Controversy erupted over Amrita Waring calling the election symbol Panja as Sri Guru Nanak Dev Ji's paw.

ਅੰਮ੍ਰਿਤਾ ਵੜਿੰਗ ਵਲੋਂ ਚੋਣ ਨਿਸ਼ਾਨ ਪੰਜੇ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪੰਜਾ ਕਹਿਣ ‘ਤੇ ਛਿੜਿਆ ਵਿਵਾਦ || Today News

ਲੋਕ ਸਭਾ ਚੋਣਾਂ ਦੇ ਮੱਦੇਨਜਰ ਹਰ ਪਾਰਟੀ ਵੱਲੋਂ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ | ਇਸ ਦੌਰਾਨ ਕਾਂਗਰਸੀ ਆਗੂ ਅੰਮ੍ਰਿਤਾ ਵੜਿੰਗ ਵਲੋਂ ਚੋਣ ਪ੍ਰਚਾਰ ਦੌਰਾਨ ਕਾਂਗਰਸ ਦੇ ਚੋਣ ਨਿਸ਼ਾਨ ਪੰਜੇ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪੰਜਾ ਕਹਿਣ ‘ਤੇ ਵਿਵਾਦ ਛਿੜ ਗਿਆ ਹੈ | ਜਿਸ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਸਖਤ ਹੁੰਦੇ ਦਿਖਾਈ ਦੇ ਰਹੇ ਹਨ |

ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਪੁੱਜੀ ਭਾਰੀ ਠੇਸ

ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਨੋਟਿਸ ਲੈਂਦਿਆਂ ਸਖ਼ਤ ਤਾੜਨਾ ਕੀਤੀ ਹੈ ਕਿ ਸਿਆਸੀ ਆਗੂਆਂ ਵਲੋਂ ਰਾਜਨੀਤਕ ਹਿਤਾਂ ਲਈ ਗੁਰੂ ਸਾਹਿਬਾਨ ਦੇ ਨਾਵਾਂ ਅਤੇ ਧਾਰਮਿਕ ਚਿੰਨ੍ਹਾਂ ਦੀ ਵਰਤੋਂ ਕਿਸੇ ਵੀ ਸੂਰਤ ਵਿਚ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ। ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਤੋਂ ਜਾਰੀ ਬਿਆਨ ਵਿਚ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਲਿਖਤੀ ਸ਼ਿਕਾਇਤਾਂ ਪੁੱਜੀਆਂ ਹਨ ਕਿ ਕਾਂਗਰਸ ਆਗੂ ਅੰਮ੍ਰਿਤਾ ਵੜਿੰਗ ਵਲੋਂ ਆਪਣੀ ਪਾਰਟੀ ਦੇ ਚੋਣ ਪ੍ਰਚਾਰ ਦੌਰਾਨ ਕਾਂਗਰਸ ਦੇ ਚੋਣ ਨਿਸ਼ਾਨ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪੰਜਾ ਆਖ ਕੇ ਵੋਟਾਂ ਦੀ ਮੰਗ ਕੀਤੀ ਗਈ ਹੈ, ਜਿਸ ਦੇ ਨਾਲ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਭਾਰੀ ਠੇਸ ਪੁੱਜੀ ਹੈ।

ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਸਿੱਖ ਇਹ ਕਦੇ ਵੀ ਨਹੀਂ ਭੁੱਲ ਸਕਦੇ ਕਿ ਪੰਜਾ ਉਸ ਕਾਂਗਰਸ ਪਾਰਟੀ ਦਾ ਚੋਣ ਨਿਸ਼ਾਨ ਹੈ ਜਿਸ ਨੇ ਅਬਦਾਲੀਆਂ ਤੋਂ ਬਾਅਦ ਸਿੱਖਾਂ ਦੀ ਭਗਤੀ-ਸ਼ਕਤੀ ਦੇ ਕੇਂਦਰ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਤੋਪਾਂ ਤੇ ਟੈਂਕਾਂ ਦੇ ਨਾਲ ਹਮਲਾ ਕੀਤਾ ਸੀ ਅਤੇ 1978 ਤੋਂ 1995 ਤੱਕ ਸਿੱਖ ਨਸਲਕੁਸ਼ੀ ਕਰਕੇ ਲੱਖਾਂ ਬੇਦੋਸ਼ੇ ਤੇ ਨਿਹੱਥੇ ਸਿੱਖ ਨੌਜਵਾਨਾਂ ਦੇ ਖੂਨ ਵਿਚ ਕਾਂਗਰਸ ਦਾ ਪੰਜਾ ਰੰਗਿਆ ਹੋਇਆ ਹੈ।

ਇਹ ਵੀ ਪੜ੍ਹੋ : ਕੀ ਕੋਵਿਸ਼ੀਲਡ ਵੈਕਸੀਨ ਸਿਹਤ ਲਈ ਬਣੇਗੀ ਹਾਨੀਕਾਰਕ , ਕੰਪਨੀ ਨੇ ਕਬੂਲੀ ਸਾਈਡ ਇਫੈਕਟ ਦੀ ਗੱਲ

ਅੰਮ੍ਰਿਤਾ ਵੜਿੰਗ ਆਪਣੀ ਗਲਤੀ ਲਈ ਪਛਚਾਤਾਪ ਕਰਨ

ਉਨ੍ਹਾਂ ਸਖ਼ਤ ਸ਼ਬਦਾਂ ਵਿਚ ਆਖਿਆ ਕਿ ਕਾਂਗਰਸ ਵਲੋੰ ਆਪਣੇ ਰਾਜਨੀਤਕ ਮਨੋਰਥ ਲਈ ਗੁਰੂ ਸਾਹਿਬਾਨ ਦੇ ਨਾਵਾਂ ਜਾਂ ਧਾਰਮਿਕ ਚਿੰਨ੍ਹਾਂ ਦੀ ਦੁਰਵਰਤੋਂ ਹਰਗਿਜ਼ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਅੰਮ੍ਰਿਤਾ ਵੜਿੰਗ ਤੁਰੰਤ ਆਪਣੀ ਗਲਤੀ ਲਈ ਪਛਚਾਤਾਪ ਕਰੇ। ਇਸ ਦੇ ਨਾਲ ਚਿਤਾਵਨੀ ਹੈ ਕਿ ਉਹ ਸਿਆਸੀ ਪ੍ਰਚਾਰ ਅਤੇ ਸਿਆਸੀ ਹਿਤਾਂ ਖਾਤਰ ਕਿਸੇ ਵੀ ਰੂਪ ਵਿਚ ਧਾਰਮਿਕ ਜਜ਼ਬਾਤਾਂ ਨਾਲ ਖੇਡਣ ਤੋਂ ਪੂਰੀ ਤਰ੍ਹਾਂ ਗੁਰੇਜ਼ ਕਰਨ।

 

 

 

 

LEAVE A REPLY

Please enter your comment!
Please enter your name here