ਝੋਨੇ ਦੀ ਰਹਿੰਦ ਖੂੰਹਦ, ਪਰਾਲੀ ਅਤੇ ਨਾੜ ਨੂੰ ਅੱਗ ਲਗਾਉਣ ’ਤੇ ਪਾਬੰਦੀ

0
47
Ban on burning paddy

ਸੰਗਰੂਰ, 16 ਸਤੰਬਰ 2025 : ਵਧੀਕ ਜ਼ਿਲ੍ਹਾ ਮੈਜਿਸਟਰੇਟ ਸੰਗਰੂਰ ਅਮਿਤ ਬੈਂਬੀ (Additional District Magistrate Sangrur Amit Bambi) ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਸੰਗਰੂਰ ਦੀ ਹੱਦ ਅੰਦਰ ਝੋਨੇ ਦੀ ਕਟਾਈ ਤੋਂ ਬਾਅਦ ਫਸਲ ਦੀ ਰਹਿੰਦ ਖੂੰਹਦ, ਪਰਾਲੀ ਅਤੇ ਨਾੜ ਨੂੰ ਅੱਗ ਲਗਾਉਣ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ । ਇਹ ਹੁਕਮ 11 ਨਵੰਬਰ 2025 ਤੱਕ ਲਾਗੂ ਰਹਿਣਗੇ ।

ਹਵਾ ਵਿੱਚ ਧੰਏ ਨਾਲ ਬਹੁਤ ਪ੍ਰਦੂਸ਼ਣ ਫੈਲਦਾ ਹੈ

ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਆਮ ਤੌਰ ’ਤੇ ਵੇਖਣ ਵਿੱਚ ਆਇਆ ਹੈ ਕਿ ਕਈ ਕਿਸਾਨਾਂ ਵੱਲੋਂ ਝੋਨੇ ਦੀ ਕਟਾਈ ਤੋਂ ਬਾਅਦ ਫਸਲ ਦੀ ਰਹਿੰਦ ਖੂੰਹਦ ਅਤੇ ਨਾੜ ਨੂੰ ਅੱਗ ਲਗਾ ਦਿੱਤੀ ਜਾਂਦੀ ਹੈ, ਜਿਸ ਨਾਲ ਨੁਕਸਾਨ ਹੋਣ ਦਾ ਖਦਸਾ ਬਣਿਆ ਰਹਿੰਦਾ ਹੈ । ਹਵਾ ਵਿੱਚ ਧੰਏ ਨਾਲ ਬਹੁਤ ਪ੍ਰਦੂਸ਼ਣ ਫੈਲਦਾ ਹੈ, ਜਿਸ ਨਾਲ ਸਾਹ ਦੀਆਂ ਬਿਮਾਰੀਆਂ (Respiratory diseases) ਹੋ ਸਕਦੀਆਂ ਹਨ ।

ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਨਾਲ ਘਟਦੀ ਹੈ ਜ਼ਮੀਨ ਦੀ ਉਪਜਾਊ ਸ਼ਕਤੀ

ਰਹਿੰਦ-ਖੂੰਹਦ ਨੂੰ ਅੱਗ ਲਗਾਉਣ (Burning waste) ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ । ਆਲੇ-ਦੁਆਲੇ ਖੜੀ ਫਸਲ ਜਾਂ ਪਿੰਡ ਵਿੱਚ ਵੀ ਅੱਗ ਲੱਗਣ ਦਾ ਡਰ ਰਹਿੰਦਾ ਹੈ, ਜਿਸ ਨਾਲ ਕਈ ਵੱਡੇ ਹਾਦਸੇ ਵੀ ਵਾਪਰ ਸਕਦੇ ਹਨ ਅਤੇ ਜਾਨੀ-ਮਾਲੀ ਨੁਕਸਾਨ ਹੋਣ ਦਾ ਖਤਰਾ ਹੁੰਦਾ ਹੈ । ਸੜਕ ਦੁਆਲੇ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਨਾਲ ਆਵਾਜਾਈ ਵਿੱਚ ਵਿਘਨ (Traffic disruption)  ਪੈਣ ਦੇ ਨਾਲ-ਨਾਲ ਹਾਦਸਾ ਹੋਣ ਦੀ ਵੀ ਸੰਭਾਵਨਾ ਬਣੀ ਰਹਿੰਦੀ ਹੈ, ਜਿਸ ਨਾਲ ਕਿਸੇ ਸਮੇਂ ਅਮਨ ਅਤੇ ਕਾਨੂੰਨ (Law and order) ਦੀ ਸਥਿਤੀ ਨੂੰ ਬਣਾਈ ਰੱਖਣਾ ਵੀ ਔਖਾ ਹੋ ਸਕਦਾ ਹੈ । ਇਸ ਨੂੰ ਰੋਕਣਾਂ ਲੋਕ ਹਿੱਤ ਵਿੱਚ ਬਹੁਤ ਜ਼ਰੂਰੀ ਹੈ ਅਤੇ ਤੁਰੰਤ ਲੋੜੀਂਦੇ ਕਦਮ ਚੁੱਕਣ ਦੀ ਜ਼ਰੂਰਤ ਜਾਪਦੀ ਹੈ ।

Read More : ਪਿੰਡ ਬਿੱਗੜਵਾਲ ਵਿਖੇ ਝੋਨੇ ਦੀ ਪਰਾਲੀ ਪ੍ਰਬੰਧਨ ਸਬੰਧੀ ਲਗਾਇਆ ਜਾਗਰੂਕਤਾ ਕੈਂਪ

LEAVE A REPLY

Please enter your comment!
Please enter your name here