ਝੋਨੇ ਵਿਚ ਮਧਰੇਪਣ ਦੀ ਸਮੱਸਿਆ ਬਾਰੇ ਸੁਚੇਤ ਰਹਿਣ ਦੀ ਲੋੜ : ਖੇਤੀਬਾੜੀ ਅਫਸਰ

0
30
Agriculture Officer

ਪਟਿਆਲਾ, 11 ਜੂਨ 2026 : ਮੁੱਖ ਖੇਤੀਬਾੜੀ ਅਫਸਰ (Chief Agricultural Officer) ਪਟਿਆਲਾ ਡਾ. ਦਾਰਾ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਝੋਨੇ ਵਿਚ ਮਧਰੇਪਣ (Weakness in paddy) ਦੀ ਸਮੱਸਿਆ ਬਾਰੇ ਸੁਚੇਤ ਰਹਿਣ ਦੀ ਲੋੜ ਹੈ ।

ਹੋਰ ਕੀ ਕੀ ਦੱਸਿਆ ਖੇਤੀਬਾੜੀ ਅਫਸਰ ਨੇ

ਡਾ. ਦਾਰਾ ਸਿੰਘ ਮੁੱਖ ਖੇਤੀਬਾੜੀ ਅਫਸਰ ਪਟਿਆਲਾ ਨੇ ਦੱਸਿਆ ਕਿ ਪਿਛਲੇ ਸਾਲ ਝੋਨੇ ਦੀ ਫਸਲ ਵਿਚ ਮਧਰੇ ਬੂਟਿਆਂ ਦੀਆਂ ਸ਼ਿਕਾਇਤਾਂ ਪ੍ਰਾਪਤ ਹੋਈਆਂ ਸਨ । ਪੰਜਾਬ ਖੇਤੀਬਾੜੀ ਯੂਨੀਵਰਸਿਟੀ (Punjab Agricultural University) ਦੇ ਵਿਗਿਆਨੀ ਪਿਛਲੇ ਸਾਲਾਂ ਤੋਂ ਇਸ ਦੇ ਕਾਰਨ ਪਤਾ ਕਰਨ ਲਈ ਲਗਾਤਾਰ ਛਾਣਬੀਣ ਕਰ ਰਹੇ ਹਨ ।

ਖੇਤੀਬਾੜੀ ਅਫਸਰ ਨੇ ਬੂਟਿਆਂ ਦੇ ਮਧਰਾ ਰਹਿਣ ਦਾ ਦਸਿਆ ਕਾਰਨ

ਉਹਨਾ ਦਸਿਆ ਕਿ ਬੂਟਿਆਂ ਦਾ ਮਧਰਾ ਰਹਿ ਜਾਣਾ ਝੋਨੇ ਦੇ ਇੱਕ ਨਵੇਂ ਵਿਸ਼ਾਣੂ ਰੋਗ ਝੋਨੇ ਦੇ ਚਿੱਟੀ ਪਿੱਠ ਵਾਲੇ ਟਿੱਡੇ ਰਾਹੀਂ ਫੈਲਦਾ ਹੈ ਅਤੇ ਝੋਨੇ ਦੀਆਂ ਮੌਜੂਦਾ ਸਾਰੀਆਂ ਕਿਸਮਾਂ ਉੱਤੇ ਹਮਲਾ ਕਰ ਸਕਦਾ ਹੈ । ਇਸ ਰੋਗ ਨਾਲ ਪ੍ਰਭਾਵਿਤ ਬੂਟੇ ਮਧਰੇ, ਉਹਨਾਂ ਦੇ ਪੱਤੇ ਨੋਕਦਾਰ ਅਤੇ ਜੜ੍ਹਾਂ ਘੱਟ ਡੂੰਘੀਆਂ ਰਹਿ ਜਾਂਦੀਆਂ ਹਨ । ਪ੍ਰਭਾਵਿਤ ਬੂਟਿਆਂ ਦੀ ਉਚਾਈ ਆਮ ਬੂਟਿਆਂ ਨਾਲੋਂ ਅੱਧੀ ਜਾਂ ਇੱਕਤਿਹਾਈ ਰਹਿ ਜਾਂਦੀ ਹੈ। ਰੋਗ ਦੇ ਜਿਆਦਾ ਹਮਲੇ ਕਾਰਨ ਕਈ ਵਾਰ ਬੂਟੇ ਮੁਰਝਾ ਕੇ ਸੁੱਕ ਵੀ ਜਾਂਦੇ ਹਨ।ਉਹਨਾਂ ਦੱਸਿਆ ਕਿ ਇਸ ਬਿਮਾਰੀ ਵਾਲੇ ਬੂਟਿਆਂ ਨੂੰ ਪੁੱਟ ਕੇ ਖੇਤ ਵਿਚ ਡੂੰਘਾ ਦੱਬ ਦੇਣਾ ਚਾਹੀਦਾ ਹੈ ।

ਕੀੜੇ ਦੀ ਰੋਕਥਾਮ ਲਈ ਸਮੇਂ ਸਮੇਂ ਸਿਰ ਕੀਤਾ ਜਾਵੇ ਨਿਰੀਖਣ

ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਵਿਗਿਆਨੀਆਂ ਨੇ ਜਾਣਕਾਰੀ ਦਿੱਤੀ ਕਿ ਖੇਤ ਵਿਚ ਇਸ ਰੋਗ ਨੂੰ ਫੈਲਾਉਣ ਵਾਲੇ ਕੀੜੇ (ਚਿੱਟੀ ਪਿੱਠ ਵਾਲੇ ਟਿੱਡੇ) ਦੀ ਸੁਚੱਜੀ ਰੋਕਥਾਮ ਲਈ ਝੌਨੇ ਦੀ ਫਸਲ ਦਾ ਸਮੇਂ- ਸਮੇਂ ਸਿਰ ਨਿਰੀਖਣ ਕਰਦੇ ਰਹੋ। ਟਿੱਡੇ ਦੀ ਆਮਦ ਵੇਖਣ ਲਈ ਰਾਤ ਨੂੰ ਖੇਤ ਨੇੜ੍ਹੇ ਬਲਬ ਜਗ੍ਹਾ ਕੇ ਰੱਖੋ ।

ਟਿੱਡੀ ਦੀ ਆਮਦ ਨਜ਼ਰ ਆਉਣ ਤੇ ਕੀ ਕਰਨਾ ਹੈ ਚਾਹੀਦਾ

ਜੇਕਰ ਟਿੱਡੇ ਦੀ ਆਮਦ ਨਜਰ ਆਉਂਦੀ ਹੈ ਤਾਂ ਕਿਸੇ ਵੀ ਕੀਟਨਾਸ਼ਕ (Pesticide) ਜਿਵੇਂ ਕਿ 94 ਮਿ.ਲਿ. ਪੈਕਸਾਲੋਨ 10 ਐਸ. ਸੀ. ਜਾਂ 60 ਗ੍ਰਾਮ ਉਲਾਲਾ 50 ਡਬਲਿਊ ਜੀ ਜਾਂ 80 ਗ੍ਰਾਮ ਓਸੀਨ/ਟੋਕਨ/ਡੋਮਿਨੇਂਟ 20 ਐਸ. ਜੀ. ਜਾਂ 120 ਗ੍ਰਾਮ ਚੈੱਸ 50 ਡਬਲਯੂ ਜੀ ਜਾਂ 400 ਮਿ. ਲਿ. ਆਰਕੈਸਟਰਾ 10 ਐਸ.ਸੀ. ਜਾਂ 300 ਮਿ.ਲਿ. ਇਮੇਜਿਨ 10 ਐਸ.ਸੀ. ਨੂੰ ਪ੍ਰਤੀ ਏਕੜ ਦੇ ਹਿਸਾਬ ਨਾਲ 100 ਲਿਟਰ ਪਾਣੀ ਵਿਚ ਘੋਲ ਕੇ ਬੂਟਿਆਂ ਦੇ ਮੁੱਢਾਂ ਤੇ ਛਿੜਕਾਅ ਕਰੋ । ਸੁਚੱਜੀ ਰੋਕਥਾਮ ਵਾਸਤੇ ਪਿੱਠੂ ਪੰਪ ਅਤੇ ਗੋਲ ਨੋਜਲ ਦਾ ਇਸਤੇਮਾਲ ਕਰੋ। ਕੀਟਨਾਸ਼ਕਾਂ ਦਾ ਸਪਰੇਅ ਸਿਰਫ ਲੋੜ ਮੁਤਾਬਿਕ ਹੀ ਕਰਨਾ ਚਾਹੀਦਾ ਹੈ ।

ਸਮੱਸਿਆ ਦੇ ਹੱਲ ਲਈ ਕੀਤਾ ਜਾ ਸਕਦਾ ਹੈ ਸੰਪਰਕ

ਕਿਸੇ ਵੀ ਪ੍ਰਕਾਰ ਦੀ ਸਮੱਸਿਆ ਲਈ ਕਿਸਾਨ ਇਸ ਸਬੰਧੀ ਬਲਾਕ ਪਟਿਆਲਾ ਦੇ ਡਾ. ਗੁਰਮੀਤ ਸਿੰਘ (9779160950), ਬਲਾਕ ਨਾਭਾ ਦੇ ਕਿਸਾਨ ਡਾ. ਜੁਪਿੰਦਰ ਸਿੰਘ ਗਿੱਲ (9780560004), ਬਲਾਕ ਭੂਨਰਹੇੜੀ ਦੇ ਕਿਸਾਨ ਡਾ. ਮਨਦੀਪ ਸਿੰਘ (7009227488), ਬਲਾਕ ਸਮਾਣਾ ਦੇ ਕਿਸਾਨ ਡਾ. ਸਤੀਸ਼ ਕੁਮਾਰ (9758900047), ਬਲਾਕ ਰਾਜਪੁਰਾ ਦੇ ਕਿਸਾਨ ਡਾ. ਜੁਪਿੰਦਰ ਸਿੰਘ ਪੰਨੂੰ (7307059201) ਅਤੇ ਬਲਾਕ ਘਨੌਰ ਦੇ ਕਿਸਾਨ ਡਾ. ਰਣਜੋਧ ਸਿੰਘ (9988312299) ਨਾਲ ਸਪੰਰਕ ਕਰ ਸਕਦੇ ਹਨ ।

LEAVE A REPLY

Please enter your comment!
Please enter your name here