An important meeting of Shiromani Akali Dal's Manifesto Committee will be held today

ਸ਼੍ਰੋਮਣੀ ਅਕਾਲੀ ਦਲ ਦੀ ਮੈਨੀਫੈਸਟੋ ਕਮੇਟੀ ਦੀ ਅਹਿਮ ਮੀਟਿੰਗ ਹੋਵੇਗੀ ਅੱਜ || Punjabi news Updates

ਲੋਕ ਸਭਾ ਚੋਣਾਂ ਦੇ ਚੱਲਦਿਆਂ ਹਰ ਪਾਰਟੀ ਵੱਲੋਂ ਆਪਣੇ -ਆਪਣੇ ਪੱਧਰ ‘ਤੇ ਰਣਨੀਤੀਆਂ ਬਣਾਈਆ ਜਾ ਰਹੀਆਂ ਹਨ ਅਤੇ ਚੋਣਾਂ ਵਿੱਚ ਆਪਣੀ ਜਿੱਤ ਕਾਇਮ ਕਰਨ ਲਈ ਲਗਾਤਾਰ ਮੀਟਿੰਗਾਂ ਦਾ ਸਿਲਸਿਲਾ ਵੀ ਜਾਰੀ ਹੈ | ਇਸ ਦੇ ਚੱਲਦਿਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਅੱਜ ਮੈਨੀਫੈਸਟੋ ਕਮੇਟੀ ਦੀ ਤੀਜੀ ਮੀਟਿੰਗ ਕਰਨ ਜਾ ਰਹੀ ਹੈ। ਇਹ ਅਹਿਮ ਮੀਟਿੰਗ ਚੰਡੀਗੜ੍ਹ ਵਿਖੇ ਹੋਵੇਗੀ।
ਅਕਾਲੀ ਦਲ ਇਸ ਕੋਸ਼ਿਸ਼ ਵਿੱਚ ਹੈ ਕਿ ਮੈਨੀਫੈਸਟੋ ਅਜਿਹਾ ਬਣਾਇਆ ਜਾਵੇ ਕਿ ਪਾਰਟੀ ਹਰ ਵਰਗ ਨੂੰ ਆਪਣੇ ਨਾਲ ਜੋੜਨ ‘ਚ ਸਫਲ ਰਹੇ। ਇਸ ਮੀਟਿੰਗ ਵਿਚ ਪੰਜਾਬ ਦੇ ਮੁੱਦਿਆਂ ਅਤੇ ਨੌਜਵਾਨਾਂ ‘ਤੇ ਫੋਕਸ ਰੱਖਿਆ ਜਾਵੇ। ਕਮੇਟੀ ਮੈਂਬਰਾਂ ਨੇ ਇਸ ਗੱਲ ਦਾ ਸੰਕੇਤ ਵੀ ਦਿੱਤਾ ਹੈ ਕਿ ਇਸ ਮੀਟਿੰਗ ਵਿੱਚ ਵਿਕਾਸ ਦੀ ਦ੍ਰਿਸ਼ਟੀ ਵੀ ਦੇਖੀ ਜਾਵੇਗੀ |

ਪੰਜਾਬ ਦੇ ਹਰ ਮੁੱਦੇ ਨੂੰ ਮੈਨੀਫੈਸਟੋ ਵਿੱਚ ਕੀਤਾ ਜਾਵੇਗਾ ਸ਼ਾਮਲ

ਦੱਸ ਦਈਏ ਕਿ ਅਕਾਲੀ ਦਲ ਵੱਲੋਂ ਬਣਾਈ ਗਈ ਮੈਨੀਫੈਸਟੋ ਕਮੇਟੀ ਵਿੱਚ 15 ਲੋਕਾਂ ਨੂੰ ਜਗ੍ਹਾ ਦਿੱਤੀ ਗਈ ਹੈ। ਜਿਸ ਵਿੱਚ ਪਾਰਟੀ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਨੂੰ ਭੂਦੜ ਕਮੇਟੀ ਦਾ ਚੇਅਰਮੈਨ ਅਤੇ ਡਾ: ਦਲਜੀਤ ਸਿੰਘ ਚੀਮਾ ਨੂੰ ਸਕੱਤਰ ਬਣਾਇਆ ਗਿਆ ਹੈ ਅਤੇ ਨਾਲ ਹੀ ਕਮੇਟੀ ਵਿੱਚ 6 ਵਿਸ਼ੇਸ਼ ਇਨਵਾਇਟੀ ਮੈਂਬਰ ਸ਼ਾਮਲ ਵੀ ਕੀਤੇ ਗਏ। ਪਿਛਲੀ ਮੀਟਿੰਗ ਕਮੇਟੀ ਦੇ ਮੈਂਬਰਾਂ ਨੇ ਸਪੱਸ਼ਟ ਕੀਤਾ ਹੈ ਕਿ ਪੰਜਾਬ ਦੇ ਹਰ ਮੁੱਦੇ ਨੂੰ ਮੈਨੀਫੈਸਟੋ ਵਿੱਚ ਸ਼ਾਮਲ ਕੀਤਾ ਜਾਵੇਗਾ।

ਬਣਾਏ ਗਏ ਦੋ ਤਰ੍ਹਾਂ ਦੇ ਮੈਨੀਫੈਸਟੋ

ਮੈਨੀਫੈਸਟੋ ਵਿੱਚ ਕਿਸਾਨੀ, ਪਾਣੀ, ਪੰਜਾਬ ਦੀਆਂ ਸਰਹੱਦਾਂ ਤੋਂ ਪਾਕਿਸਤਾਨ ਤੇ ਹੋਰ ਮੁਲਕਾਂ ਤੱਕ ਵਪਾਰ, ਚੰਡੀਗੜ੍ਹ ’ਤੇ ਪੰਜਾਬ ਦਾ ਕੰਟਰੋਲ ਅਤੇ ਚੰਡੀਗੜ੍ਹ ਵਿੱਚ ਮੁਲਾਜ਼ਮਾਂ ਦੀ ਗੈਰ-ਅਨੁਪਾਤਕ ਤਾਇਨਾਤੀ ਵਰਗੇ ਮੁੱਦੇ ਸ਼ਾਮਲ ਹੋਣਗੇ। ਤੁਹਾਨੂੰ ਦੱਸ ਦਈਏ ਕਿ ਅਕਾਲੀ ਦਲ ਵੱਲੋਂ ਦੋ ਤਰ੍ਹਾਂ ਦੇ ਮੈਨੀਫੈਸਟੋ ਬਣਾਏ ਗਏ ਹਨ। ਇਨ੍ਹਾਂ ਵਿੱਚੋਂ ਇੱਕ ਪਾਰਟੀ ਦਾ ਸੂਬਾ ਪੱਧਰੀ ਟੈਕਸ ਹੈ। ਜਦੋਂਕਿ ਦੂਜਾ ਉਸ ਲੋਕ ਸਭਾ ਹਲਕੇ ਨੂੰ ਧਿਆਨ ਵਿੱਚ ਰੱਖ ਕੇ ਤਿਆਰ ਕੀਤਾ ਗਿਆ ਹੈ। ਇਸ ਵਿੱਚ ਉਹ ਸਾਰੇ ਮੁੱਦੇ ਸ਼ਾਮਲ ਹਨ ਜੋ ਇਲਾਕੇ ਦੇ ਅਹਿਮ ਮੁੱਦੇ ਹਨ ਜਾਂ ਵਿਕਾਸ ਲਈ ਜ਼ਰੂਰੀ ਹਨ ।

 

 

LEAVE A REPLY

Please enter your comment!
Please enter your name here