ਪੰਜਾਬ ਸਰਕਾਰ ਨੇ ਗੰਨੇ ਦੇ ਰੇਟ ‘ਚ ਕੀਤਾ ਵਾਧਾ
ਪੰਜਾਬ ਸਰਕਾਰ ਦੇ ਵੱਲੋਂ ਗੰਨੇ ਦੇ ਰੇਟ ਵਿੱਚ ਵਾਧਾ ਕੀਤਾ ਗਿਆ ਹੈ। ਇਸ ਸਬੰਧੀ ਸਰਕਾਰ ਨੇ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।
ਜਾਲੀ ਪੁਲਿਸ ਦੇ ਸਟੀਕਰ ਤੇ VIP ਸਟੀਕਰ ਲਗਾਉਣ ਵਾਲਿਆਂ ਦੀ ਹੁਣ ਖੈਰ ਨਹੀਂ || Punjab News
ਇਸ ਸੰਬੰਧੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਟਵੀਟ ਕਰਕੇ ਜਾਣਕਾਰੀ ਸਾਂਝੀ ਕੀਤੀ ਗਈ ਹੈ। ਉਨ੍ਹਾਂ ਵੱਲੋਂ ਲਿਖਿਆ ਗਿਆ ਹੈ ਕਿ ਗੰਨਾ ਉਤਪਾਦਕ ਕਿਸਾਨਾਂ ਲਈ ਪੰਜਾਬ ਸਰਕਾਰ ਵੱਲੋਂ ਤੋਹਫ਼ਾ! ਗੰਨੇ ਦਾ ਭਾਅ 391 ਰੁਪਏ ਪ੍ਰਤੀ ਕੁਇੰਟਲ ਤੋਂ 10 ਰੁਪਏ ਵਧਾ ਕੇ 401 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਗਿਆ ਹੈ। ਹੁਣ ਪੂਰੇ ਭਾਰਤ ‘ਚੋਂ ਪੰਜਾਬ ਦੇ ਗੰਨਾ ਉਤਪਾਦਕਾਂ ਨੂੰ ਸਭ ਤੋਂ ਵੱਧ ਰੇਟ ਮਿਲੇਗਾ। ਪੰਜਾਬ ਸਰਕਾਰ ਆਪਣੇ ਕਿਸਾਨਾਂ ਦੀ ਭਲਾਈ ‘ਚ ਫ਼ੈਸਲੇ ਲੈਣ ਲਈ ਹਮੇਸ਼ਾ ਵਚਨਬੱਧ ਹੈ।
ਗੰਨਾ ਉਤਪਾਦਕ ਕਿਸਾਨਾਂ ਲਈ ਪੰਜਾਬ ਸਰਕਾਰ ਵੱਲੋਂ ਤੋਹਫ਼ਾ!
ਗੰਨੇ ਦਾ ਭਾਅ 391 ਰੁਪਏ ਪ੍ਰਤੀ ਕੁਇੰਟਲ ਤੋਂ 10 ਰੁਪਏ ਵਧਾ ਕੇ 401 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਗਿਆ ਹੈ। ਹੁਣ ਪੂਰੇ ਭਾਰਤ ‘ਚੋਂ ਪੰਜਾਬ ਦੇ ਗੰਨਾ ਉਤਪਾਦਕਾਂ ਨੂੰ ਸਭ ਤੋਂ ਵੱਧ ਰੇਟ ਮਿਲੇਗਾ।
ਪੰਜਾਬ ਸਰਕਾਰ ਆਪਣੇ ਕਿਸਾਨਾਂ ਦੀ ਭਲਾਈ ‘ਚ ਫ਼ੈਸਲੇ ਲੈਣ ਲਈ ਹਮੇਸ਼ਾ ਵਚਨਬੱਧ ਹੈ।… pic.twitter.com/8EuEPnQICw
— Bhagwant Mann (@BhagwantMann) November 25, 2024
			
		








