Arvind Kejriwal visited the jail Punjab Chief Minister Bhagwant maan

ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਮਿਲਣ ਪਹੁੰਚੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ

ਦਿੱਲੀ ਸ਼ਰਾਬ ਨੀਤੀ ਘੁਟਾਲੇ ਦੇ ਮਾਮਲੇ ‘ਚ ਜੇਲ੍ਹ ਵਿੱਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਿਲਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜੇਲ੍ਹ ਪੁੱਜੇ ਹਨ। ਉਨ੍ਹਾਂ ਨਾਲ ਰਾਜ ਸਭਾ ਮੈਂਬਰ ਸੰਦੀਪ ਪਾਠਕ ਵੀ ਮੌਜੂਦ ਹਨ ਅਤੇ ਇਹ ਮੀਟਿੰਗ ਕਰੀਬ ਅੱਧਾ ਘੰਟਾ ਚੱਲੇਗੀ। ਮੀਟਿੰਗ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਮੀਡੀਆ ਨਾਲ ਮੁਲਾਕਾਤ ਕਰਨਗੇ।

ਮੀਟਿੰਗ ਕਾਫ਼ੀ ਅਹਿਮ

ਇਹ ਮੀਟਿੰਗ ਸਖ਼ਤ ਸੁਰੱਖਿਆ ਹੇਠ ਹੋ ਰਹੀ ਹੈ। ਉਨ੍ਹਾਂ ਦੀ ਇਸ ਮੁਲਾਕਾਤ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ। ਕਿਉਂਕਿ ਚਰਚਾ ਹੈ ਕਿ ਇਸ ਮੀਟਿੰਗ ਵਿੱਚ ਹੀ ਲੋਕ ਸਭਾ ਚੋਣਾਂ ਸਬੰਧੀ ਰਣਨੀਤੀ ਬਣਾਈ ਜਾਣੀ ਹੈ। ਇਸ ਮੀਟਿੰਗ ਦੌਰਾਨ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਜਾਣ ਨੂੰ ਲੈ ਕੇ ਪੰਜਾਬ ਅਤੇ ਦਿੱਲੀ ਪੁਲਿਸ ਅਤੇ ਤਿਹਾੜ ਜੇਲ੍ਹ ਪ੍ਰਸ਼ਾਸਨ ਵਿਚਾਲੇ ਮੀਟਿੰਗ ਹੋਈ।

ਕੇਵਲ ਵਕੀਲ ਅਤੇ ਪਤਨੀ ਸੁਨੀਤਾ ਨੂੰ ਮਿਲਣ ਦੀ ਇਜਾਜ਼ਤ

ਜ਼ਿਕਰਯੋਗ ਹੈ ਕਿ ਅਰਵਿੰਦ ਕੇਜਰੀਵਾਲ 21 ਮਾਰਚ ਤੋਂ ਜੇਲ੍ਹ ਵਿੱਚ ਹਨ। ਜੇਲ੍ਹ ਵਿੱਚ ਸਿਰਫ਼ ਉਨ੍ਹਾਂ ਦੇ ਵਕੀਲ ਅਤੇ ਪਤਨੀ ਸੁਨੀਤਾ ਕੇਜਰੀਵਾਲ ਨੂੰ ਹੀ ਮਿਲਣ ਦੀ ਇਜਾਜ਼ਤ ਹੈ। ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ਭਗਵੰਤ ਮਾਨ ਪਾਰਟੀ ਦਾ ਸਭ ਤੋਂ ਵੱਡਾ ਚਿਹਰਾ ਹੈ। ਦੱਸ ਦਈਏ ਕਿ ਉਹ ਹੁਣੇ -ਹੁਣੇ ਅਸਾਮ ਵਿੱਚ 2 ਦਿਨਾਂ ਲਈ ਚੋਣ ਪ੍ਰਚਾਰ ਕਰਕੇ ਵਾਪਸ ਆਏ ਹਨ।

LEAVE A REPLY

Please enter your comment!
Please enter your name here