Delhi CM Kejriwal got a big blow from the court, got no relief

ਦਿੱਲੀ ਦੇ CM ਕੇਜਰੀਵਾਲ ਨੂੰ ਕੋਰਟ ਤੋਂ ਵੱਡਾ ਝਟਕਾ , ਨਹੀਂ ਮਿਲੀ ਕੋਈ ਰਾਹਤ

ਦਿੱਲੀ ਸ਼ਰਾਬ ਘੁਟਾਲੇ ਮਾਮਲੇ ‘ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਤੋਂ ਅਜੇ ਰਾਹਤ ਮਿਲਦੀ ਦਿਖਾਈ ਨਹੀਂ ਦੇ ਰਹੀ ਕਿਉਂਕਿ ਕੋਰਟ ਵੱਲੋਂ ਕੇਜਰੀਵਾਲ ਦੀ ਨਿਆਂਇਕ ਹਿਰਾਸਤ ਵਿੱਚ 23 ਅਪ੍ਰੈਲ ਤੱਕ ਦਾ ਵਾਧਾ ਕਰ ਦਿੱਤਾ ਗਿਆ ਹੈ | ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਦੀਪਾਂਕਰ ਦੱਤਾ ਦੀ ਬੈਂਚ ਨੇ ਐਤਵਾਰ ਨੂੰ ਕਿਹਾ ਕਿ ਅਸੀਂ ਇਸ ਮਹੀਨੇ (ਅਪ੍ਰੈਲ) ਦੇ ਆਖਰੀ ਹਫ਼ਤੇ ਇਸ ਮਾਮਲੇ ਦੀ ਸੁਣਵਾਈ ਕਰਾਂਗੇ | ਇਸ ਦੇ ਨਾਲ ਹੀ ਸੋਮਵਾਰ ਨੂੰ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ਉਤੇ ਸੁਪਰੀਮ ਕੋਰਟ ਨੇ ਈਡੀ ਯਾਨੀ ਇਨਫੋਰਸਮੈਂਟ ਡਾਇਰੈਕਟੋਰੇਟ ਨੂੰ ਨੋਟਿਸ ਜਾਰੀ ਕੀਤਾ ਹੈ ।

24 ਅਪ੍ਰੈਲ ਤੋਂ ਪਹਿਲਾਂ ਜਵਾਬ ਦੇਣ ਲਈ ਕਿਹਾ

ਜਿਸ ਵਿੱਚ ਸੁਪਰੀਮ ਕੋਰਟ ਨੇ ਈਡੀ ਨੂੰ 24 ਅਪ੍ਰੈਲ ਤੋਂ ਪਹਿਲਾਂ ਜਵਾਬ ਦੇਣ ਲਈ ਕਿਹਾ ਹੈ। ਦਰਅਸਲ ਅਰਵਿੰਦ ਕੇਜਰੀਵਾਲ ਨੇ ਚੋਣਾਂ ਦੇ ਪ੍ਰਚਾਰ ਲਈ ਸੋਮਵਾਰ ਨੂੰ ਸੁਪਰੀਮ ਕੋਰਟ ‘ਚ ਰਿਹਾਈ ਦੀ ਮੰਗ ਕੀਤੀ ਸੀ। ਪਰ ਸੁਪਰੀਮ ਕੋਰਟ ਨੇ ਇਸ ਮਾਮਲੇ ਦੀ ਸੁਣਵਾਈ 29 ਅਪ੍ਰੈਲ ਤੱਕ ਟਾਲ ਦਿੱਤੀ ਅਤੇ ਈਡੀ ਨੂੰ ਨੋਟਿਸ ਜਾਰੀ ਕਰਕੇ ਜਵਾਬ ਦੇਣ ਲਈ ਕਿਹਾ।

ਕੇਜਰੀਵਾਲ ਤਰਫੋਂ ਕੀ ਦਲੀਲਾਂ ਪੇਸ਼ ਹੋਈਆਂ

ਅਭਿਸ਼ੇਕ ਮਨੂ ਸਿੰਘਵੀ ਨੇ ਕੇਜਰੀਵਾਲ ਦੀ ਤਰਫੋਂ ਦਲੀਲਾਂ ਪੇਸ਼ ਕੀਤੀਆਂ ਅਤੇ ਈਡੀ ਦੀ ਤਰਫੋਂ ਸਾਲਿਸਟਰ ਜਨਰਲ ਨੇ ਦਲੀਲਾਂ ਪੇਸ਼ ਕੀਤੀਆਂ। ਸਿੰਘਵੀ ਨੇ ਅਦਾਲਤ ਨੂੰ ਕਿਹਾ, ‘ਮੈਂ ਤੁਹਾਡੇ ਸਾਹਮਣੇ ਕੁਝ ਹੈਰਾਨ ਕਰਨ ਵਾਲੇ ਤੱਥ ਪੇਸ਼ ਕਰਨਾ ਚਾਹੁੰਦਾ ਹਾਂ।’ ਇਸ ‘ਤੇ ਅਦਾਲਤ ਨੇ ਕਿਹਾ ਕਿ ਸਾਨੂੰ ਨੋਟਿਸ ਜਾਰੀ ਕਰਨ ਦਿਓ। ਸਿੰਘਵੀ ਨੇ ਕਿਹਾ- ਜੇ ਹੋ ਸਕੇ ਤਾਂ ਇਸ ਸ਼ੁੱਕਰਵਾਰ ਨੂੰ ਸੁਣਵਾਈ ਦੀ ਤਰੀਕ ਨੇੜੇ ਰੱਖੋ।
ਇਸ ‘ਤੇ ਕੋਰਟ ਨੇ ਕਿਹਾ- ਅਸੀਂ ਤੁਹਾਨੂੰ ਨੇੜੇ ਦੀ ਤਰੀਕ ਦੇ ਸਕਦੇ ਹਾਂ, ਪਰ ਉਹ ਤਰੀਕ ਨਹੀਂ ਜੋ ਤੁਸੀਂ ਸੁਝਾਈ ਹੈ। ਸਿੰਘਵੀ ਨੇ ਕਿਹਾ ਕਿ ਗ੍ਰਿਫਤਾਰੀ ਸਿਰਫ ਇਸ ਲਈ ਕੀਤੀ ਗਈ ਹੈ ਕਿ ਕੇਜਰੀਵਾਲ ਚੋਣ ਪ੍ਰਚਾਰ ਨਹੀਂ ਕਰ ਸਕੇ। ਅਦਾਲਤ ਨੇ ਕਿਹਾ- ਅਸੀਂ ਇਸ ਮਹੀਨੇ ਦੇ ਆਖਰੀ ਹਫ਼ਤੇ ਸੁਣਵਾਈ ਕਰਾਂਗੇ। ਇਸ ਦੇ ਨਾਲ ਹੀ ਰਾਊਜ਼ ਐਵੇਨਿਊ ਕੋਰਟ ਨੇ ਕੇਜਰੀਵਾਲ ਦੀ ਨਿਆਂਇਕ ਹਿਰਾਸਤ 23 ਅਪ੍ਰੈਲ ਤੱਕ ਵਧਾ ਦਿੱਤੀ ਹੈ।

ਪਹਿਲਾਂ ਵੀ ਪਟੀਸ਼ਨ ਹੋ ਚੁੱਕੀ ਖਾਰਜ

ਦੱਸ ਦਈਏ ਕਿ ਈਡੀ ਨੇ 21 ਮਾਰਚ ਨੂੰ ਸ਼ਰਾਬ ਨੀਤੀ ਮਾਮਲੇ ਵਿੱਚ ਕੇਜਰੀਵਾਲ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਪਹਿਲਾਂ ਦਿੱਲੀ ਹਾਈ ਕੋਰਟ ਨੇ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ਖਾਰਜ ਕਰ ਦਿੱਤੀ ਸੀ। ਹਾਈਕੋਰਟ ਨੇ ਮੰਨਿਆ ਸੀ ਕਿ ਅਰਵਿੰਦ ਕੇਜਰੀਵਾਲ ਨੂੰ ਨਿਯਮਾਂ ਅਨੁਸਾਰ ਈਡੀ ਨੇ ਗ੍ਰਿਫਤਾਰ ਕੀਤਾ ਸੀ। ਮੁੱਖ ਮੰਤਰੀ ਨੂੰ ਇੱਕ ਵੱਡਾ ਝਟਕਾ ਦਿੰਦੇ ਹੋਏ, ਹਾਈ ਕੋਰਟ ਨੇ ਮਨੀ ਲਾਂਡਰਿੰਗ ਮਾਮਲੇ ਵਿੱਚ ਉਨ੍ਹਾਂ ਦੀ ਗ੍ਰਿਫਤਾਰੀ ਨੂੰ ਜਾਇਜ਼ ਠਹਿਰਾਇਆ ਅਤੇ ਕਿਹਾ ਕਿ ਵਾਰ ਵਾਰ ਸੰਮਨ ਜਾਰੀ ਕਰਨ ਦੇ ਬਾਵਜੂਦ ਜਾਂਚ ਵਿੱਚ ਸ਼ਾਮਲ ਹੋਣ ਤੋਂ ਇਨਕਾਰ ਕਰਨ ਤੋਂ ਬਾਅਦ ਈਡੀ ਕੋਲ ‘ਵਿਕਲਪ’ ਰਹਿ ਗਿਆ ਸੀ।

 

LEAVE A REPLY

Please enter your comment!
Please enter your name here