ਚੋਣਾਂ ਤੋਂ ਪਹਿਲਾਂ ਰਾਮ ਰਹੀਮ ਨੇ ਫੇਰ ਜੇਲ੍ਹ ‘ਚੋ ਬਾਹਰ ਆਉਣ ਦੀ ਕੀਤੀ ਮੰਗ || Today News || Elections

0
10
Before the elections, Ram Rahim again demanded to come out of jail

ਚੋਣਾਂ ਤੋਂ ਪਹਿਲਾਂ ਰਾਮ ਰਹੀਮ ਨੇ ਫੇਰ ਜੇਲ੍ਹ ‘ਚੋ ਬਾਹਰ ਆਉਣ ਦੀ ਕੀਤੀ ਮੰਗ || Today News || Elections

ਸਾਧਵੀ ਜਿਨਸੀ ਸ਼ੋਸ਼ਣ ਅਤੇ ਕਤਲ ਕੇਸ ਵਿੱਚ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਇੱਕ ਵਾਰ ਫਿਰ ਜੇਲ੍ਹ ਤੋਂ ਬਾਹਰ ਆਉਣ ਦੀ ਮੰਗ ਕੀਤੀ ਹੈ | ਰਾਮ ਰਹੀਮ ਨੇ ਦਾਅਵਾ ਕੀਤਾ ਹੈ ਕਿ ਉਹ ਇਸ ਸਾਲ 20 ਦਿਨਾਂ ਦੀ ਪੈਰੋਲ ਅਤੇ 21 ਦਿਨਾਂ ਦੀ ਫਰਲੋ ਸਮੇਤ ਕੁੱਲ 41 ਦਿਨਾਂ ਦੀ ਰਿਹਾਈ ਦੇ ਯੋਗ ਹੈ। ਉਹ ਇਸ ਦਾ ਲਾਭ ਉਠਾਉਣਾ ਚਾਹੁੰਦਾ ਹੈ।

SGPC ਨੇ ਵਾਰ -ਵਾਰ ਜੇਲ੍ਹ ‘ਚੋ ਬਾਹਰ ਆਉਣ ‘ਤੇ ਪ੍ਰਗਟਾਇਆ ਸੀ ਇਤਰਾਜ਼

ਜਿਸਦੇ ਚੱਲਦਿਆਂ ਰਾਮ ਰਹੀਮ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੂੰ ਅਪੀਲ ਕੀਤੀ ਹੈ ਕਿ ਉਹ ਕਿਸੇ ਵੀ ਤਰ੍ਹਾਂ ਦੀ ਪੈਰੋਲ ਜਾਂ ਫਰਲੋ ‘ਤੇ ਪਾਬੰਦੀ ਲਗਾਉਣ ਵਾਲੇ ਹੁਕਮ ਨੂੰ ਹਟਾਵੇ। ਧਿਆਨਯੋਗ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਨੇ ਹਾਈਕੋਰਟ ‘ਚ ਪਟੀਸ਼ਨ ਦਾਇਰ ਕਰਕੇ ਰਾਮ ਰਹੀਮ ਨੂੰ ਵਾਰ-ਵਾਰ ਜੇਲ ‘ਚੋਂ ਬਾਹਰ ਲਿਆਉਣ ‘ਤੇ ਵਿਰੋਧ ਪ੍ਰਗਟਾਇਆ ਸੀ, ਜਿਸ ਤੋਂ ਬਾਅਦ 29 ਫਰਵਰੀ ਨੂੰ ਹਾਈ ਕੋਰਟ ਨੇ ਸੂਬਾ ਸਰਕਾਰ ਨੂੰ ਅਦਾਲਤ ਦੀ ਇਜਾਜ਼ਤ ਤੋਂ ਬਿਨਾਂ ਡੇਰਾ ਮੁਖੀ ਦੀ ਪੈਰੋਲ ਅਰਜ਼ੀ ‘ਤੇ ਵਿਚਾਰ ਨਾ ਕਰਨ ਦੇ ਹੁਕਮ ਦੇ ਦਿੱਤੇ ਸਨ।

ਸਾਲ ਵਿੱਚ 70 ਦਿਨਾਂ ਦੀ ਪੈਰੋਲ ਅਤੇ 21 ਦਿਨਾਂ ਦੀ ਫਰਲੋ ਦੇਣ ਦਾ ਅਧਿਕਾਰ

ਜਿਸ ਤੋਂ ਬਾਅਦ ਇਕ ਵਾਰ ਫੇਰ ਰਾਮ ਰਹੀਮ ਨੇ ਹਾਈਕੋਰਟ ਦੇ ਹੁਕਮਾਂ ‘ਤੇ ਰੋਕ ਦੀ ਮੰਗ ਕਰਦੇ ਹੋਏ ਦਲੀਲ ਦਿੱਤੀ ਹੈ ਕਿ ਪੈਰੋਲ ਅਤੇ ਫਰਲੋ ਦੇਣ ਦਾ ਉਦੇਸ਼ ਸੁਧਾਰਾਤਮਕ ਪ੍ਰਕਿਰਤੀ ਦਾ ਹੈ ਅਤੇ ਦੋਸ਼ੀ ਨੂੰ ਪਰਿਵਾਰ ਅਤੇ ਸਮਾਜ ਨਾਲ ਆਪਣੇ ਸਮਾਜਿਕ ਸਬੰਧ ਬਣਾਏ ਰੱਖਣ ਦੇ ਯੋਗ ਬਣਾਉਣਾ ਹੈ। ਹਰਿਆਣਾ ਚੰਗੇ ਆਚਰਣ ਕੈਦੀ (ਅਸਥਾਈ ਰਿਹਾਈ) ਐਕਟ 2022 ਦੇ ਤਹਿਤ, ਯੋਗ ਦੋਸ਼ੀਆਂ ਨੂੰ ਹਰ ਕੈਲੰਡਰ ਸਾਲ ਵਿੱਚ 70 ਦਿਨਾਂ ਦੀ ਪੈਰੋਲ ਅਤੇ 21 ਦਿਨਾਂ ਦੀ ਫਰਲੋ ਦੇਣ ਦਾ ਅਧਿਕਾਰ ਦਿੱਤਾ ਗਿਆ ਹੈ।

ਇਹ ਵੀ ਕਿਹਾ ਗਿਆ ਹੈ ਕਿ ਨਿਯਮ ਕਿਸੇ ਵੀ ਦੋਸ਼ੀ ਨੂੰ ਪੈਰੋਲ ਅਤੇ ਫਰਲੋ ਦੇਣ ਦੀ ਮਨਾਹੀ ਨਹੀਂ ਕਰਦੇ ਹਨ ਜਿਸ ਨੂੰ ਉਮਰ ਕੈਦ ਅਤੇ ਨਿਸ਼ਚਿਤ ਮਿਆਦ ਦੀ ਸਜ਼ਾ ਵਾਲੇ ਤਿੰਨ ਜਾਂ ਵੱਧ ਮਾਮਲਿਆਂ ਵਿੱਚ ਦੋਸ਼ੀ ਠਹਿਰਾਇਆ ਗਿਆ ਹੈ ਅਤੇ ਸਜ਼ਾ ਸੁਣਾਈ ਗਈ ਹੈ।

ਇਹ ਵੀ ਪੜ੍ਹੋ :ਰਾਮਦੇਵ ਦੀਆਂ ਵਧੀਆ ਮੁਸ਼ਕਲਾਂ , ਕੁਆਲਿਟੀ ਟੈਸਟ ‘ਚ ਫੇਲ ਹੋਈ ਪਤੰਜਲੀ ਦੀ ਸੋਨ ਪਾਪੜੀ

ਜ਼ਿਕਰਯੋਗ ਹੈ ਕਿ ਪਹਿਲੀ ਵਾਰ ਹਰਿਆਣਾ, ਪੰਜਾਬ ਅਤੇ ਰਾਜਸਥਾਨ ਵਿੱਚ ਆਮ ਚੋਣਾਂ ਰਾਮ ਰਹੀਮ ਤੋਂ ਬਿਨਾਂ ਹੋ ਰਹੀਆਂ ਹਨ। ਹਾਈਕੋਰਟ ਦੀ ਸਖ਼ਤੀ ਤੋਂ ਬਾਅਦ ਸਰਕਾਰ ਨੇ ਇਸ ਵਾਰ ਚੋਣਾਂ ਵਿੱਚ ਡੇਰਾ ਮੁਖੀ ਰਾਮ ਰਹੀਮ ਨੂੰ ਪੈਰੋਲ ਨਹੀਂ ਦਿੱਤੀ ਗਈ ਹੈ | ਇਸ ਤੋਂ ਪਹਿਲਾ ਵੀ ਉਹ ਬਹੁਤ ਵਾਰ ਜੇਲ੍ਹ ‘ਚੋ ਬਾਹਰ ਆ ਚੁੱਕਾ ਹੈ |

 

 

 

LEAVE A REPLY

Please enter your comment!
Please enter your name here