ਰਾਜਾ ਵੜਿੰਗ ਦੇ ਕਰੀਬੀ ਰਿਸ਼ਤੇਦਾਰ ਅਰਸ਼ ਸੱਚਰ ‘ਆਪ’ ‘ਚ ਹੋਏ ਸ਼ਾਮਲ || Punjab News
ਪੰਜਾਬ ‘ਚ 1 ਜੂਨ ਨੂੰ ਵੋਟਾਂ ਪੈਣੀਆਂ ਹਨ ਜਿਸਦੇ ਚੱਲਦਿਆਂ ਹਰ ਪਾਰਟੀ ਵੱਲੋਂ ਚੋਣਾਂ ਵਿੱਚ ਆਪਣੀ ਜਿੱਤ ਕਾਇਮ ਕਰਨ ਲਈ ਤਿਆਰੀਆਂ ਜ਼ੋਰਾਂ-ਸ਼ੋਰਾਂ ‘ਤੇ ਹਨ | ਇਸ ਦੇ ਨਾਲ ਹੀ ਉਮੀਦਵਾਰਾਂ ਵੱਲੋਂ ਪਾਰਟੀਆਂ ਬਦਲਣ ਦਾ ਸਿਲਸਿਲਾ ਜਾਰੀ ਹੈ | ਜਿਸਦੇ ਤਹਿਤ ਸਿਆਸਤ ਦੀ ਦੁਨੀਆਂ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ | ਰਾਜਾ ਵੜਿੰਗ ਦੇ ਕਰੀਬੀ ਰਿਸ਼ਤੇਦਾਰ ਅਰਸ਼ ਸੱਚਰ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ।
ਕਾਂਗਰਸ ਨੂੰ ਲੱਗਿਆ ਵੱਡਾ ਝਟਕਾ
ਸੀਐੱਮ ਮਾਨ ਦੀ ਅਗਵਾਈ ਵਿਚ ਉਨ੍ਹਾਂ ਨੂੰ ਪਾਰਟੀ ਜੁਆਇਨ ਕਰਵਾਈ ਗਈ ਹੈ | ਇਸ ਦੇ ਨਾਲ ਫਰੀਦਕੋਟ ਵਿਚ ਆਮ ਆਦਮੀ ਪਾਰਟੀ ਹੋਰ ਵੀ ਮਜ਼ਬੂਤ ਹੋ ਗਈ ਹੈ ਅਤੇ ਦੂਜੇ ਪਾਸੇ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ | ਇਸ ਵਾਰ ਚੋਣਾਂ ਵਿੱਚ ਕਿਹੜੀ ਪਾਰਟੀ ਬਾਜ਼ੀ ਮਾਰੇਗੀ ਉਹ ਨਤੀਜੇ ਆਉਣ ‘ਤੇ ਸਾਹਮਣੇ ਆਵੇਗਾ | ਦੱਸ ਦਈਏ ਕਿ ਪੰਜਾਬ ਵਿੱਚ 4 ਜੂਨ ਨੂੰ ਨਤੀਜੇ ਐਲਾਨੇ ਜਾਣੇ ਹਨ |