Himachal Congress co-in-charge Tajinder Pal Bittu resigned, may join BJP

ਹਿਮਾਚਲ ਕਾਂਗਰਸ ਦੇ ਸਹਿ-ਇੰਚਾਰਜ ਤਜਿੰਦਰ ਪਾਲ ਬਿੱਟੂ ਨੇ ਦਿੱਤਾ ਅਸਤੀਫਾ, BJP ‘ਚ ਹੋ ਸਕਦੇ ਨੇ ਸ਼ਾਮਿਲ

ਜਿੱਥੇ ਇੱਕ ਪਾਸੇ ਲੋਕ ਸਭਾ ਚੋਣਾਂ ਦੀ ਸ਼ੁਰੂਆਤ ਹੋ ਚੁੱਕੀ ਹੈ ਉੱਥੇ ਹੀ ਕਾਂਗਰਸ ਪਾਰਟੀ ਨਾਲ ਜੁੜੀ ਹੋਈ ਖ਼ਬਰ ਸਾਹਮਣੇ ਆ ਰਹੀ ਹੈ ਜਿੱਥੇ ਕਿ ਜਲੰਧਰ ਤੋਂ ਸੀਨੀਅਰ ਨੇਤਾ ਤੇ ਹਿਮਾਚਲ ਪ੍ਰਦੇਸ਼ ਕਾਂਗਰਸ ਦੇ ਸਹਿ-ਇੰਚਾਰਜ ਤਜਿੰਦਰ ਸਿੰਘ ਬਿੱਟੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ | ਇਸ ਦੇ ਨਾਲ ਹੀ ਇਹ ਜਾਣਕਾਰੀ ਵੀ ਨਿਕਲ ਕੇ ਸਾਹਮਣੇ ਆਈ ਹੈ ਕਿ ਉਹ ਅੱਜ ਭਾਜਪਾ ਵਿਚ ਸ਼ਾਮਲ ਹੋ ਸਕਦੇ ਹਨ। ਹਾਲਾਂਕਿ ਬਿੱਟੂ ਵੱਲੋਂ ਇਸ ਸਬੰਧੀ ਕੋਈ ਅਧਿਕਾਰਕ ਬਿਆਨ ਨਹੀਂ ਦਿੱਤਾ ਗਿਆ ਹੈ।

ਅਮਿਤ ਸ਼ਾਹ ਨਾਲ ਕਰਨਗੇ ਮੁਲਾਕਾਤ

ਬਿੱਟੂ ਨੇ ਕਾਂਗਰਸ ਨੈਸ਼ਨਲ ਪ੍ਰਧਾਨ ਮੱਲਿਕਾਰੁਜਨ ਖੜਗੇ ਨੂੰ ਆਪਣਾ ਅਸਤੀਫਾ ਭੇਜ ਦਿੱਤਾ ਹੈ। ਤੇਜਿੰਦਰ ਸਿੰਘ ਬਿੱਟੂ ਪਿਛਲੇ ਕਈ ਦਿਨਾਂ ਤੋਂ ਭਾਜਪਾ ਦੇ ਨੇਤਾਵਾਂ ਨਾਲ ਬੈਠਕ ਵਿੱਚ ਸ਼ਾਮਿਲ ਹੋ ਰਹੇ ਸਨ । ਸੂਤਰਾਂ ਅਨੁਸਾਰ ਬਿੱਟੂ ਅੱਜ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ। ਅਮਿਤ ਸ਼ਾਹ ਦੇ ਨਾਲ-ਨਾਲ ਪੰਜਾਬ ਤੇ ਹਿਮਾਚਲ ਦੀ ਵੱਡੀ ਲੀਡਰਸ਼ਿਪ ਵੀ ਮੌਜੂਦ ਰਹੇਗੀ ਜਿਸ ਤੋਂ ਬਾਅਦ ਉਨ੍ਹਾਂ ਦੀ ਜੁਆਇਨਿੰਗ ਕਰਵਾਈ ਜਾਵੇਗੀ।

ਕਈ ਸਾਲਾਂ ਤੋਂ ਕਾਂਗਰਸ ਵਿਚ ਕਰ ਰਹੇ ਕੰਮ

ਦੱਸ ਦਈਏ ਕਿ ਬਿੱਟੂ ਆਲ ਇੰਡੀਆ ਕਾਂਗਰਸ ਕਮੇਟੀ ਦੇ ਮੈਂਬਰ ਰਹਿ ਚੁੱਕੇ ਹਨ, ਜੋ ਗਾਂਧੀ ਪਰਿਵਾਰ ਦੇ ਕਾਫੀ ਕਰੀਬੀ ਮੰਨੇ ਜਾਂਦੇ ਹਨ। ਜਲੰਧਰ ਦੇ ਰਹਿਣ ਵਾਲੇ ਤੇਜਿੰਦਰ ਸਿੰਘ ਬਿੱਟੂ ਪਿਛਲੇ ਕਈ ਸਾਲਾਂ ਤੋਂ ਕਾਂਗਰਸ ਵਿਚ ਕੰਮ ਕਰ ਰਹੇ ਸਨ |

 

LEAVE A REPLY

Please enter your comment!
Please enter your name here