ਦਦਹੇੜਾ ਵਿਚ ਕਿਸਾਨਾਂ ਨੇ ਕੀਤੀ ਸੁਪਰਸੀਡਰ ਨਾਾਲ ਕਣਕ ਦੀ ਬਿਜਾਈ

0
28
Village Dadhera

ਪਟਿਆਲਾ, 11 ਨਵੰਬਰ 2025 : ਇੱਥੇ ਨਾਭਾ ਰੋਡ ‘ਤੇ ਪਿੰਡ ਦਦਹੇੜਾ (Village Dadhera) ਦੇ ਇੱਕ ਘੱਟ ਜਮੀਨ ਹੋਣ ਦੇ ਬਾਵਜੂਦ ਪਰਾਲੀ ਨੂੰ ਪਿਛਲੇ 10 ਸਾਲਾਂ ਤੋਂ ਅੱਗ ਨਾ ਲਗਾਉਣ ਵਾਲੇ ਅਗਾਂਹਵਧੂ ਕਿਸਾਨ ਮਨਦੀਪ ਸਿੰਘ ਨੇ ਅੱਜ ਆਪਣੀ ਚਾਰ ਏਕੜ ਜਮੀਨ ‘ਚ ਸੁਪਰਸੀਡਰ ਤੇ ਮਲਚਿੰਗ (Mulching on Superseeder) ਜਰੀਏ ਕਣਕ ਦੀ ਬਿਜਾਈ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੀ ਮੌਜੂਦਗੀ ‘ਚ ਕੀਤੀ ।

ਜ਼ਿਲ੍ਹੇ ‘ਚ ਪਰਾਲੀ ਨਾ ਸਾੜਨ ਵਾਲੇ ਕਿਸਾਨ ਵਾਤਾਵਰਣ ਤੇ ਜਮੀਨ ਬਚਾਉਣ ਲਈ ਬਣੇ ਰਾਹ ਦਸੇਰਾ : ਡਾ. ਪ੍ਰੀਤੀ ਯਾਦਵ

ਇਸ ਮੌਕੇ ਕਿਸਾਨ ਮਨਦੀਪ ਸਿੰਘ ਨੇ ਹੋਰਨਾਂ ਕਿਸਾਨਾਂ ਨੂੰ ਪਰਾਲੀ ਬਿਨ੍ਹਾਂ ਅੱਗ ਲਾਏ ਕਣਕ ਦੀ ਬਿਜਾਈ ਸੁਪਰ ਸੀਡਰ ਨਾਲ ਕਰਨ ਦੇ ਫਾਇਦੇ ਦੱਸਦਿਆਂ ਸੱਦਾ ਦਿੱਤਾ ਕਿ ਕੋਈ ਵੀ ਕਿਸਾਨ ਪਰਾਲੀ ਨੂੰ ਅੱਗ ਨਾ ਲਗਾਵੇ । ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ (Deputy Commissioner Dr. Preeti Yadav) ਨੇ ਕਿਹਾ ਕਿ ਅਜਿਹੇ ਕਿਸਾਨ, ਜੋ ਪਰਾਲੀ ਨੂੰ ਅੱਗ ਨਹੀਂ ਲਗਾਉਂਦੇ ਉਹ ਵਾਤਾਵਰਣ ਤੇ ਜਮੀਨ ਨੂੰ ਬਚਾਉਣ ਲਈ ਹੋਰਨਾਂ ਕਿਸਾਨਾਂ ਲਈ ਰਾਹ ਦਸੇਰਾ ਬਣ ਰਹੇ ਹਨ । ਉਨ੍ਹਾਂ ਕਿਹਾ ਕਿ ਅਜਿਹੇ ਕਿਸਾਨਾਂ ਦੀ ਬਦੌਲਤ ਹੀ ਇਸ ਵਾਰ ਜ਼ਿਲ੍ਹੇ ਅੰਦਰ ਪਿਛਲੇ ਸਾਲਾਂ ਨਾਲੋਂ ਬਹੁਤ ਘੱਟ ਖੇਤਾਂ ਵਿੱਚ ਅੱਗ ਲੱਗੀ ਹੈ, ਇਸ ਦਾ ਸਾਰਾ ਸਿਹਰਾ ਅਜਿਹੇ ਕਿਸਾਨਾਂ ਨੂੰ ਜਾਂਦਾ ਹੈ ।

ਵਾਤਾਵਰਣ ਪ੍ਰਦੂਸ਼ਤ ਹੋਣ ਤੋਂ ਬਚਾਉਣ ਲਈ ਹੋਰ ਕਿਸਾਨ ਵੀ ਪਰਾਲੀ ਬਿਨ੍ਹਾਂ ਸਾੜੇ ਕਰਨ ਖੇਤੀ : ਕਿਸਾਨ ਮਨਦੀਪ ਸਿੰਘ

ਇਸ ਮੌਕੇ ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਹੋਰ ਕਿਸਾਨ ਵੀ ਵਾਤਾਵਰਣ ਬਚਾਉਣ ਅਤੇ ਪਰਾਲੀ ਨੂੰ ਬਿਨ੍ਹਾਂ ਅੱਗ ਲਾਏ ਸੰਭਾਲਣ ਲਈ ਅੱਗੇ ਆਉਣ ਅਤੇ ਅਜਿਹੇ ਕਿਸਾਨਾਂ ਨੂੰ ਕਣਕ ਦੀ ਬਿਜਾਈ ਲਈ ਲੋੜੀਂਦੀ ਮਸ਼ੀਨਰੀ (Required machinery) ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੁਹੱਈਆ ਕਰਵਾਈ ਜਾ ਰਹੀ ਹੈ ਤੇ ਹੈਪੀ ਸੀਡਰ ਤੇ ਸੁਪਰ ਸੀਡਰ ਆਦਿ ਲੈਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੇ ਕੰਟਰੋਲ ਸੈਂਟਰ ਦੇ ਫੋਨ ਨੰਬਰ 0175-2350550 ਸਮੇਤ ਖੇਤੀਬਾੜੀ ਵਿਭਾਗ ਨਾਲ ਸੰਪਰਕ ਕਰਨ ।

Read More : ਡੀ. ਸੀ. ਵੱਲੋਂ ਘਨੁੜਕੀ ਤੇ ਬੌੜਾਂ ਵਿਖੇ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨਾਲ ਮੁਲਾਕਾਤ

LEAVE A REPLY

Please enter your comment!
Please enter your name here