AAP MLA Amandeep Arora surrendered in court

‘ਆਪ’ ਵਿਧਾਇਕਾ ਅਮਨਦੀਪ ਅਰੋੜਾ ਨੇ ਕੋਰਟ ‘ਚ ਕੀਤਾ ਸਰੰਡਰ || Latest News

ਲੋਕ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਅਮਨਦੀਪ ਕੌਰ ਅਰੋੜਾ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਕਿ ਉਹ ਕਾਫ਼ੀ ਸਮੇਂ ਤੋਂ ਵਿਵਾਦਾਂ ਵਿਚ ਘਿਰੇ ਹੋਏ ਦਿਖਾਈ ਦੇ ਰਹੇ ਸਨ | ਉਨ੍ਹਾਂ ਖਿਲਾਫ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਗਏ ਸਨ ਪਰ ਅੱਜ ਵਿਧਾਇਕਾ ਨੇ ਕੋਰਟ ਵਿਚ ਸਰੰਡਰ ਕਰ ਦਿੱਤਾ ਹੈ। ਜਿਸ ਤੋਂ ਬਾਅਦ ਕੋਰਟ ਵੱਲੋਂ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ ਗਈ ਹੈ।

12 ਅਪ੍ਰੈਲ ਨੂੰ ਨਹੀਂ ਪੁੱਜੇ ਕੋਰਟ

ਦਰਅਸਲ ਪ੍ਰੈੱਸ ਕਾਨਫਰੰਸ ਕਰਕੇ ਵਿਧਾਇਕਾ ਅਮਨਦੀਪ ਅਰੋੜਾ ਵੱਲੋਂ ਇਕ ਕਾਲਜ ਦੇ ਪ੍ਰਿੰਸੀਪਲ ‘ਤੇ ਉਸ ਦਾ ਫਰਜ਼ੀ ਪੀਏ ਬਣ ਕੇ ਧਮਕੀ ਦੇਣ ਦੇ ਦੋਸ਼ ਲਗਾਏ ਸਨ। ਇਥੋਂ ਤੱਕ ਕਿ ਉਸ ਦਾ ਨੰਬਰ ਵੀ ਜਾਰੀ ਕੀਤਾ ਗਿਆ ਸੀ। ਜਿਸ ਸ਼ਖਸ ਦਾ ਜ਼ਿਕਰ ਕੀਤਾ ਸੀ, ਉਨ੍ਹਾਂ ਨੇ ਆਪਣੇ ‘ਤੇ ਲੱਗੇ ਦੋਸ਼ਾਂ ਨੂੰ ਬੇਬੁਨਿਆਦ ਦੱਸਿਆ ਸੀ। ਜਿਸਦੇ ਚੱਲਦਿਆਂ ਅਮਨਦੀਪ ਕੌਰ ਅਰੋੜਾ ਨੂੰ 12 ਜਨਵਰੀ ਨੂੰ ਤਲਬ ਕੀਤਾ ਗਿਆ ਸੀ ਪਰ ਉਹ ਕੋਰਟ ਵਿਚ 12 ਅਪ੍ਰੈਲ ਨੂੰ ਵੀ ਨਹੀਂ ਪੁੱਜੇ ਸਨ।

ਪ੍ਰੰਤੂ ਇਸ ਸਭ ਦੇ ਵਿਚਕਾਰ ਵਿਧਾਇਕਾ ਲਈ ਰਾਹਤ ਭਰੀ ਖਬਰ ਆਈ ਹੈ। ਉਨ੍ਹਾਂ ਨੇ ਅੱਜ ਕੋਰਟ ਵਿਚ ਜਦੋਂ ਸਰੰਡਰ ਕੀਤਾ ਤਾਂ ਅਦਾਲਤ ਵੱਲੋਂ ਵੀ ਵਿਧਾਇਕਾ ਨੂੰ ਜ਼ਮਾਨਤ ਦੇ ਦਿੱਤੀ ਗਈ ਹੈ। ਦੱਸ ਦਈਏ ਕਿ ਅਮਨਦੀਪ ਕੌਰ ਅਰੋੜਾ ਮੋਗਾ ਤੋਂ ਵਿਧਾਇਕਾ ਹਨ |

LEAVE A REPLY

Please enter your comment!
Please enter your name here