ਅਦਾਲਤ ‘ਚ ਸੁਣਵਾਈ ਦੌਰਾਨ ਕੇਜਰੀਵਾਲ ਦੀ ਵਿਗੜੀ ਸਿਹਤ
ਬੁੱਧਵਾਰ ਨੂੰ ਸ਼ਰਾਬ ਨੀਤੀ ਮਾਮਲੇ ‘ਚ CBI ਵੱਲੋਂ ਗ੍ਰਿਫਤਾਰ ਕੀਤੇ ਗਏ ਦਿੱਲੀ ਦੇ CM ਕੇਜਰੀਵਾਲ ਦਾ ਸ਼ੂਗਰ ਲੈਵਲ ਘੱਟ ਗਿਆ, ਜਿਸ ਕਾਰਨ ਉਨ੍ਹਾਂ ਨੂੰ ਬੇਚੈਨੀ ਹੋਣ ਲੱਗ ਗਈ। ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ‘ਚ ਸੁਣਵਾਈ ਦੌਰਾਨ ਕੇਜਰੀਵਾਲ ਨੇ ਜੱਜ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਸ਼ੂਗਰ ਲੈਵਲ ਆਮ ਨਾਲੋਂ ਘੱਟ ਹੋ ਰਿਹਾ ਹੈ ਅਤੇ ਉਨ੍ਹਾਂ ਨੇ ਕੁਝ ਖਾਣ ਦੀ ਇਜਾਜ਼ਤ ਮੰਗੀ।
ਉਨ੍ਹਾਂ ਦੀ ਬੇਨਤੀ ਨੂੰ ਅਦਾਲਤ ਨੇ ਸਵੀਕਾਰ ਕਰ ਲਿਆ ਅਤੇ ਉਸ ਨੂੰ ਨੇੜਲੇ ਕਮਰੇ ਵਿਚ ਲਿਜਾਣ ਦੀ ਇਜਾਜ਼ਤ ਦਿੱਤੀ, ਜਿੱਥੇ ਉਸ ਨੂੰ ਖਾਣ ਲਈ ਕੁਝ ਦਿੱਤਾ ਜਾ ਸਕੇ। ਆਪ ਪਾਰਟੀ ਦੇ ਮੁਖੀ ਨੇ ਅਦਾਲਤ ਵਿੱਚ ਵਾਪਸ ਆਉਣ ਤੋਂ ਪਹਿਲਾਂ ਚਾਹ ਅਤੇ ਬਿਸਕੁਟ ਖਾਧੇ |
ਬਲੱਡ ਸ਼ੂਗਰ ਵੱਧਣ ਨਾਲ ਵਿਗੜੀ ਸਿਹਤ
ਵਿਸ਼ੇਸ਼ ਜੱਜ ਅਮਿਤਾਭ ਰਾਵਤ ਵੱਲੋਂ ਏਜੰਸੀ ਨੂੰ ਅਜਿਹਾ ਕਰਨ ਦੀ ਇਜਾਜ਼ਤ ਦੇਣ ਤੋਂ ਬਾਅਦ CBI ਨੇ ਕੇਜਰੀਵਾਲ ਨੂੰ ਗ੍ਰਿਫ਼ਤਾਰ ਕਰ ਲਿਆ। ਕੇਜਰੀਵਾਲ ਨੂੰ ਤਿਹਾੜ ਕੇਂਦਰੀ ਜੇਲ੍ਹ ਤੋਂ ਅਦਾਲਤ ਵਿੱਚ ਪੇਸ਼ ਕੀਤੇ ਜਾਣ ਤੋਂ ਬਾਅਦ ਸੀਬੀਆਈ ਨੇ ਇਹ ਅਰਜ਼ੀ ਦਾਇਰ ਕੀਤੀ ਸੀ, ਜਿੱਥੇ ਉਹ ਇਸ ਵੇਲੇ ਦਿੱਲੀ ਦੀ ਬੰਦ ਹੋ ਚੁੱਕੀ ਆਬਕਾਰੀ ਨੀਤੀ ਨਾਲ ਸਬੰਧਤ ਇੱਕ ਮਨੀ ਲਾਂਡਰਿੰਗ ਕੇਸ ਵਿੱਚ ਬੰਦ ਹਨ।
ਦੱਸ ਦਈਏ ਕਿ 21 ਮਾਰਚ, 2024 ਨੂੰ ਈਡੀ ਵੱਲੋਂ ਉਨ੍ਹਾਂ ਦੀ ਗ੍ਰਿਫਤਾਰੀ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੂੰ ਸਿਹਤ ਸੰਬੰਧੀ ਚਿੰਤਾਵਾਂ ਦਾ ਸਾਹਮਣਾ ਕਰਨਾ ਪਿਆ ਹੈ । ਡਾਇਬਟੀਜ਼ ਦੇ ਮਰੀਜ਼ ਹੋਣ ਕਾਰਨ ਉਨ੍ਹਾਂ ਦੀ ਬਲੱਡ ਸ਼ੂਗਰ ਵਧ ਗਈ, ਜਿਸ ਕਰਕੇ ਉਹਨਾਂ ਦੀ ਸਿਹਤ ਵਿਗੜ ਗਈ |