ਸੰਗਰੂਰ, 16 ਸਤੰਬਰ 2025 : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ (Punjab Agricultural University Ludhiana) ਦੇ ਫਾਰਮ ਸਲਾਹਕਾਰ ਸੇਵਾ ਕੇਂਦਰ ਸੰਗਰੂਰ ਵੱਲੋਂ ਪਿੰਡ ਬਿੱਗੜਵਾਲ ਵਿਖੇ ਲਗਾਤਾਰ ਝੋਨੇ ਅਤੇ ਬਾਸਮਤੀ ਤੋਂ ਚੰਗਾ ਝਾੜ ਲੈਣ ਲਈ ਸਿਫਾਰਿਸ਼ ਨੁਕਤਿਆਂ ਸੰਬੰਧੀ ਅਤੇ ਝੋਨੇ ਦੀ ਪਰਾਲੀ ਨੂੰ ਬਗੈਰ ਅੱਗ ਲਗਾਏ ਖੇਤ ਵਿੱਚ ਹੀ ਸੰਭਾਲ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ । ਕੈਂਪ ਵਿੱਚ ਪਿੰਡ ਦੇ ਅਗਾਂਹਵਧੂ 50 ਤੋਂ ਵੱਧ ਕਿਸਾਨਾਂ (More than 50 progressive farmers of the village) ਨੇ ਵੱਧ ਚੜ ਕੇ ਹਿੱਸਾ ਲਿਆ ।
ਕੈਂਪ ਦੀ ਪ੍ਰਧਾਨਗੀ ਕਰਦੇ ਹੋਏ ਡਾ. ਅਸ਼ੋਕ ਕੁਮਾਰ, ਜ਼ਿਲ੍ਹਾ ਪਸਾਰ ਵਿਗਿਆਨੀ ਨੇ ਪਹਿਲਾਂ ਝੋਨੇ ਦੀ ਪਰਾਲੀ ਦੇ ਖੇਤ ਵਿੱਚ ਹੀ ਪ੍ਰਬੰਧਨ ਲਈ ਹੈਪੀਸੀਡਰ, ਸੁਪਰ ਸੀਡਰ, ਪੀ. ਏ. ਯੂ. ਸਮਾਰਟ ਸੀਡਰ ਅਤੇ ਸਰਫੇਸ ਸੀਡਿੰਗ-ਕਮ-ਮਲਚਿੰਗ ਵਿਧੀ ਨਾਲ ਕਣਕ ਦੀ ਬਿਜਾਈ ਕਰਨ ਬਾਰੇ ਵਿਸਥਾਰਪੂਰਵਕ ਦੱਸਿਆ ਨਾਲ ਹੀ ਝੋਨੇ ਵਿੱਚ ਫੋਕ ਘਟਾਉਣ ਲਈ ਜਦੋਂ ਝੋਨਾ ਗੋਭ (Rice bran) ਵਿੱਚ ਹੋਵੇ ਤਾਂ 1.5 % ਪੋਟਾਸ਼ੀਅਮ ਨਾਈਟ੍ਰੇਟ (3 ਕਿਲੋ ਪੋਟਾਸ਼ੀਅਮ ਨਾਈਟ੍ਰੇਟ ਨੂੰ 200 ਲਿਟਰ ਪਾਣੀ ਵਿੱਚ ਪ੍ਰਤੀ ਏਕੜ) ਦੇ ਛਿੜਕਾਅ ਬਾਰੇ ਸੁਝਾਅ ਦਿੱਤਾ । ਉਨ੍ਹਾਂ ਨੇ ਝੋਨੇ ਅਤੇ ਬਾਸਮਤੀ ਦੇ ਕੀੜਿਆਂ ਅਤੇ ਬਿਮਾਰੀਆਂ ਜਿਵੇਂ ਕਿ ਪੱਤਾ ਲਪੇਟ ਸੁੰਡੀ, ਸ਼ੀਥ ਬਲਾਈਟ ਅਤੇ ਬਲਾਸਟ ਦੇ ਪ੍ਰਬੰਧਨ ਲਈ ਨਵੀਆਂ ਸਿਫ਼ਾਰਸ਼ਾਂ ਬਾਰੇ ਗੱਲ ਕੀਤੀ ।
ਉਹਨਾਂ ਕਿਸਾਨਾਂ ਨੂੰ ਸਾਉਣੀ ਦੀ ਫਸਲ ਦੀ ਵਾਢੀ ਤੋਂ ਬਾਅਦ ਆਪਣੇ ਖੇਤ ਦੀ ਮਿੱਟੀ ਚੈੱਕ ਕਰਾਉਣ ਲਈ ਪ੍ਰੇਰਿਤ ਕੀਤਾ ਅਤੇ ਮਿੱਟੀ ਪਰਖ (Soil test) ਲਈ ਨਮੂਨਾ ਲੈਣ ਦੇ ਢੰਗ ਬਾਰੇ ਵੀ ਵਿਸਥਾਰ ਪੂਰਵਕ ਜਾਣਕਾਰੀ ਸਾਂਝੀ ਕੀਤੀ । ਉਨ੍ਹਾਂ ਨੇ ਮਿੱਟੀ ਦੀ ਜੈਵਿਕ ਸਿਹਤ ਸੁਧਾਰਨ ਲਈ ਆ ਹਾੜੀ ਵਿੱਚ ਬੀਜੀ ਜਾਣ ਵਾਲੀ ਕਣਕ (Wheat to be sown) ਨੂੰ ਲੱਗਣ ਵਾਲੇ ਜੈਵਿਕ ਟੀਕੇ (ਕੰਨਸ਼ੋਰਸ਼ੀਅਮ) ਦੇ ਫਾਇਦਿਆਂ ਬਾਰੇ ਦੱਸਿਆ।ਉਹਨਾਂ ਅੱਗੇ ਹਾੜੀ ਦੀਆਂ ਮੁੱਖ ਫਸਲਾਂ ਵਿੱਚ ਸੁਚੱਜੇ ਖੁਰਾਕ ਪ੍ਰਬੰਧਨ ਬਾਰੇ ਵਿਚਾਰ ਸਾਂਝੇ ਕੀਤੇ ।
ਕਿਸਾਨਾਂ ਨੂੰ ਹਾੜ੍ਹੀ ਵਿੱਚ ਬੀਜੀਆਂ ਜਾਣ ਵਾਲੀਆਂ ਕਣਕ ਦੀਆਂ ਸਿਫਾਰਿਸ਼ ਕਿਸਮਾਂ ਖਾਸ ਤੌਰ ਤੇ ਸ਼ੂਗਰ ਵਾਲੀ ਕਿਸਮ ਆਰ. ਐਸ. 1 ਅਤੇ ਪੀ. ਬੀ. ਡਬਲਯੂ. ਬਿਸਕਿਟ 1 ਕਿਸਮ ਆਦਿ ਦੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ । ਘਰੇਲੂ ਬਗੀਚੀ ਦੀ ਮਹੱਤਤਾ ਨੂੰ ਮੁੱਖ ਰੱਖਦੇ ਹੋਏ ਉਹਨਾਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਤਿਆਰ ਸਰਦੀ ਰੁੱਤ ਦੀਆਂ ਸਬਜ਼ੀ ਦੀਆਂ ਕਿੱਟਾਂ ਬਾਰੇ ਚਾਨਣਾ ਪਾਇਆ ਅਤੇ ਸੇਲ ਵਾਸਤੇ ਵੀ ਉਪਲਬਧ ਕਰਵਾਇਆ ਗਿਆ । ਇਸ ਮੌਕੇ ਪੀ. ਏ. ਯੂ. ਸਾਹਿਤ ਦੀ ਪ੍ਰਦਰਸ਼ਨੀ ਅਤੇ ਸੇਲ ਵੀ ਕੀਤੀ ਗਈ । ਇਸ ਦੇ ਨਾਲ ਹੀ ਪੀਏਯੂ ਲੁਧਿਆਣਾ ਵਲੋਂ ਹਾੜ੍ਹੀ ਰੁੱਤ ਲਈ ਲਗਾਏ ਜਾ ਰਹੇ ਕਿਸਾਨ ਮੇਲਿਆਂ ਦਾ ਪ੍ਰਚਾਰ ਵੀ ਕੀਤਾ ।
ਇਸ ਮੌਕੇ ਨਿਰਭੈ ਸਿੰਘ ਨੇ ਕੈਂਪ ਲਗਾਉਣ ਵਿੱਚ ਪੂਰਾ ਸਹਿਯੋਗ ਦਿੱਤਾ ਅਤੇ ਨਾਲ ਹੀ ਹਰਮੇਲ ਸਿੰਘ, ਹਰਜਿੰਦਰ ਸਿੰਘ ਅਤੇ ਹੋਰ ਵੀ ਕੈਂਪ ਵਿੱਚ ਮੌਜੂਦ ਰਹੇ।ਕੈਂਪ ਦੌਰਾਨ ਉੱਠੇ ਕਈ ਸਵਾਲ, ਜਿਸ ਵਿੱਚ ਕਣਕ ਦੀਆਂ ਨਵੀਆਂ ਕਿਸਮਾਂ ਦੇ ਬੀਜ, ਨੈਨੋ-ਯੂਰੀਆ, ਮਿੱਟੀ ਅਤੇ ਪਾਣੀ ਦਾ ਨਮੂਨਾ ਕਿਵੇਂ ਲੈਣਾ ਹੈ, ਜੈਵਿਕ ਮਾਦਾ ਵਧਾਉਣ ਦੇ ਤਰੀਕੇ ਆਦਿ ਦੇ ਪ੍ਰਭਾਵਸ਼ਾਲੀ ਢੰਗ ਨਾਲ ਉੱਤਰ ਦਿੱਤੇ ਗਏ ।
Read More : ਖੇਤੀਬਾੜੀ ਵਿਭਾਗ ਵੱਲੋਂ ਪਰਾਲੀ ਪ੍ਰਬੰਧਨ ਸਬੰਧੀ ਜਾਗਰੂਕਤਾ ਕੈਂਪਾਂ ਦਾ ਆਗਾਜ਼









