ਪਿੰਡ ਲਲੌਛੀ ਵਿਚ ਹਾੜੀ ਦੀਆਂ ਫਸਲਾਂ ਦਾ ਕਿਸਾਨ ਸਿਖਲਾਈ ਕੈਂਪ ਆਯੋਜਿਤ

0
18
Farmers training camp

ਪਟਿਆਲਾ, 28 ਨਵੰਬਰ 2025 : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ (Department of Agriculture and Farmers Welfare) (ਪੰਜਾਬ) ਪਟਿਆਲਾ ਨੇ ਅੱਜ ਸ਼ਹੀਦ ਊਧਮ ਸਿੰਘ ਕਮਿਊਨਟੀ ਹਾਲ ਪਿੰਡ ਲਲੌਛੀ (Village Lalochhi) ਵਿਖੇ ਹਾੜੀ ਦੀਆਂ ਫ਼ਸਲਾਂ ਸਬੰਧੀ ਜਿ਼ਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ (Farmer Training Camp) ਲਗਾਇਆ ।

ਕੈਂਪ ਵਿਚ ਕੀਤਾ ਗਿਆ ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ 3 ਕਿਸਾਨਾਂ ਦਾ ਸਨਮਾਨ

ਮਾਰਕੀਟ ਕਮੇਟੀ ਸਮਾਣਾ ਦੇ ਚੇਅਰਮੈਨ ਬਲਕਾਰ ਸਿੰਘ ਗੱਜੂਮਾਜਰਾ ਅਤੇ ਹਰਜਿੰਦਰ ਸਿੰਘ ਜੌੜਾਮਾਜਰਾ ਦੀ ਹਾਜਰੀ ਵਿਚ ਮੁੱਖ ਖੇਤੀਬਾੜੀ ਅਫ਼ਸਰ (Chief Agricultural Officer) ਵੱਲੋਂ ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ 30 ਕਿਸਾਨਾਂ ਨੂੰ ਸਨਮਾਨਿਤ ਕੀਤਾ ਗਿਆ । ਕੈਂਪ ਵਿਚ ਮੁੱਖ ਖੇਤੀਬਾੜੀ ਅਫਸਰ ਡਾ. ਜਸਵਿੰਦਰ ਸਿੰਘ ਨੇ ਵੱਖ-ਵੱਖ ਬਲਾਕਾਂ ਦੇ ਹਾਜਰ ਕਿਸਾਨਾਂ ਨੂੰ ਖੇਤੀਬਾੜੀ ਮਾਹਿਰਾਂ ਦੀ ਰਾਏ ਅਨੁਸਾਰ ਫਸਲਾਂ ਦੀ ਦੇਖ-ਰੇਖ ਕਰਨ ਦੀ ਅਪੀਲ ਕੀਤੀ ਅਤੇ ਫਸਲੀ ਵਿਭਿੰਨਤਾ ਹੇਠ ਰਕਬਾ ਵਧਾਉਣ ਲਈ ਕਿਸਾਨਾਂ ਨੂੰ ਪ੍ਰੇਰਿਆ ਤਾਂ ਜੋ ਖੇਤੀ ਆਮਦਨ ਵਿਚ ਵਾਧਾ ਹੋ ਸਕੇ । ਉਨ੍ਹਾਂ ਕਿਹਾ ਕਿ ਇਹ ਕੈਂਪ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾ ਨਿਰਦੇਸ਼ਾਂ ਅਤੇ ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ ਦੀ ਅਗਵਾਈ ਹੇਠ ਲਗਾਇਆ ਗਿਆ ਹੈ ।

ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਆਉਣ ਵਾਲੇ ਸਾਲਾਂ ਵਿਚ ਵੀ ਜਿ਼ਲ੍ਹਾ ਪ੍ਰਸ਼ਾਸ਼ਨ ਨੂੰ ਸਹਿਯੋਗ ਦੇਣ ਲਈ ਅਪੀਲ ਕੀਤੀ

ਮੁੱਖ ਖੇਤੀਬਾੜੀ ਅਫ਼ਸਰ ਨੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ (Farmers should burn stubble) ਨਾ ਲਗਾਉਣ ਲਈ ਆਉਣ ਵਾਲੇ ਸਾਲਾਂ ਵਿਚ ਵੀ ਜਿ਼ਲ੍ਹਾ ਪ੍ਰਸ਼ਾਸ਼ਨ ਨੂੰ ਸਹਿਯੋਗ ਦੇਣ ਲਈ ਅਪੀਲ ਕੀਤੀ ਅਤੇ ਦੱਸਿਆ ਕਿ ਪਿਛਲੇ ਸਾਲਾਂ ਦੇ ਮੁਕਾਬਲੇ ਜਿ਼ਲ੍ਹੇ ਵਿਚ ਅੱਗ ਲੱਗਣ ਦੀਆਂ ਘਟਨਾਵਾਂ ਲਗਾਤਾਰ ਘਟ ਰਹੀਆਂ ਹਨ ਅਤੇ ਆਉਣ ਵਾਲੇ ਸਾਲਾਂ ਵਿਚ ਵੱਧ ਤੋਂ ਵੱਧ ਪਰਾਲੀ ਪ੍ਰਬੰਧਨ ਸਬੰਧੀ ਖੇਤੀ ਮਸ਼ੀਨਰੀ ਕੋਆਪ੍ਰੇਟਿਵ ਸੋਸਾਇਟੀਆਂ, ਗਰੁੱਪਾਂ, ਐਫ. ਪੀ. ਓ. ਅਤੇ ਵਿਅਕਤੀਗਤ ਕਿਸਾਨਾਂ ਰਾਹੀਂ ਉਪਲੱਭਧ ਕਰਵਾਉਣ ਲਈ ਹੋਰ ਵਧੀਆ ਉਪਰਾਲੇ ਕੀਤੇ ਜਾਣਗੇ ।

ਵਿਭਾਗ ਵਲੋਂ ਲਗਾਏ ਜਾਂਦੇ ਕੈਂਪਾਂ ਵਿਚ ਭਾਗ ਲੈ ਕੇ ਕੀਤੀ ਜਾਵੇ ਜਾਣਕਾਰੀ ਪ੍ਰਾਪਤ

ਕੈਂਪ ਜਿ਼ਲ੍ਹਾ ਸਿਖਲਾਈ ਅਫ਼ਸਰ ਪਟਿਆਲਾ ਡਾ. ਵਿਨੈ ਕੁਮਾਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਵਿਭਾਗ ਵੱਲੋਂ ਪਿੰਡ ਪੱਧਰੀ, ਬਲਾਕ ਪੱਧਰੀ ਅਤੇ ਜਿ਼ਲ੍ਹਾ ਪੱਧਰੀ ਕੈਂਪਾਂ ਵਿਚ ਭਾਗ ਲੈ ਕੇ ਨਵੀਨਤਮ ਖੇਤੀ ਸਬੰਧੀ ਜਾਣਕਾਰੀ ਪ੍ਰਾਪਤ ਕਰਨ । ਕੈਂਪ ਵਿੱਚ ਖੇਤੀਬਾੜੀ ਵਿਭਾਗ, ਪਸ਼ੂ ਪਾਲਣਵਿਭਾਗ, ਡੇਅਰੀ ਵਿਭਾਗ, ਮੱਛੀ ਪਾਲਣ ਵਿਭਾਗ, ਬਾਗਬਾਨੀ ਵਿਭਾਗ ਅਤੇ ਭੂਮੀ ਅਤੇ ਜਲ ਸੰਭਾਲ ਵਿਭਾਗ, ਪ੍ਰਾਇੀਵੇਟ ਕੰਪਨੀਆਂ ਅਤੇ ਅਗਾਂਹਵਧੂ ਕਿਸਾਨਾਂ ਨੇ ਆਪਣੇ ਕੰਮ ਨਾਲ ਸਬੰਧਿਤ ਪ੍ਰਦਰਸ਼ਨੀ ਲਗਾਈ, ਜਿਸ ਦਾ ਹਾਜਰ ਕਿਸਾਨਾਂ ਨੇ ਲਾਹਾ ਲਿਆ ।

ਕੈਂਪ ਵਿਚ ਲਗਭਗ 1000 ਕਿਸਾਨਾਂ ਵੱਲੋਂ ਭਾਗ ਲਿਆ ਗਿਆ

ਕੈਂਪ ਦੌਰਾਨ ਕਿਸਾਨਾਂ ਨੂੰ ਹਾੜੀ ਦੀਆਂ ਫਸਲਾਂ (Rabi crops) ਫਸਲੀ ਵਿਭਿੰਨਤਾ, ਫਸਲਾਂ ਦੀ ਰਹਿੰਦ ਖੂੰਹਦ ਦੀ ਸੁੱਚਜੀ ਵਰਤੋ ਕਰਨ ਸਬੰਧੀ ਕੇ. ਵੀ. ਕੇ. ਰੌਣੀ ਅਤੇ ਫਾਰਮਰ ਸਲਾਹਕਾਰ ਕੇਂਦਰ ਦੇ ਸਾਇੰਸਦਾਨ ਡਾ.ਗੁਰਪ੍ਰੀਤ ਕੌਰ, ਡਾ. ਰਚਨਾ ਸਿੰਗਲਾ, ਡਾ. ਰਜਨੀ ਗੋਇਲ ਅਤੇ ਡਾ. ਗੁਰਪ੍ਰੀਤ ਸਿੰਘ ਨੇ ਤਕਨੀਕੀ ਜਾਣਕਾਰੀ ਦਿੱਤੀ । ਇਸ ਕੈਂਪ ਵਿਚ ਲਗਭਗ 1000 ਕਿਸਾਨਾਂ ਵੱਲੋਂ ਭਾਗ ਲਿਆ ਗਿਆ ।

Read More : ਖੇਤੀਬਾੜੀ ਵਿਭਾਗ ਵੱਲੋਂ ਪਰਾਲੀ ਪ੍ਰਬੰਧਨ ਸਬੰਧੀ ਜਾਗਰੂਕਤਾ ਕੈਂਪਾਂ ਦਾ ਆਗਾਜ਼

LEAVE A REPLY

Please enter your comment!
Please enter your name here