਅਪ੍ਰੈਲ ਨੂੰ ਪੁਲਸ ਨੇ ਅੱਤਵਾਦੀਆਂ (Terrorists) ਨਾਲ ਸਬੰਧ ਹੋਣ ਦੇ ਦੋਸ਼ ਵਿਚ ਇਕ ਔਰਤ ਸਮੇਤ 4 ਸ਼ੱਕੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਏ. ਕੇ.-47 ਰਾਈਫ਼ਲ, ਗੋਲਾ-ਬਾਰੂਦ ਅਤੇ ਗ੍ਰੇਨੇਡ ਬਰਾਮਦ ਕੀਤੇ ਸਨ । ਉਸ ਤੋਂ ਪਹਿਲਾਂ 7 ਅਪ੍ਰੈਲ ਨੂੰ ਜੰਮੂ-ਕਸ਼ਮੀਰ ਪੁਲਸ ਅਤੇ ਸੁਰੱਖਿਆ ਬਲਾਂ (Security forces) ਨੇ ਸਾਂਝੇ ਅਭਿਆਨ ਵਿਚ ਲਸ਼ਕਰ-ਏ-ਤੋਇਬਾ ਨਾਲ ਜੁੜੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਪਾਕਿਸਤਾਨੀ ਅੱਤਵਾਦੀ ਅਤੇ ਉਸ ਦੇ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ ।








