Shiromani Akali Dal announced 7 candidates for the Lok Sabha elections

ਲੋਕ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੇ 7 ਉਮੀਦਵਾਰਾਂ ਦਾ ਕੀਤਾ ਐਲਾਨ

ਸ਼੍ਰੋਮਣੀ ਅਕਾਲੀ ਦਲ ਵੱਲੋ ਲੋਕ ਸਭਾ ਚੋਣਾਂ 2024 ਦੇ ਲਈ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਗਈ ਹੈ | ਇਸ ਸੂਚੀ ਵਿੱਚ 7 ਸੀਨੀਅਰ ਆਗੂ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ | ਡਾ. ਦਲਜੀਤ ਸਿੰਘ ਚੀਮਾ ਨੇ ਇਸਦੀ ਜਾਣਕਾਰੀ ਦਿੰਦੇ ਹੋਏ ਕਿਹਾ ਕਿ ‘ਖਾਲਸਾ ਸਿਰਜਣਾ ਦਿਵਸ’ ਦੇ ਇਤਿਹਾਸਕ ਅਤੇ ਪਵਿੱਤਰ ਦਿਹਾੜੇ ਨੂੰ ਚੋਣ ਬਿਗਲ ਵਜਾਉਣ ਲਈ ਸਭ ਤੋਂ ਢੁਕਵੇਂ ਦਿਨ ਵਜੋਂ ਚੁਣਦੇ ਹੋਏ ਉਨ੍ਹਾਂ ਨੇ ਪਹਿਲੀ ਸੂਚੀ ਜਾਰੀ ਕੀਤੀ ਹੈ ।

ਕੌਣ -ਕੌਣ ਨੇ ਉਮੀਦਵਾਰ ?

ਇਸ ਸੂਚੀ ਦੇ ਅਨੁਸਾਰ ਡਾ. ਦਲਜੀਤ ਸਿੰਘ ਚੀਮਾ ਨੂੰ ਗੁਰਦਾਸਪੁਰ ਤੋਂ ਟਿਕਟ ਦਿੱਤੀ ਗਈ ਹੈ। ਸ੍ਰੀ ਅਨੰਦਪੁਰ ਸਾਹਿਬ ਤੋਂ ਪ੍ਰੇਮ ਸਿੰਘ ਚੰਦੂਮਾਜਰਾ ਨੂੰ ਚੋਣ ਮੈਦਾਨ ‘ਚ ਉਤਾਰਿਆ ਹੈ। ਪਟਿਆਲਾ ਤੋਂ ਐਨ.ਕੇ. ਸ਼ਰਮਾ ਨੂੰ ਟਿਕਟ ਦਿੱਤੀ ਗਈ ਹੈ। ਸ਼੍ਰੀ ਅੰਮ੍ਰਿਤਸਰ ਸਾਹਿਬ ਤੋਂ ਅਨਿਲ ਜੋਸ਼ੀ ਨੂੰ ਚੋਣ ਮੈਦਾਨ ‘ਚ ਉਤਾਰਿਆ ਗਿਆ ਹੈ। ਸ੍ਰੀ ਫਤਹਿਗੜ੍ਹ ਸਾਹਿਬ ਤੋਂ ਬਿਕਰਮਜੀਤ ਸਿੰਘ ਖਾਲਸਾ ਚੋਣ ਲੜਨਗੇ। ਐੱਸ. ਰਾਜਵਿੰਦਰ ਸਿੰਘ (ਸਵਰਗੀ ਐੱਸ. ਗੁਰਦੇਵ ਸਿੰਘ ਬਾਦਲ ਦਾ ਪੋਤਾ) ਫਰੀਦਕੋਟ ਤੋਂ ਚੋਣ ਲੜਨਗੇ। ਸੰਗਰੂਰ ਤੋਂ ਇਕਬਾਲ ਸਿੰਘ ਝੂੰਦਾਂ ਨੂੰ ਟਿਕਟ ਦਿੱਤੀ ਗਈ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 2024 ਦੀਆਂ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਵਜੋਂ ਪਾਰਟੀ ਦੇ 7 ਸੀਨੀਅਰ ਆਗੂਆਂ ਦੀ ਸੂਚੀ ਦਾ ਐਲਾਨ ਕੀਤਾ ਹੈ। ਇਸਦੀ ਜਾਣਕਾਰੀ ਡਾ. ਦਲਜੀਤ ਸਿੰਘ ਚੀਮਾ ਵਲੋਂ ਸਾਂਝੀ ਕੀਤੀ ਗਈ ਹੈ ।

 

LEAVE A REPLY

Please enter your comment!
Please enter your name here