CM Mann paid obeisance to Durgiana temple with family

CM ਮਾਨ ਪਰਿਵਾਰ ਨਾਲ ਦੁਰਗਿਆਣਾ ਮੰਦਰ ‘ਚ ਹੋਏ ਨਤਮਸਤਕ || Punjab News

ਲੋਕ ਸਭਾ ਚੋਣਾਂ ਦੇ ਚੱਲਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜਿੱਥੇ ਮਾਝੇ ਵਿੱਚ ਚੋਣ ਪ੍ਰਚਾਰ ਕਰ ਰਹੇ ਹਨ ,ਉਸਦੇ ਨਾਲ ਹੀ ਅੱਜ ਉਹ ਸਵੇਰੇ ਆਪਣੇ ਪਰਿਵਾਰ ਦੇ ਨਾਲ ਪਹਿਲਾਂ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਪਹੁੰਚੇ ਜਿੱਥੇ ਉਹਨਾਂ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਜਿਸ ਤੋਂ ਬਾਅਦ ਭਗਵੰਤ ਮਾਨ ਅਤੇ ਉਹਨਾਂ ਦਾ ਪਰਿਵਾਰ ਤੇ ਉਹਨਾਂ ਦੀ ਨਵਜੰਮੀ ਬੇਟੀ ਨਿਆਮਤ ਕੌਰ ਨੂੰ ਲੈ ਕੇ ਦੁਰਗਿਆਣਾ ਮੰਦਰ ਵਿੱਚ ਪਹੁੰਚੇ, ਜਿੱਥੇ ਉਹਨਾਂ ਨੇ ਮਾਤਾ ਦਾ ਆਸ਼ੀਰਵਾਦ ਲਿਆ | ਜਿਸ ਤੋਂ ਬਾਅਦ ਦੁਰਗਿਆਣਾ ਕਮੇਟੀ ਦੀ ਪ੍ਰਧਾਨ ਲਕਸ਼ਮੀਕਾਂਤ ਚਾਵਲਾ ਵੱਲੋਂ ਉਹਨਾਂ ਨੂੰ ਦੁਰਗਿਆਣਾ ਕਮੇਟੀ ਦਾ ਮਾਡਲ ਦੇ ਕੇ ਸਨਮਾਨਿਤ ਵੀ ਕੀਤਾ ਗਿਆ।

ਪੰਜਾਬ ਵਿੱਚ ਹਰ ਧਰਮ ਦੇ ਲੋਕ ਰਹਿੰਦੇ

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕ ਸਭਾ ਚੋਣਾਂ ਨੂੰ ਲੈ ਕੇ ਉਹ ਚੋਣ ਪ੍ਰਚਾਰ ਲਈ ਮਾਝੇ ਵਿੱਚ ਪਹੁੰਚੇ ਹੋਏ ਹਨ ਅਤੇ ਇਸ ਦੇ ਚਲਦੇ ਅੱਜ ਉਹ ਪਹਿਲਾਂ ਸਵੇਰੇ ਦਰਬਾਰ ਸਾਹਿਬ ਵਿੱਚ ਮੱਥਾ ਟੇਕ ਕੇ ਆਏ ਹਨ ਅਤੇ ਹੁਣ ਦੁਰਗਿਆਣਾ ਮੰਦਰ ਵਿੱਚ ਮੱਥਾ ਟੇਕਿਆ | ਉਹਨਾਂ ਕਿਹਾ ਕਿ ਪੰਜਾਬ ਵਿੱਚ ਹਰ ਧਰਮ ਦੇ ਲੋਕ ਰਹਿੰਦੇ ਹਨ ਤੇ ਸਾਰੇ ਧਰਮ ਪੰਜਾਬੀ ਇਕੱਠੇ ਹੋ ਕੇ ਮਨਾਉਂਦੇ ਹਨ ਅਤੇ ਅੱਜ ਉਹ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਤੋਂ ਬਾਅਦ ਪੱਟੀ ਵਿਖੇ ਜਾ ਕੇ ਚੋਣ ਪ੍ਰਚਾਰ ਕਰਨਗੇ ਜਿਸ ਤੋਂ ਬਾਅਦ ਉਹ ਜਲੰਧਰ ਦੇ ਲਈ ਰਵਾਨਾ ਹੋਣਗੇ।

 

 

LEAVE A REPLY

Please enter your comment!
Please enter your name here