ਅਕਾਲੀ ਹਲਕਾ ਇੰਚਾਰਜ ਸਮਰਥਕਾਂ ਸਣੇ ਭਾਜਪਾ ‘ਚ ਹੋਏ ਸ਼ਾਮਲ
ਸ਼ਨੀਵਾਰ ਨੂੰ ਸੁਜਾਨਪੁਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਅਤੇ ਮਿਉਂਸਪਲ ਕਮੇਟੀ ਦੇ ਸਾਬਕਾ ਪ੍ਰਧਾਨ ਰਾਜਕੁਮਾਰ ਗੁਪਤਾ ਆਪਣੇ ਸਮਰਥਕਾਂ ਸਮੇਤ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ | ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਗੁਪਤਾ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਪਾਰਟੀ ਵਿੱਚ ਸਵਾਗਤ ਕੀਤਾ। 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਗੁਪਤਾ ਸੁਜਾਨਪੁਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸਨ।
ਕੌਣ -ਕੌਣ ਭਾਜਪਾ ‘ਚ ਹੋਏ ਸ਼ਾਮਲ ?
ਭਾਜਪਾ ਵਿਚ ਸ਼ਾਮਲ ਹੋਣ ਵਾਲਿਆਂ ਵਿਚ ਠਾਕੁਰ ਖਜੂਰ ਸਿੰਘ, ਸੁਭਾਸ਼ ਚੰਦਰ, ਠਾਕੁਰ ਕਰਨ ਸਿੰਘ, ਠਾਕੁਰ ਕਮਲ ਸਿੰਘ, ਸਰਦਾਰ ਪ੍ਰੇਮ ਸਿੰਘ, ਰਾਜੇਂਦਰ ਸ਼ਰਮਾ, ਦੀਪਕ ਸ਼ਰਮਾ, ਵਿਪਿਨ ਮਹਾਜਨ, ਅਨਿਲ ਮਹਾਜਨ, ਵਿਕਰਮ ਭੰਡਾਰੀ, ਪ੍ਰਧਾਨ ਬੋਧਰਾਜ, ਗੌਰਵ ਕਸ਼ਯਪ, ਵਰੁਣ ਧੀਮਾਨ, ਡਾ. ਰਾਹੁਲ ਪੁਰੀ, ਗਗਨਦੀਪ, ਸੰਨੀ ਕਸ਼ੈ, ਅੰਕਿਤ ਮਹਿਰਾ, ਪਾਰਸ ਸ਼ਰਮਾ, ਯੁਵਰਾਜ ਸ਼ਰਮਾ ਅਤੇ ਰਾਹੁਲ ਮਹਾਜਨ ਸ਼ਾਮਲ ਹਨ।
ਇਸ ਮੌਕੇ ਸੁਨੀਲ ਜਾਖੜ ਨੇ ਕਿਹਾ ਕਿ ਭਾਜਪਾ ਹੀ ਇਕ ਅਜਿਹੀ ਪਾਰਟੀ ਹੈ ਜੋ ਪੰਜਾਬ ਦੀਆਂ ਸਮੱਸਿਆਵਾਂ ਨੂੰ ਹੱਲ ਕਰਕੇ ਇਸ ਨੂੰ ਵਿਕਾਸ ਦੇ ਰਾਹ ‘ਤੇ ਲਿਆ ਸਕਦੀ ਹੈ। ਮੌਜੂਦਾ ਭਗਵੰਤ ਮਾਨ ਸਰਕਾਰ ਨੇ ਸੂਬੇ ਦੀ ਬਦਹਾਲੀ ਲਿਆਂਦੀ ਹੈ। ਪੰਜਾਬ ਕਰਜ਼ੇ ਵਿੱਚ ਡੁੱਬਿਆ ਹੋਇਆ ਹੈ। ਸੂਬਾ ਸਰਕਾਰ ਕੋਲ ਪੰਜਾਬ ਦੇ ਵਿਕਾਸ ਲਈ ਕੋਈ ਵਿਜ਼ਨ ਨਹੀਂ ਹੈ। ਸੂਬੇ ਦੇ ਲੋਕ ਵੀ ਆਮ ਆਦਮੀ ਪਾਰਟੀ ਨੂੰ ਸੱਤਾ ‘ਚ ਲਿਆਉਣ ‘ਤੇ ਪਛਤਾ ਰਹੇ ਹਨ।
ਇਹ ਵੀ ਪੜ੍ਹੋ :ਜਗਰਾਓਂ ‘ਚ ਚੋਣ ਬਾਈਕਾਟ ਦਾ ਹੋਇਆ ਐਲਾਨ, ਫੈਕਟਰੀ ਅੱਗੇ ਧਰਨਾ ਦੇ ਰਹੇ ਪਿੰਡ ਵਾਸੀ
ਤਨਦੇਹੀ ਨਾਲ ਨਿਭਾਉਣਗੇ ਆਪਣੀ ਜ਼ਿੰਮੇਵਾਰੀ
ਉੱਥੇ ਹੀ ਰਾਜ ਕੁਮਾਰ ਗੁਪਤਾ ਨੇ ਕਿਹਾ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਿਕਾਸ ਦੇ ਦ੍ਰਿਸ਼ਟੀਕੋਣ ਤੋਂ ਪ੍ਰਭਾਵਿਤ ਹੋ ਕੇ ਭਾਜਪਾ ਵਿੱਚ ਸ਼ਾਮਲ ਹੋਏ ਹਨ। ਪਾਰਟੀ ਉਨ੍ਹਾਂ ਨੂੰ ਜੋ ਵੀ ਜ਼ਿੰਮੇਵਾਰੀ ਸੌਂਪੇਗੀ, ਉਹ ਉਸ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ ਪਠਾਨਕੋਟ ਜ਼ਿਲ੍ਹਾ ਭਾਜਪਾ ਪ੍ਰਧਾਨ ਵਿਜੇ ਸ਼ਰਮਾ, ਜਨਰਲ ਸਕੱਤਰ ਸੁਰੇਸ਼ ਸ਼ਰਮਾ ਅਤੇ ਪੰਜਾਬ ਭਾਜਪਾ ਦੇ ਸੂਬਾ ਮੀਡੀਆ ਇੰਚਾਰਜ ਵਿਨੀਤ ਜੋਸ਼ੀ ਵੀ ਹਾਜ਼ਰ ਸਨ।