ਝੋਨੇ ਵਿਚ ਮੱਧਰੇਪਣ ਦੀ ਸਮੱਸਿਆ ਨੂੰ ਨਜਿੱਠਣ ਲਈ ਵਿਭਾਗ ਵੱਲੋਂ ਟੀਮਾਂ ਦਾ ਗਠਨ

0
16
Agriculture

ਪਟਿਆਲਾ, 7 ਅਗਸਤ 2025 : ਡਿਪਟੀ ਕਮਿਸ਼ਨਰ (Deputy Commissioner) ਡਾ. ਪ੍ਰੀਤੀ ਯਾਦਵ ਦੀ ਅਗਵਾਈ ਹੇਠ ਮੁੱਖ ਖੇਤੀਬਾੜੀ ਅਫ਼ਸਰ ਪਟਿਆਲਾ ਡਾ. ਜਸਵਿੰਦਰ ਸਿੰਘ ਵੱਲੋਂ ਜ਼ਿਲ੍ਹਾ ਪਟਿਆਲਾ ਵਿਚ ਝੋਨੇ ਦੀ ਫ਼ਸਲ ਵਿਚ ਮੱਧਰੇਪਣ ਦੀ ਸਮੱਸਿਆ (The problem of mid-season in paddy crop)  ਨੂੰ ਨਜਿੱਠਣ ਲਈ ਟੀਮਾਂ ਦਾ ਗਠਨ ਕੀਤਾ ਗਿਆ। ਉਹਨਾਂ ਦੱਸਿਆ ਕਿ ਇਹ ਟੀਮਾਂ ਪਿੰਡ ਪੱਧਰ ’ਤੇ ਜਾ ਕੇ ਕਿਸਾਨਾਂ ਨੂੰ ਮੱਧਰੇਪਣ ਦੀ ਸਮੱਸਿਆ ਤੋਂ ਨਜਿੱਠਣ ਲਈ ਤਕਨੀਕੀ ਜਾਣਕਾਰੀ ਸਾਂਝੀ ਕਰ ਰਹੀਆਂ ਹਨ।

ਖੇਤੀਬਾੜੀ ਵਿਭਾਗ (Department of Agriculture) ਵੱਲੋਂ ਕਿਸਾਨਾਂ ਨੂੰ ਆਪਣੇ ਖੇਤਾਂ ਦੇ ਖੜੇ ਪਾਣੀ ਨੂੰ ਸੁਕਾਉਣ, ਬਿਮਾਰੀ ਨੂੰ ਫੈਲਾਉਣ ਵਾਲੇ ਚਿੱਟੀ ਪਿੱਠ ਵਾਲੇ ਟਿੱਡੇ ਦੀ ਰੋਕਥਾਮ ਲਈ ਕੀੜੇਮਾਰ ਦਵਾਈ ਚੈਸ 120 ਗ੍ਰਾਮ ਪ੍ਰਤੀ ਏਕੜ ਦੇ ਹਿਸਾਬ ਨਾਲ ਸਪਰੇਅ ਕਰਨ ਅਤੇ ਜਿਨ੍ਹਾਂ ਖੇਤਾਂ ਵਿਚ ਜ਼ਿੰਕ ਦੀ ਘਾਟ ਹੋਵੇ, ਉਹਨਾਂ ਖੇਤਾਂ ਵਿਚ ਜ਼ਿੰਕ ਸਲਫ਼ੇਟ ਦਾ ਸਪਰੇਅ ਕਰਨ ਦੀ ਸਿਫ਼ਾਰਿਸ਼ ਕਰ ਰਹੀਆਂ ਹਨ। ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹਾ ਪਟਿਆਲਾ ਦੇ ਪਿੰਡ ਸ਼ੰਕਰਪੁਰ, ਗੌਂਸਪੁਰ, ਦੌਣਕਲਾਂ, ਬਠੋਈ ਕਲਾਂ, ਤਰ੍ਹੈਂ, ਡਕਾਲਾ, ਡਰੋਲਾ, ਮੈਣ, ਖੇੜਾ ਜੱਟਾ, ਮਜਾਲ ਕਲਾਂ, ਰੋਹੜ ਜਗੀਰ, ਗਲੋਲੀ ਅਤੇ ਅਰਨੋ ਆਦਿ ਪਿੰਡਾਂ ਵਿਚ ਇਹ ਸਮੱਸਿਆ ਲਗਭਗ 1200 ਏਕੜ ਵਿਚ ਦੇਖਣ ਨੂੰ ਆਈ ਹੈ।

ਮੁੱਖ ਖੇਤੀਬਾੜੀ ਅਫ਼ਸਰ (Chief Agricultural Officer) ਪਟਿਆਲਾ ਨੇ ਦੱਸਿਆ ਕਿ ਮੱਧਰੇਪਣ ਦੀ ਸਮੱਸਿਆ ਦੇ ਹੱਲ ਲਈ ਬਲਾਕ ਪਟਿਆਲਾ ਦੇ ਕਿਸਾਨ ਡਾ. ਗੁਰਮੀਤ ਸਿੰਘ (97791-60950), ਬਲਾਕ ਨਾਭਾ ਦੇ ਕਿਸਾਨ ਡਾ. ਜੁਪਿੰਦਰ ਸਿੰਘ ਗਿੱਲ (97805-60004), ਬਲਾਕ ਭੂਨਰਹੇੜੀ ਦੇ ਕਿਸਾਨ ਡਾ. ਅਵਨਿੰਦਰ ਸਿੰਘ ਮਾਨ (80547-04171), ਬਲਾਕ ਸਮਾਣਾ ਦੇ ਕਿਸਾਨ ਡਾ. ਸਤੀਸ਼ ਕੁਮਾਰ (97589-00047), ਬਲਾਕ ਰਾਜਪੁਰਾ ਦੇ ਕਿਸਾਨ ਡਾ. ਜੁਪਿੰਦਰ ਸਿੰਘ ਪਨੂੰ (73070-59201) ਅਤੇ ਬਲਾਕ ਘਨੌਰ ਦੇ ਕਿਸਾਨ ਡਾ. ਰਣਜੋਧ ਸਿੰਘ (99883-12299) ਨਾਲ ਸੰਪਰਕ ਕਰ ਸਕਦੇ ਹਨ ।

Read More : ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਫ਼ਸਲ ਲਈ ਐਡਵਾਈਜ਼ਰੀ ਜਾਰੀ

LEAVE A REPLY

Please enter your comment!
Please enter your name here