25 ਸਾਲਾ ਨੌਜਵਾਨ ਨਸ਼ੇ ਦੀ ਓਵਰਡੋੋਜ ਕਾਰਨ ਹੋਇਆ ਮੌਤ ਨੂੰ ਪਿਆਰਾ

0
38
Dead Body

ਤਰਨਤਾਰਨ, 4 ਮਈ 2026 : ਪੰਜਾਬ ਦੇ ਜਿਲਾ ਤਰਨਤਾਰਨ (Tarn Taran) ਦੇ ਹਲਕਾ ਪੱਟੀ ਦੇ ਪਿੰਡ ਸਭਰਾ ਵਿਖੇ ਇਕ ਨੌਜਵਾਨ ਨਸ਼ੇ ਦੀ ਓਵਰਡੋਜ (Drug overdose) ਕਾਰਨ ਮੌਤ ਨੂੰ ਪਿਆਰਾ ਹੋ ਗਿਆ ਹੈ ।

ਕੌਣ ਹੈ ਇਹ ਨੌਜਵਾਨ

ਮਿਲੀ ਜਾਣਕਾਰੀ ਅਨੁਸਾਰ ਜਿ਼ਲ੍ਹਾ ਤਰਨਤਾਰਨ ਦੇ ਵਿਧਾਨ ਸਭਾ ਹਲਕਾ ਪੱਟੀ (Halka Patti) ਅਧੀਨ ਪੈਂਦੇ ਪਿੰਡ ਸਭਰਾ ਵਿੱਚ ਨਸ਼ੇ ਦੀ ਓਵਰਡੋਜ਼ ਕਾਰਨ ਇੱਕ 25 ਸਾਲਾ ਨੌਜਵਾਨ ਦੀ ਮੌਤ (Death) ਹੋਣ ਦਾ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ ਪਛਾਣ ਸਰਦੂਲ ਸਿੰਘ ਵਜੋਂ ਹੋਈ ਹੈ ।

ਕੀ ਜਾਣਕਾਰੀ ਦਿੱਤੀ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ

ਮੌਤ ਦੇ ਘਾਟ ਉਤਰ ਗਏ ਨੌਜਵਾਨ ਦੇ ਪਿਤਾ ਬਲਵੀਰ ਸਿੰਘ, ਚਾਚਾ ਰਣਜੀਤ ਸਿੰਘ ਅਤੇ ਭਰਾ ਰਣਧੀਰ ਸਿੰਘ ਨੇ ਦੱਸਿਆ ਕਿ ਸਰਦੂਲ ਸਿੰਘ ਬੀਤੀ ਦੇਰ ਰਾਤ ਘਰ ਤੋਂ ਬਾਹਰ ਗਿਆ ਸੀ ਪਰ ਵਾਪਸ ਨਹੀਂ ਪਰਤਿਆ । ਬਾਅਦ ਵਿੱਚ ਕਿਸੇ ਰਾਹਗੀਰ ਨੇ ਸੂਚਨਾ ਦਿੱਤੀ ਕਿ ਉਨ੍ਹਾਂ ਦਾ ਲੜਕਾ ਬਾਹਰ ਮੰਡ ਇਲਾਕੇ ਵਿੱਚ ਪਿਆ ਹੋਇਆ ਹੈ । ਜਦੋਂ ਪਰਿਵਾਰ ਨੇ ਮੌਕੇ ‘ਤੇ ਜਾ ਕੇ ਦੇਖਿਆ ਤਾਂ ਸਰਦੂਲ ਸਿੰਘ ਦੀ ਮੌਤ ਹੋ ਚੁੱਕੀ ਸੀ ਅਤੇ ਉਸ ਦੇ ਸਰੀਰ ‘ਤੇ ਨਸ਼ੇ ਦਾ ਟੀਕਾ ਲੱਗਿਆ ਹੋਇਆ ਸੀ ।

ਨਸ਼ਾ ਵਿਕਣ ਤੇ ਪੀੜ੍ਹਤ ਪਰਿਵਾਰ ਨੇ ਲਗਾਏ ਗੰਭੀਰ ਦੋਸ਼

ਨਸ਼ੇ ਦੀ ਓਵਰਡੋਜ ਕਾਰਨ ਮਰ ਚੁੱਕੇ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਪੁਲਸ ਪ੍ਰਸ਼ਾਸਨ ‘ਤੇ ਬਹੁਤ ਗੰਭੀਰ ਇਲਜ਼ਾਮ ਲਗਾਉਂਦੇ ਹੋਏ ਕਿਹਾ ਕਿ ਪਿੰਡ ਸਭਰਾ ਵਿੱਚ ਨਸ਼ਾ ਸ਼ਰੇਆਮ ਵਿਕ ਰਿਹਾ ਹੈ । ਉਨ੍ਹਾਂ ਦਾ ਕਹਿਣਾ ਹੈ ਕਿ ਪੁਲਸ ਨਸ਼ਾ ਤਸਕਰਾਂ (Drug traffickers) ਵਿਰੁੱਧ ਕਾਰਵਾਈ ਕਰਨ ਦੀ ਬਜਾਏ ਉਨ੍ਹਾਂ ਦਾ ਪੱਖ ਪੂਰਦੀ ਹੈ, ਜਿਸ ਕਾਰਨ ਉਨ੍ਹਾਂ ਨੇ ਕੋਈ ਪੁਲਸ ਦਰਖਾਸਤ ਵੀ ਨਹੀਂ ਦਿੱਤੀ ਕਿਉਂਕਿ ਉਨ੍ਹਾਂ ਨੂੰ ਸੁਣਵਾਈ ਦੀ ਕੋਈ ਉਮੀਦ ਨਹੀਂ ਹੈ । ਪਰਿਵਾਰ ਨੇ ਮੰਗ ਕੀਤੀ ਹੈ ਕਿ ਪਿੰਡ ਵਿੱਚ ਵਿਕ ਰਹੇ ਨਸ਼ੇ `ਤੇ ਤੁਰੰਤ ਠੱਲ੍ਹ ਪਾਈ ਜਾਵੇ ਤਾਂ ਜੋ ਹੋਰ ਨੌਜਵਾਨਾਂ ਦੀਆਂ ਜਾਨਾਂ ਬਚਾਈਆਂ ਜਾ ਸਕਣ ।

LEAVE A REPLY

Please enter your comment!
Please enter your name here