Former BJP MLA from Ferozepur Nannu joined AAP

ਫਿਰੋਜ਼ਪੁਰ ਤੋਂ BJP ਦੇ ਸਾਬਕਾ ਵਿਧਾਇਕ ਨੰਨੂ ਆਪ ‘ਚ ਹੋਏ ਸ਼ਾਮਲ || Punjab News

ਪੰਜਾਬ ਵਿੱਚ ਚੋਣਾਂ ਹੋਣ ਵਿੱਚ ਕੁਝ ਹੀ ਸਮਾਂ ਬਾਕੀ ਹੈ ਜਿਸਦੇ ਚੱਲਦਿਆਂ ਪਾਰਟੀਆਂ ਵਿੱਚ ਲਗਾਤਾਰ ਹਲਚਲ ਦੇਖਣ ਨੂੰ ਮਿਲ ਰਹੀ ਹੈ | ਇਸੇ ਦੇ ਤਹਿਤ BJP ਨੂੰ ਫਿਰੋਜ਼ਪੁਰ ‘ਚ ਵੱਡਾ ਝਟਕਾ ਲੱਗਾ ਹੈ ਕਿਉਂਕਿ ਸਾਬਕਾ ਵਿਧਾਇਕ ਸੁਖਪਾਲ ਸਿੰਘ ਨੰਨੂ ‘ਆਪ’ ‘ਚ ਸ਼ਾਮਲ ਹੋ ਗਏ ਹਨ। ਉਹ CM ਮਾਨ ਦੀ ਹਾਜ਼ਰੀ ਵਿੱਚ ਪਾਰਟੀ ਵਿੱਚ ਸ਼ਾਮਲ ਹੋਏ ਹਨ ।

ਭਾਜਪਾ ਦੇ ਕੱਟੜ ਨੇਤਾਵਾਂ ਵਿੱਚੋਂ ਮੰਨਿਆ ਜਾਂਦਾ ਇੱਕ

ਦੱਸ ਦਈਏ ਕਿ ਨੰਨੂ ਦੀ ਫ਼ਿਰੋਜ਼ਪੁਰ ਵਿੱਚ ਚੰਗੀ ਪਕੜ ਹੈ। ਉਨ੍ਹਾਂ ਨੂੰ ਭਾਜਪਾ ਦੇ ਕੱਟੜ ਨੇਤਾਵਾਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ। ਇਸ ਤੋਂ ਪਹਿਲਾਂ ਵੀ ਉਹ ਕਿਸਾਨ ਅੰਦੋਲਨ ਦੌਰਾਨ ਪਾਰਟੀ ਛੱਡ ਚੁੱਕੇ ਸਨ। ਪਰ 2022 ਵਿੱਚ ਉਹ ਮੁੜ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ। ਉਹ ਦੋ ਵਾਰ ਇਲਾਕੇ ਦੇ ਸਾਬਕਾ ਵਿਧਾਇਕ ਰਹਿ ਚੁੱਕੇ ਹਨ।

ਉਹ 2002 ਅਤੇ 2007 ਵਿੱਚ ਭਾਜਪਾ ਦੇ ਵਿਧਾਇਕ ਰਹਿ ਚੁੱਕੇ ਹਨ। ਜਦਕਿ ਉਨ੍ਹਾਂ ਦੇ ਪਿਤਾ ਵੀ ਇਸ ਸੀਟ ਤੋਂ ਚੋਣ ਜਿੱਤ ਚੁੱਕੇ ਹਨ। ਇਸ ਸਮੇਂ ਉਨ੍ਹਾਂ ਦਾ ਪਾਰਟੀ ਨੂੰ ਇਸ ਤਰ੍ਹਾਂ ਛੱਡਣਾ ਪਾਰਟੀ ਲਈ ਵੱਡਾ ਘਾਟਾ ਮੰਨਿਆ ਜਾ ਰਿਹਾ ਹੈ। ਮਿਲੀ ਜਾਣਕਾਰੀ ਅਨੁਸਾਰ ਇਸ ਸੀਟ ‘ਤੇ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਟਿਕਟ ਦਿੱਤੇ ਜਾਣ ਤੋਂ ਨਾਰਾਜ਼ ਸਨ। ਜਿਸ ਕਰਕੇ ਹੁਣ ਉਨ੍ਹਾਂ ਨੇ ਪਾਰਟੀ ਛੱਡ ਦਿੱਤੀ ਹੈ।

LEAVE A REPLY

Please enter your comment!
Please enter your name here